ਮਹਾਰਾਸ਼ਟਰ ਵਿੱਚ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸ਼ਡਿਊਲ ਮੁਤਾਬਕ ਹੀ ਹੋਣਗੀਆਂ- ਵਰਸ਼ਾ ਗਾਇਕਵਾੜ
Published : Mar 4, 2021, 3:09 pm IST
Updated : Mar 4, 2021, 3:09 pm IST
SHARE ARTICLE
Varsha Gaikwad
Varsha Gaikwad

- ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਮੁੱਢਲੀ ਸਿਹਤ ਦੀ ਜ਼ਿੰਮੇਵਾਰੀ ਸਾਡੀ ਸਰਕਾਰ ਦੀ ਪਹਿਲ ਹੈ ।

ਮੁੰਬਈ : ਮਹਾਂਰਾਸ਼ਟਰ ਵਿੱਚ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦਿੱਤੇ ਗਏ ਸ਼ਡਿਊਲ ਮੁਤਾਬਕ ਹੀ ਹੋਣਗੀਆਂ, ਇਸ ਬਾਰੇ ਜਾਣਕਾਰੀ ਦਿੰਦਿਆਂ ਮਹਾਰਾਸ਼ਟਰ ਦੀ ਸਿੱਖਿਆ ਮੰਤਰੀ ਵਰਸ਼ਾ ਗਾਇਕਵਾੜ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਮੁੱਢਲੀ ਸਿਹਤ ਦੀ ਜ਼ਿੰਮੇਵਾਰੀ ਸਾਡੀ ਸਰਕਾਰ ਦੀ ਪਹਿਲ ਹੈ ।

photophotoਇਸੇ ਕਰਕੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸ਼ਡਿਊਲ ਅਨੁਸਾਰ ਹੀ ਹੋਣਗੀਆਂ, ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਹਾਲ ਵਿਚ ਵਿਦਿਆਰਥੀਆਂ ਦਾ ਅਕਾਦਮਿਕ ਸਾਲ ਬਰਬਾਦ ਨਹੀਂ ਹੋਣ ਦੇਵੇਗੀ । ਇਸ ਲਈ ਸਰਕਾਰ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਸਹੀ ਅਤੇ ਵਿਧੀਵਤ ਰੂਪ ਵਿਚ ਲੈਣ ਲਈ ਬਿਲਕੁਲ ਤਿਆਰ ਹੈ। 

photoVarsha Gaikwad

ਮਹਾਰਾਸ਼ਟਰ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਹੈ, ਜਿਸ ਵਿੱਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਬੋਰਡ ਪ੍ਰੀਖਿਆਵਾਂ 29 ਅਪਰੈਲ ਤੋਂ 20 ਮਈ ਤੱਕ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ 30 ਅਪ੍ਰੈਲ ਤੋਂ 21 ਮਈ ਤੱਕ ਹੋਣਗੀਆਂ ।

photophotoਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧ ਰਿਹਾ ਹੈ, ਜਿਸ ਦੇ ਅਨੁਸਾਰ ਸਰਕਾਰ ਨੇ ਕੋਰੋਨਾ ਤੋਂ  ਬਚਾਅ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ, ਇਸੇ ਦੌਰਾਨ ਮਹਾਰਾਸ਼ਟਰ ਦੀ ਸਿੱਖਿਆ ਮੰਤਰੀ ਨੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕੀਤਾ ਹੈ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਅਤੇ ਸਰਕਾਰ ਉਨ੍ਹਾਂ ਦੇ ਭਵਿੱਖ ਨੂੰ ਬਰਬਾਦ ਨਹੀਂ ਹੋਣ ਦੇਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement