26 ਜਨਵਰੀ ਘਟਨਾ ਕ੍ਰਮ ਮਾਮਲੇ ’ਚ ਦਿੱਲੀ ਪੁਲਿਸ ਨੇ ਮ੍ਰਿਤਕ ਕਿਸਾਨ ਨੂੰ ਭੇਜਿਆ ਕਾਨੂੰਨੀ ਨੋਟਿਸ
Published : Mar 4, 2021, 5:46 pm IST
Updated : Mar 4, 2021, 5:53 pm IST
SHARE ARTICLE
Kissan
Kissan

26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿਚ ਟਰੈਕਟਰ ਪਰੇਡ ਕੀਤੀ ਗਈ ਸੀ...

ਨਵੀਂ ਦਿੱਲੀ: 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿਚ ਟਰੈਕਟਰ ਪਰੇਡ ਕੀਤੀ ਗਈ ਸੀ, ਜਿਸ ਦੌਰਾਨ ਕੁਝ ਲੋਕਾਂ ਵੱਲੋਂ ਦਿੱਲੀ ਦੇ ਲਾਲ ਕਿਲ੍ਹਾ ਵਿਚ ਜਾ ਕੇ ਹਿੰਸਾ ਕੀਤੀ ਗਈ ਸੀ। ਹਿੰਸਾ ਮਾਮਲੇ ਦੇ ਸੰਬੰਧ ਵਿਚ ਦਿੱਲੀ ਪੁਲਿਸ ਨੇ ਕਾਫ਼ੀ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ।

Delhi policeDelhi police

ਪਰ ਅੱਜ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦਿੱਲੀ ਪੁਲਿਸ ਨੇ ਹਿੰਸਾ ਦੇ ਸੰਬੰਧ ਵਿਚ ਇੱਕ ਮ੍ਰਿਤਕ ਕਿਸਾਨ ਜਗੀਰ ਸਿੰਘ ਨੂੰ ਕਾਨੂੰਨੀ ਨੋਟਿਸ ਭੇਜ ਦਿੱਤਾ ਹੈ। ਇਹ ਕਿਸਾਨ ਪਿੰਡ ਨਿਹੋਲਕਾ ਤਹਿਸੀਲ ਖਰੜ ਅਤੇ ਜ਼ਿਲ੍ਹਾ ਮੋਹਾਲੀ ਨਾਲ ਸੰਬੰਧਤ ਹੈ। ਦਿੱਲੀ ਪੁਲਿਸ ਦੀ ਇਸ ਕਾਰਵਾਈ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਖੇਧੀ ਕੀਤੀ ਹੈ।

NoticeNotice

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਾਨੂੰਨੀ ਨੋਟਿਸਾਂ ਤੋਂ ਇਹ ਸਾਫ਼ ਜ਼ਾਹਰ ਹੁੰਦਾ ਹੈ ਕਿ ਦਿੱਲੀ ਪੁਲਿਸ ਕਿਸਾਨ ਭਾਈਚਾਰੇ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਕਾਨੂੰਨੀ ਕੇਸਾਂ ਵਿਚ ਉਲਝਾ ਰਹੀ ਹੈ।

KissanKissan

ਇੱਥੇ ਜ਼ਿਕਰਯੋਗ ਹੈ ਕਿ ਦਿੱਲੀ ਹਿੰਸਾ ਮਾਮਲੇ ਵਿਚ ਗ੍ਰਿਫ਼ਤਾਰ ਕਿਸਾਨਾਂ ਨੂੰ ਜ਼ਮਾਨਤਾਂ ਦਿਵਾਉਣ ਵਿਚ ਮਨਜਿੰਦਰ ਸਿੰਘ ਸਿਰਸਾ ਅੱਡੀ-ਚੋਟੀ ਦਾ ਜੋਰ ਲਗਾ ਰਹੇ ਹਨ, ਹੁਣ ਤੱਕ ਉਨ੍ਹਾਂ ਵੱਲੋਂ 121 ਜ਼ਮਾਨਤਾਂ ਕਰਵਾਈਆਂ ਗਈਆਂ ਹਨ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement