Punjab Farmer Debt: ਸੰਕਟ 'ਚ ਪੰਜਾਬ ਦੀ ਕਿਸਾਨੀ! ਪੰਜਾਬ ਦੇ ਕਿਸਾਨਾਂ ਸਿਰ ਰਿਕਾਰਡ ਤੋੜ ਕਰਜ਼ਾ
Published : Feb 4, 2025, 12:33 pm IST
Updated : Feb 4, 2025, 12:33 pm IST
SHARE ARTICLE
Punjab Farmer Debt
Punjab Farmer Debt

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਸੰਸਦ ’ਚ ਸਵਾਲ ਦੇ ਜਵਾਬ 'ਚ ਇਹ ਸਥਿਤੀ ਸਪਸ਼ਟ ਕੀਤੀ ਹੈ।

 

Punjab Farmer Debt: ਪੰਜਾਬ ਹਮੇਸ਼ਾ ਹੀ ਖੇਤੀ ਪ੍ਰਧਾਨ ਸੂਬਾ ਰਿਹਾ ਹੈ, ਪਰ ਲਗਾਤਾਰ ਕਿਸਾਨਾਂ ਉਪਰ ਵੱਧ ਰਹੇ ਕਰਜ਼ੇ ਕਾਰਨ ਖੇਤੀ ਨੂੰ ਘਾਟੇ ਵਾਲਾ ਧੰਦਾ ਬਣਦਾ ਜਾ ਰਿਹਾ ਹੈ। ਪੰਜਾਬ ਸਿਰ ਜਿਥੇ ਖੇਤੀ ਕਰਜ਼ਾ 3 ਲੱਖ ਕਰੋੜ ਤੋਂ ਵੱਧ ਹੈ ਅਤੇ ਮਾਰਚ 2025 ਤਕ ਇਸ ਦੇ 3.50 ਲੱਖ ਕਰੋੜ ਤੋਂ ਪਾਰ ਹੋਣ ਦਾ ਅਨੁਮਾਨ ਹੈ, ਉਥੇ ਹੀ ਖੇਤੀ ਕਰਜ਼ਾ 1 ਲੱਖ ਕਰੋੜ ਰੁਪਏ ਤੋਂ ਪਾਰ ਹੋ ਗਿਆ ਹੈ। 

ਪੰਜਾਬ ਦੀ ਖੇਤੀ 'ਤੇ ਕਰਜ਼ੇ ਅਨੁਸਾਰ, ਪ੍ਰਾਈਵੇਟ ਬੈਂਕਾਂ ਦਾ 85,460 ਹਜ਼ਾਰ ਕਰੋੜ ਰੁਪਏ ਕਰਜ਼ਾ, ਜਦਕਿ ਕੋਆਪ੍ਰੇਟਿਵ ਬੈਂਕਾਂ ਦਾ 10 ਹਜ਼ਾਰ ਕਰੋੜ ਰੁਪਏ ਅਤੇ ਖੇਤਰੀ ਪੇਂਡੂ ਬੈਂਕਾਂ ਦਾ 8 ਹਜ਼ਾਰ ਕਰੋੜ ਰੁਪਏ ਤੋਂ ਕਰਜ਼ਾ ਪਾਰ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਸੰਸਦ ’ਚ ਸਵਾਲ ਦੇ ਜਵਾਬ 'ਚ ਇਹ ਸਥਿਤੀ ਸਪਸ਼ਟ ਕੀਤੀ ਹੈ।

ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਕਿਸਾਨੀ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ ਤੋਂ ਵੀ ਸਾਫ਼ ਇਨਕਾਰ ਕੀਤੇ ਜਾਣ ਬਾਰੇ ਕਿਹਾ ਗਿਆ ਹੈ।

ਲੋਕ ਸਭਾ 'ਚ ਸਵਾਲ ਨੰਬਰ 8 ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਦੇਸ਼ ਦੇ ਵੱਖ ਵੱਖ ਸੂਬਿਆਂ 'ਤੇ ਕਰਜ਼ੇ ਦੀ ਰਿਪੋਰਟ ਜਾਰੀ ਕੀਤੀ ਹੈ। ਭਾਰਤੀ ਰਿਜ਼ਰਵ ਬੈਂਕ (RBI) ਅਤੇ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (NABARD) ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਸਾਰੇ ਕਰਜ਼ੇ 31.03.2024 ਤਕ ਬਕਾਇਆ ਹਨ।

ਦਸ ਦਈਏ ਕਿ ਮਾਰਚ 2024 ਵਿੱਚ ਸੂਬੇ ਦਾ ਸਾਲਾਨਾ ਬਜਟ ਪੇਸ਼ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿੱਤੀ ਸਾਲ 2024-25 ਦੇ ਅੰਤ ਤਕ ਪੰਜਾਬ ਦਾ ਕਰਜ਼ਾ 3.74 ਲੱਖ ਕਰੋੜ ਰੁਪਏ ਨੂੰ ਛੂਹ ਜਾਣ ਦਾ ਅਨੁਮਾਨ ਲਗਾਇਆ ਸੀ, ਜੋ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਦਾ 46 ਫ਼ੀਸਦੀ ਤੋਂ ਵੱਧ ਬਣਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement