IB ਡਾਇਰੈਕਟਰ ਦੀ ਰਿਹਾਇਸ਼ ’ਤੇ ਤਾਇਨਾਤ ASI ਨੇ ਖ਼ੁਦ ਨੂੰ ਮਾਰੀ ਗੋਲੀ
Published : Feb 4, 2023, 12:25 pm IST
Updated : Feb 4, 2023, 12:32 pm IST
SHARE ARTICLE
PHOTO
PHOTO

ਪੁਲਿਸ ਨੇ ਸੀਆਰਪੀਸੀ ਦੀ ਧਾਰਾ 174 ਦੇ ਤਹਿਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਨਵੀਂ ਦਿੱਲੀ- ਦਿੱਲੀ ਵਿਚ ਆਈ.ਬੀ. ਡਾਇਰੈਕਟਰ ਦੀ ਰਿਹਾਇਸ਼ ’ਤੇ ਤਾਇਨਾਤ ਸੀ.ਆਰ.ਪੀ.ਐਫ਼ ਦੇ ਏ.ਐਸ.ਆਈ. ਰਾਜੇਸ਼ ਕੁਮਾਰ ਨੇ ਕੱਲ੍ਹ ਸ਼ਾਮ ਕਥਿਤ ਤੌਰ ’ਤੇ ਆਪਣੀ ਸਰਵਿਸ ਗਨ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਉਹ ਕੁਝ ਸਮੇਂ ਲਈ ਛੁੱਟੀ 'ਤੇ ਸੀ, ਜਿਸ ਤੋਂ ਬਾਅਦ ਉਹ 3 ਫਰਵਰੀ ਨੂੰ ਹੀ ਛੁੱਟੀ 'ਤੇ ਵਾਪਸ ਆਇਆ ਸੀ। ਮ੍ਰਿਤਕ ਦੀ ਤਾਇਨਾਤੀ ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਦੇ ਬੰਗਲੇ 'ਤੇ ਸੀ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਸ਼ਾਮ ਕਰੀਬ 4 ਵਜੇ ਵਾਪਰੀ। ਉਨ੍ਹਾਂ ਦੱਸਿਆ ਕਿ ਪੀੜਤ ਦੀ ਪਛਾਣ 53 ਸਾਲਾ ਰਾਜਬੀਰ ਸਿੰਘ ਵਜੋਂ ਹੋਈ ਹੈ, ਜੋ ਆਈਬੀ ਡਾਇਰੈਕਟਰ ਦੀ ਰਿਹਾਇਸ਼ 'ਤੇ ਗਾਰਡ ਪੋਸਟ 'ਤੇ ਤਾਇਨਾਤ ਸੀ। ਅਧਿਕਾਰੀ ਮੁਤਾਬਕ ਮ੍ਰਿਤਕ ਰਾਜਬੀਰ ਸਿੰਘ ਦਾ ਸ਼ਨੀਵਾਰ ਨੂੰ ਪੋਸਟਮਾਰਟਮ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਸ ਦੀ ਲਾਸ਼ ਉਸ ਦੇ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਮ੍ਰਿਤਕ ਏਐੱਸਆਈ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਹਾਲ ਹੀ 'ਚ ਉਹ ਛੁੱਟੀ 'ਤੇ ਸੀ ਅਤੇ ਸ਼ੁੱਕਰਵਾਰ ਨੂੰ ਹੀ ਦੁਬਾਰਾ ਡਿਊਟੀ ਜੁਆਇਨ ਕੀਤੀ ਸੀ। ਉਸ ਦੀ ਡਿਊਟੀ ਆਈਬੀ ਡਾਇਰੈਕਟਰ ਦੀ ਰਿਹਾਇਸ਼ 'ਤੇ ਸੀ ਜਿੱਥੇ ਉਸ ਨੇ ਆਪਣੀ ਏਕੇ-47 ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਇੱਥੇ ਪਹੁੰਚਣ 'ਤੇ ਪਤਾ ਲੱਗਾ ਕਿ ਮ੍ਰਿਤਕ ਨੇ ਬੰਗਲੇ ਦੇ ਮੇਨ ਗੇਟ 'ਤੇ ਖੁਦ ਨੂੰ ਗੋਲੀ ਮਾਰ ਲਈ। ਜਦੋਂ ਬੰਗਲੇ ਦੇ ਮੁਲਾਜ਼ਮਾਂ ਨੇ ਗੋਲੀ ਦੀ ਆਵਾਜ਼ ਸੁਣੀ ਤਾਂ ਸਾਰਿਆਂ ਨੇ ਰਾਜਬੀਰ ਨੂੰ ਖੂਨ ਨਾਲ ਲੱਥਪੱਥ ਹਾਲਤ 'ਚ ਦੇਖਿਆ। ਪੁਲਿਸ ਨੇ ਫੋਰੈਂਸਿਕ ਟੀਮ ਤੋਂ ਉਂਗਲਾਂ ਦੇ ਨਿਸ਼ਾਨ ਵੀ ਲਏ ਹਨ।

ਇਹ ਖ਼ਬਰ ਵੀ ਪੜ੍ਹੋ- ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ  

ਪੁਲਿਸ ਨੂੰ ਹੁਣ ਤੱਕ ਜਾਂਚ ਵਿੱਚ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਰਾਜਬੀਰ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਸੀਆਰਪੀਸੀ ਦੀ ਧਾਰਾ 174 ਦੇ ਤਹਿਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਵੀ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ ਹੈ।

ਇਹ ਖ਼ਬਰ ਪੜ੍ਹੋ- ਬਾਲ ਵਿਆਹ ਖ਼ਿਲਾਫ ਅਸਮ ਪੁਲਿਸ ਦਾ ਸਖ਼ਤ ਐਕਸ਼ਨ: ਹੁਣ ਤੱਕ 2170 ਲੋਕਾਂ ਦੀ ਹੋਈ ਗ੍ਰਿਫ਼ਤਾਰੀ 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement