ਗਾਜ਼ੀਪੁਰ ਪਹੁੰਚੀ ਉੱਤਰਾਖੰਡ ਦੀ ਲੜਕੀ ਨੇ ਕਿਹਾ, ਕਿਸਾਨੀ ਸੰਘਰਸ਼ ਸਰਵ ਸਾਂਝੀਵਾਲਤਾ ਦਾ ਪ੍ਰਤੀਕ ਹੈ
Published : Mar 4, 2021, 2:12 pm IST
Updated : Mar 4, 2021, 2:55 pm IST
SHARE ARTICLE
Farmer protest
Farmer protest

ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਇਕ ਭੀੜ ਦਾ ਰੂਪ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਨਵੀਂ ਦਿੱਲੀ, ਸੈਸ਼ਵ ਨਾਗਰਾ :  ਗਾਜ਼ੀਪੁਰ ਬਾਰਡਰ ‘ਤੇ ਪਹੁੰਚੀ ਉਤਰਾਖੰਡ ਦੀ ਲੜਕੀ ਨੇ ਕੇਂਦਰ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਕਿਹਾ ਕਿ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਿਹਾ ਸੰਘਰਸ਼ ਇਕੱਲੇ ਕਿਸਾਨਾਂ ਦਾ ਨਹੀਂ ਹੈ ਸਗੋਂ ਪੂਰੀ ਮਾਨਵਤਾ ਦਾ ਸੰਘਰਸ਼ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਇਕ ਭੀੜ ਦਾ ਰੂਪ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕੇਂਦਰ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਹੀ ਕਿਹਾ ਜਾ ਸਕਦਾ ਹੈ । ਉਨ੍ਦੇਹਾਂ ਕਿਹਾ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਦੀਆਂ ਚਾਲਾਂ ਦਾ ਜਵਾਬ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ।  

farmer protest farmer protestਉੱਤਰਾਖੰਡ ਦੀ ਲੜਕੀ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪੰਜਾਬੀ ਕਿਸਾਨਾਂ ਨੂੰ ਅਪੀਲ ਕਰਦੀ ਹਾਂ ਕਿ  ਉਹ ਵੀ ਗਾਜ਼ੀਪੁਰ ਬਾਰਡਰ ‘ਤੇ ਇਕ ਵਾਰ ਜ਼ਰੂਰ ਆ ਕੇ ਜਾਣ ਤਾਂ ਜੋ ਪੰਜਾਬੀਆਂ ਅਤੇ ਉਤਰਾਖੰਡ ਦੇ ਕਿਸਾਨਾਂ ਦੇ ਆਪਸੀ ਵਿਚਾਰ ਮਿਲ ਸਕਣ । ਉਨ੍ਹਾਂ ਕਿਹਾ ਕਿ ਇਸ ਕਿਸਾਨੀ ਅੰਦੋਲਨ ਨੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਇਕਜੁੱਟ ਕਰ ਦਿੱਤਾ ਹੈ , ਪੰਜਾਬੀ ਕਿਸਾਨ ਪੂਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਲੜ ਰਹੇ ਹਨ, ਇਸ ਲਈ ਉਹ ਗਾਜੀਪੁਰ ਬਾਰਡਰ ‘ਤੇ ਆਉਣ ਅਤੇ ਸਾਨੂੰ ਸਿੰਘੂ ਬਾਰਡਰ ਉੱਤੇ ਪਹੁੰਚਣ ਦਾ ਸੱਦਾ ਦਾ ਦੇਣ । 

farmer protest farmer protestਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਕਿਸਾਨਾਂ ਦੀ ਤਬਾਹੀ ਦੇ ਵਾਰੰਟ ਹਨ , ਜਿਸ ਨਾਲ ਦੇਸ਼ ਦਾ ਕਿਸਾਨ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਖ਼ਿਲਾਫ਼ ਕਾਨੂੰਨ ਬਣਾ ਕੇ ਉਨ੍ਹਾਂ ਦੀਆਂ ਜ਼ਮੀਨਾਂ ਖੋਹਣਾ ਚਾਹੁੰਦੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ । ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਕੋਲ ਚਲੀਆਂ ਗਈਆਂ ਤਾਂ ਦੇਸ਼ ਦਾ ਕਿਸਾਨ ਸੜਕ ‘ਤੇ ਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement