ਰਾਕੇਸ਼ ਟਿਕੈਤ 'ਤੇ ਹੋਏ ਹਮਲੇ ਮਗਰੋਂ ਅੱਜ ਗਾਜੀਪੁਰ ਬਾਰਡਰ 'ਤੇ ਕਿਸਾਨਾਂ ਦੀ ਮਹਾਂ ਪੰਚਾਇਤ
Published : Apr 4, 2021, 11:03 am IST
Updated : Apr 4, 2021, 11:03 am IST
SHARE ARTICLE
Farmers
Farmers

ਮੁੱਖ ਦੋਸ਼ੀ ਕੁਲਦੀਪ ਯਾਦਵ ਸਮੇਤ 16 ਦੋਸ਼ੀ ਗ੍ਰਿਫ਼ਤਾਰ

ਨਵੀਂ ਦਿੱਲੀ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦੇ ਕਾਫ਼ਲੇ 'ਤੇ ਸ਼ੁੱਕਰਵਾਰ ਨੂੰ ਅਲਵਰ ਵਿਚ ਹੋਏ ਹਮਲੇ ਤੋਂ ਬਾਅਦ ਮੁੱਖ ਦੋਸ਼ੀ ਕੁਲਦੀਪ ਯਾਦਵ ਸਮੇਤ 16 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਵਿਚਕਾਰ ਅੱਜ ਗਾਜੀਪੁਰ ਬਾਰਡਰ 'ਤੇ ਹਮਲੇ ਨੂੰ ਲੈ ਕੇ ਮਹਾਂ ਪੰਚਾਇਤ ਸੱਦੀ ਗਈ ਹੈ।  

ਦੱਸਣਯੋਗ ਹੈ ਕਿ ਬੀਤੇ ਦਿਨੀਂ  ਕਿਸਾਨ ਅੰਦੋਲਨ ਦੇ ਆਗੂ ਰਾਕੇਸ਼ ਟਿਕੈਤ ਦੇ ਕਾਫ਼ਲੇ ’ਤੇ ਰਾਜਸਥਾਨ ’ਚ ਭੀੜ ਨੇ ਹਮਲਾ ਕਰ ਦਿੱਤਾ ਸੀ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਟਿਕੈਤ ਅਲਵਰ ਦੇ ਹਰਸੌਰਾ ਵਿਖੇ ਇਕ ਇਕੱਠ ਨੂੰ ਸੰਬੋਧਨ ਕਰਨ ਤੋਂ ਬਾਅਦ ਬਾਂਸੂਰ ਜਾ ਰਹੇ ਸਨ। ਇਸ ਦੌਰਾਨ ਤਤਾਰਪੁਰ ਵਿਚ ਭੀੜ ਨੇ ਟਿਕੈਤ ਦੇ ਕਾਫ਼ਲੇ ’ਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ।

Rakesh TikaitRakesh Tikait

ਟਿਕੈਤ ਦੀ ਕਾਰ ਦਾ ਸ਼ੀਸ਼ਾ ਪੱਥਰ ਨਾਲ ਟੁੱਟ ਗਿਆ। ਇਸ ਦੌਰਾਨ ਸਮਾਜ ਵਿਰੋਧੀ ਅਨਸਰਾਂ ਨੇ ਟਿਕੈਤ ’ਤੇ ਸਿਆਹੀ ਵੀ ਸੁੱਟ ਦਿੱਤੀ। ਹਾਲਾਂਕਿ ਸਮੇਂ ਦੇ ਨਾਲ ਪੁਲਿਸ ਨੇ ਸਥਿਤੀ ’ਤੇ ਕਾਬੂ ਪਾਉਂਦਿਆਂ, ਸੁਰੱਖਿਆ ਘੇਰਾ ਵਿਚੋਂ ਹੀ ਟਿਕੈਤ ਨੂੰ ਬਾਹਰ ਕੱਢ ਲਿਆ ਸੀ। 

ਟਿਕੈਤ ਨੇ ਖ਼ੁਦ ਸ਼ੋਸ਼ਲ ਮੀਡੀਆ ’ਤੇ ਅਪਣੀ ਕਾਰ ’ਤੇ ਹੋਏ ਹਮਲੇ ਬਾਰੇ ਲਿਖਿਆ ਸੀ ਕਿ ਰਾਜਸਥਾਨ ਦੇ ਅਲਵਰ ਜ਼ਿਲ੍ਹੇੇ ਦੇ ਤਤਾਰਪੁਰ ਰੋਡ, ਬਾਂਸੂਰ ਰੋਡ ’ਤੇ ਭਾਜਪਾ ਦੇ ਗੁੰਡਿਆਂ ਦੁਆਰਾ ਲੋਕਤੰਤਰ ਦੇ ਕਾਤਾਲਾਨਾ ਹਮਲਾ ਕੀਤਾ। ਲੋਕ ਇਸ ਪੋਸਟ ’ਤੇ ਲਗਾਤਾਰ ਅਪਣਾ ਗੁੱਸਾ ਜਾਹਰ ਕਰ ਰਹੇ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement