ਸੀਨੀਅਰ ਪੱਤਰਕਾਰ ਤੇ ਪਦਮ ਭੂਸ਼ਣ ਪੁਰਸਕਾਰ ਜੇਤੂ ਐੱਚ.ਕੇ. ਦੁਆ ਦਾ ਦੇਹਾਂਤ

By : JAGDISH

Published : Mar 4, 2026, 5:11 pm IST
Updated : Mar 4, 2026, 5:11 pm IST
SHARE ARTICLE
Senior journalist and Padma Bhushan awardee HK Dua passes away
Senior journalist and Padma Bhushan awardee HK Dua passes away

ਭਲਕੇ 5 ਮਾਰਚ ਨੂੰ ਲੋਧੀ ਰੋਡ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ ਅੰਤਿਮ ਸੰਸਕਾਰ

ਨਵੀਂ ਦਿੱਲੀ : ਸੀਨੀਅਰ ਪੱਤਰਕਾਰ ਅਤੇ ਪਦਮ ਭੂਸ਼ਣ ਪੁਰਸਕਾਰ ਜੇਤੂ ਐੱਚ.ਕੇ. ਦੁਆ ਦਾ ਬੁੱਧਵਾਰ ਨੂੰ ਨਵੀਂ ਦਿੱਲੀ ਵਿਚ 88 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ । ਖ਼ਰਾਬ ਸਿਹਤ ਦੇ ਚਲਦਿਆਂ ਉਨ੍ਹਾਂ ਨੂੰ ਤਿੰਨ ਹਫ਼ਤੇ ਪਹਿਲਾਂ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਆਖ਼ਰੀ ਸਾਹ ਲਏ । ਭਲਕੇ 5 ਮਾਰਚ ਨੂੰ ਦੁਪਹਿਰ 12 ਵਜੇ ਲੋਧੀ ਰੋਡ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ । ਦੁਆ ਸਾਬਕਾ ਪ੍ਰਧਾਨ ਮੰਤਰੀਆਂ ਐੱਚ.ਡੀ. ਦੇਵਗੌੜਾ ਅਤੇ ਅਟਲ ਬਿਹਾਰੀ ਵਾਜਪਾਈ ਦੇ ਮੀਡੀਆ ਸਲਾਹਕਾਰ ਵਜੋਂ ਸੇਵਾ ਨਿਭਾ ਚੁੱਕੇ ਸਨ। ਉਨ੍ਹਾਂ ਨੇ ਡੈਨਮਾਰਕ ਵਿਚ ਭਾਰਤ ਦੀ ਰਾਜਦੂਤ ਵਜੋਂ ਵੀ ਨੁਮਾਇੰਦਗੀ ਕੀਤੀ।

ਉਨ੍ਹਾਂ ਵੱਲੋਂ ਕਈ ਨਾਮੀ ਅਖਬਾਰਾਂ ’ਚ ਸੀਨੀਅਰ ਸੰਪਾਦਕੀ ਅਹੁਦਿਆਂ 'ਤੇ ਕੰਮ ਕੀਤਾ ਗਿਆ । 2009 ਵਿਚ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੇ ਮੀਡੀਆ ਦੀ ਆਜ਼ਾਦੀ ਅਤੇ ਜਨਤਕ ਨੀਤੀ 'ਤੇ ਬਹਿਸਾਂ ਵਿਚ ਹਿੱਸਾ ਲਿਆ । ਪੱਤਰਕਾਰੀ ਵਿਚ ਉਨ੍ਹਾਂ ਦੇ ਯੋਗਦਾਨ ਲਈ 2008 ਵਿਚ ਉਨ੍ਹਾਂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement