ਟ੍ਰਾਇਲ ਕੋਰਟਾਂ ਨੇ 10 ਸਾਲਾਂ 'ਚ 1,300 ਤੋਂ ਵੱਧ ਲੋਕਾਂ ਨੂੰ ਸੁਣਾਈ ਮੌਤ ਦੀ ਸਜ਼ਾ

By : JAGDISH

Published : Feb 4, 2026, 2:16 pm IST
Updated : Feb 4, 2026, 2:16 pm IST
SHARE ARTICLE
Trial courts have sentenced more than 1,300 people to death in 10 years
Trial courts have sentenced more than 1,300 people to death in 10 years

ਹਾਈ ਕੋਰਟ ਨੇ ਸਿਰਫ਼ 70 ਨੂੰ ਦੱਸਿਆ ਸਹੀ

ਨਵੀਂ ਦਿੱਲੀ : ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਮੌਤ ਦੀ ਸਜ਼ਾ ਨੂੰ ਲੈ ਕੇ ਇੱਕ ਹੈਰਾਨ ਕਰਨ ਵਾਲਾ ਰੁਝਾਨ ਸਾਹਮਣੇ ਆਇਆ ਹੈ । ਨਾਲਸਾਰ ਯੂਨੀਵਰਸਿਟੀ ਆਫ਼ ਲਾਅ ਦੇ ‘ਸਕਵੇਅਰ ਸਰਕਲ ਕਲੀਨਿਕ’ ਵੱਲੋਂ ਜਾਰੀ 10 ਸਾਲਾਂ ਦੇ ਅੰਕੜਿਆਂ ਦੇ ਤੋਂ ਪਤਾ ਲੱਗਿਆ ਹੈ ਕਿ ਹੇਠਲੀਆਂ ਅਦਾਲਤਾਂ ਵੱਲੋਂ ਦਿੱਤੀ ਜਾਣ ਵਾਲੀ ਮੌਤ ਦੀ ਸਜ਼ਾ ਵਿੱਚ ਗਲਤ ਜਾਂ ਅਣਉਚਿਤ ਪੈਟਰਨ ਬਣ ਗਿਆ ਹੈ । ਰਿਪੋਰਟ ਅਨੁਸਾਰ ਪਿਛਲੇ ਇੱਕ ਦਹਾਕੇ ਵਿੱਚ ਜਿੱਥੇ ਹੇਠਲੀਆਂ ਅਦਾਲਤਾਂ ਨੇ 1300 ਤੋਂ ਵੱਧ ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ਹਾਈ ਕੋਰਟ ਨੇ ਇਨ੍ਹਾਂ ਵਿੱਚੋਂ ਸਿਰਫ਼ 70 ਮਾਮਲਿਆਂ ਵਿੱਚ ਹੀ ਸਜ਼ਾ ਦੀ ਪੁਸ਼ਟੀ ਕੀਤੀ । ਇਹ ਅੰਕੜਾ ਕੁੱਲ ਮਾਮਲਿਆਂ ਦਾ ਬਹੁਤ ਛੋਟਾ ਹਿੱਸਾ ਹੈ, ਜੋ ਨਿਆਂ ਪ੍ਰਣਾਲੀ ਵਿੱਚ ਹੇਠਲੇ ਪੱਧਰ 'ਤੇ ਗੰਭੀਰ ਖਾਮੀਆਂ ਵੱਲ ਇਸ਼ਾਰਾ ਕਰਦਾ ਹੈ।

ਭਾਵੇਂ ਉੱਪਰਲੀਆਂ ਅਦਾਲਤਾਂ ਸਜ਼ਾਵਾਂ ਨੂੰ ਘਟਾ ਰਹੀਆਂ ਹਨ, ਪਰ ਟ੍ਰਾਇਲ ਕੋਰਟ ਤੋਂ ਲਗਾਤਾਰ ਮਿਲ ਰਹੀਆਂ ਸਜ਼ਾਵਾਂ ਕਾਰਨ 31 ਦਸੰਬਰ 2025 ਤੱਕ ਭਾਰਤ ਵਿੱਚ ਫਾਂਸੀ ਦੀ ਸਜ਼ਾ ਪਾਉਣ ਵਾਲੇ ਕੈਦੀਆਂ ਦੀ ਗਿਣਤੀ 574 ਤੱਕ ਪਹੁੰਚ ਗਈ ਹੈ। ਇਹ 2016 ਤੋਂ ਬਾਅਦ ਦਾ ਸਭ ਤੋਂ ਉੱਚ ਪੱਧਰ ਹੈ। ਸਿਰਫ਼ 2025 ਵਿੱਚ ਸੈਸ਼ਨ ਅਦਾਲਤਾਂ ਨੇ 128 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ। ਉੱਤਰ ਪ੍ਰਦੇਸ਼ ਵਿੱਚ ਮੌਤ ਦੀ ਸਜ਼ਾ ਪਾਉਣ ਵਾਲੇ ਕੈਦੀਆਂ ਦੀ ਗਿਣਤੀ ਸਭ ਤੋਂ ਵੱਧ ਹੈ। ਇਸ ਤੋਂ ਬਾਅਦ ਗੁਜਰਾਤ, ਹਰਿਆਣਾ, ਮਹਾਰਾਸ਼ਟਰ, ਕੇਰਲ ਅਤੇ ਕਰਨਾਟਕ ਦਾ ਨੰਬਰ ਆਉਂਦਾ ਹੈ। 
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement