ਰਾਮਦੇਵ ਖ਼ਿਲਾਫ਼ ਮੁਸਲਮਾਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਸ਼ਿਕਾਇਤ ਦਾਇਰ
Published : Feb 4, 2023, 7:19 pm IST
Updated : Feb 4, 2023, 7:19 pm IST
SHARE ARTICLE
Image
Image

ਮੁਸਲਮਾਨਾਂ ਅਤੇ ਇਸਲਾਮ ਧਰਮ ਵਿਰੁੱਧ ਰਾਮਦੇਵ ਨੇ ਕੀਤੀ ਸੀ ਇਤਰਾਜ਼ਯੋਗ ਟਿੱਪਣੀ

 

ਮੁਜ਼ੱਫਰਪੁਰ - ਪਤੰਜਲੀ ਵਾਲੇ ਰਾਮਦੇਵ ਵੱਲੋਂ ਇਸਲਾਮ ਉੱਤੇ ਕੀਤੀ ਗਈ ਕਥਿਤ ਭੜਕਾਊ ਟਿੱਪਣੀ ਵਿਰੁੱਧ ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੀ ਇੱਕ ਅਦਾਲਤ ਵਿੱਚ ਸ਼ਨੀਵਾਰ ਨੂੰ ਸ਼ਿਕਾਇਤ ਪੱਤਰ ਦਾਇਰ ਕੀਤਾ ਗਿਆ।

ਮੁਜ਼ੱਫਰਪੁਰ ਦੀ ਇੱਕ ਸਮਾਜਿਕ ਕਾਰਕੁੰਨ ਤਮੰਨਾ ਹਾਸ਼ਮੀ ਨੇ ਰਾਮਦੇਵ ਵਿਰੁੱਧ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਮੁਸਲਮਾਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਉਸ ਖ਼ਿਲਾਫ਼ ਐਫ਼.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਹੈ।

ਹਾਸ਼ਮੀ ਨੇ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ''ਰਾਮਦੇਵ ਵੱਲੋਂ ਮੁਸਲਮਾਨਾਂ ਅਤੇ ਇਸਲਾਮ ਵਿਰੁੱਧ ਦਿੱਤਾ ਗਿਆ ਬਿਆਨ ਇਤਰਾਜ਼ਯੋਗ ਹੈ, ਅਤੇ ਇਹ ਮੁਸਲਿਮ ਭਾਈਚਾਰੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ।"

ਉਨ੍ਹਾਂ ਕਿਹਾ, ''ਰਾਜਸਥਾਨ ਦੇ ਬਾੜਮੇਰ 'ਚ ਇੱਕ ਸਮਾਗਮ 'ਚ ਭੜਕਾਊ ਟਿੱਪਣੀ ਕਰਦੇ ਹੋਏ ਰਾਮਦੇਵ ਨੇ ਹਿੰਦੂ ਧਰਮ ਦੀ ਤੁਲਨਾ ਇਸਲਾਮ ਅਤੇ ਈਸਾਈ ਧਰਮ ਨਾਲ ਕਰਦੇ ਹੋਏ ਮੁਸਲਮਾਨਾਂ 'ਤੇ ਦਹਿਸ਼ਤ ਦਾ ਸਹਾਰਾ ਲੈਣ ਅਤੇ ਹਿੰਦੂ ਔਰਤਾਂ ਨੂੰ ਅਗਵਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮੁਸਲਮਾਨ ਦਿਨ 'ਚ ਪੰਜ ਵਾਰ ਨਮਾਜ਼ ਅਦਾ ਕਰਦੇ ਹਨ ਅਤੇ ਫ਼ਿਰ ਜੋ ਚਾਹੁਣ ਉਹ ਕਰਦੇ ਹਨ। ਉਹ ਹਿੰਦੂ ਕੁੜੀਆਂ ਨੂੰ ਅਗਵਾ ਕਰਦੇ ਹਨ ਅਤੇ ਹਰ ਤਰ੍ਹਾਂ ਦੇ ਪਾਪ ਕਰਦੇ ਹਨ।"

ਹਾਸ਼ਮੀ ਨੇ ਦੋਸ਼ ਲਾਇਆ ਕਿ ਰਾਮਦੇਵ ਨੇ ਉਪਰੋਕਤ ਭੜਕਾਊ ਟਿੱਪਣੀ ਕਰਕੇ ਮੁਸਲਮਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

Tags: ramdev, complaint

Location: India, Bihar, Muzaffarpur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement