ਰਾਜਸਥਾਨ 'ਚ ਵਾਪਰਿਆਂ ਭਿਆਨਕ ਸੜਕ ਹਾਦਸਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਹੋਈ ਮੌਤ
Published : Apr 4, 2021, 12:12 pm IST
Updated : Apr 4, 2021, 12:15 pm IST
SHARE ARTICLE
Accident
Accident

ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਪੁਲਿਸ

ਜੈਪੁਰ : ਰਾਜਸਥਾਨ ਦੇ ਜਲੌਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜਲੌਰ ਦੇ ਸੰਚੌਰ ਵਿਚ ਨੈਸ਼ਨਲ ਹਾਈਵੇਅ 68 'ਤੇ ਦਰਦਨਾਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਇਸ ਸੜਕ ਹਾਦਸੇ ਕਾਰਨ ਰਾਸ਼ਟਰੀ ਰਾਜਮਾਰਗ 68 ਦੇ ਦੋਵਾਂ ਪਾਸਿਆਂ ਤੋਂ ਲੰਬਾ ਜਾਮ ਲੱਗ ਗਿਆ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ।

accident Accident

ਕਾਰ ਵਿਚ ਸਵਾਰ ਸਾਰੇ ਮ੍ਰਿਤਕ ਜੋਧਪੁਰ ਤੋਂ ਸੰਚੌਰ ਜਾ ਰਹੇ ਸਨ। ਘਰ ਪਹੁੰਚਣ ਤੋਂ ਪਹਿਲਾਂ ਉਹਨਾਂ ਦੀ ਕਾਰ ਨੂੰ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ। 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਕ ਹੋਰ ਦੀ ਇਲਾਜ ਦੌਰਾਨ ਮੌਤ ਹੋ ਗਈ। ਦਿਨੇਸ਼ ਜੋ ਕਿ ਮ੍ਰਿਤਕਾਂ ਵਿਚ ਸ਼ਾਮਲ ਸੀ, ਦਾ ਵਿਆਹ ਤਿੰਨ ਮਹੀਨੇ ਪਹਿਲਾਂ ਹੋਇਆ ਸੀ। ਆਪਣੀ ਪਤਨੀ ਨੂੰ ਜੋਧਪੁਰ ਛੱਡ ਕੇ ਇਹ ਪਰਿਵਾਰ ਸੰਚੋਰ ਪਰਤ ਰਿਹਾ ਸੀ।

accidentaccident

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਵਾਹਨ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਚਾਰ ਲੋਕਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਕ ਵਿਅਕਤੀ ਇਲਾਜ ਦੌਰਾਨ ਦਮ ਤੋੜ ਗਿਆ। ਸਾਰੇ ਮ੍ਰਿਤਕ ਇਕੋ ਪਰਿਵਾਰ ਦੇ ਦੱਸੇ ਜਾ ਰਹੇ ਹਨ।

Location: India, Rajasthan, Jaipur

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement