ਚਿਲੀ ਦੇ ਜੰਗਲਾਂ ’ਚ ਲੱਗੀ ਅੱਗ, 46 ਲੋਕਾਂ ਦੀ ਮੌਤ 
Published : Feb 4, 2024, 5:21 pm IST
Updated : Feb 4, 2024, 5:21 pm IST
SHARE ARTICLE
Fire broke out in the forests of Chile, 46 people died
Fire broke out in the forests of Chile, 46 people died

ਮ੍ਰਿਤਕਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ

ਵਿਨਾ ਦੇਰ ਮਾਰ (ਚਿਲੀ) : ਮੱਧ ਚਿਲੀ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ ਸੰਘਣੀ ਆਬਾਦੀ ਵਾਲੇ ਇਲਾਕਿਆਂ ’ਚ ਫੈਲ ਗਈ ਹੈ, ਜਿਸ ’ਚ ਘੱਟੋ-ਘੱਟ 46 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 1,100 ਘਰ ਤਬਾਹ ਹੋ ਗਏ। ਰਾਸ਼ਟਰਪਤੀ ਗੈਬਰੀਅਲ ਬੋਰਿਕ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਲਪਾਰੇਸੋ ਖੇਤਰ ਵਿਚ ਚਾਰ ਥਾਵਾਂ ’ਤੇ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 46 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਬੋਰਿਕ ਨੇ ਚਿਲੀ ਦੇ ਲੋਕਾਂ ਨੂੰ ਬਚਾਅ ਕਰਮਚਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ, ‘‘ਜੇ ਤੁਹਾਨੂੰ ਇਲਾਕਾ ਖਾਲੀ ਕਰਨ ਲਈ ਕਿਹਾ ਜਾਂਦਾ ਹੈ, ਤਾਂ ਅਜਿਹਾ ਕਰਨ ਤੋਂ ਨਾ ਝਿਜਕੋ। ਅੱਗ ਤੇਜ਼ੀ ਨਾਲ ਫੈਲ ਰਹੀ ਹੈ ਅਤੇ ਜਲਵਾਯੂ ਸਥਿਤੀਆਂ ਕਾਰਨ ਇਸ ’ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ ਹੈ। ਤਾਪਮਾਨ ਉੱਚਾ ਹੈ, ਹਵਾ ਤੇਜ਼ ਚੱਲ ਰਹੀ ਹੈ, ਅਤੇ ਨਮੀ ਘੱਟ ਹੈ।’’ ਚਿਲੀ ਦੀ ਗ੍ਰਹਿ ਮੰਤਰੀ ਕੈਰੋਲੀਨਾ ਟੋਹਾ ਨੇ ਸਨਿਚਰਵਾਰ ਨੂੰ ਕਿਹਾ ਕਿ ਦੇਸ਼ ਦੇ ਮੱਧ ਅਤੇ ਦੱਖਣ ਵਿਚ ਜੰਗਲਾਂ ਵਿਚ ਅੱਗ ਲੱਗਣ ਦੀਆਂ 92 ਘਟਨਾਵਾਂ ਵਾਪਰੀਆਂ ਹਨ, ਜਿੱਥੇ ਇਸ ਹਫਤੇ ਤਾਪਮਾਨ ਅਸਧਾਰਨ ਤੌਰ ’ਤੇ ਉੱਚਾ ਰਿਹਾ ਹੈ।

ਅਧਿਕਾਰੀਆਂ ਨੇ ਵਾਲਪਾਰਾਇਸੋ ਖੇਤਰ ਵਿਚ ਲੱਗੀ ਭਿਆਨਕ ਅੱਗ ਕਾਰਨ ਲੋਕਾਂ ਨੂੰ ਅਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ ਕੀਤੀ ਹੈ। ਵਾਲਪਾਰੇਸੋ ਖੇਤਰ ’ਚ ਤਿੰਨ ਸ਼ੈਲਟਰ ਕੈਂਪ ਸਥਾਪਤ ਕੀਤੇ ਗਏ ਹਨ। ਟੋਹਾ ਨੇ ਕਿਹਾ ਕਿ ਬਚਾਅ ਟੀਮਾਂ ਅਜੇ ਵੀ ਸੱਭ ਤੋਂ ਵੱਧ ਪ੍ਰਭਾਵਤ ਇਲਾਕਿਆਂ ਤਕ ਪਹੁੰਚਣ ਲਈ ਸੰਘਰਸ਼ ਕਰ ਰਹੀਆਂ ਹਨ। ਟੋਹਾ ਨੇ ਦਸਿਆ ਕਿ ਅੱਗ ਬੁਝਾਉਣ ਲਈ 19 ਹੈਲੀਕਾਪਟਰ ਅਤੇ 450 ਤੋਂ ਵੱਧ ਫਾਇਰ ਬ੍ਰਿਗੇਡ ਕਰਮਚਾਰੀ ਤਾਇਨਾਤ ਕੀਤੇ ਗਏ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement