Arvind Kejriwal News: CM ਅਰਵਿੰਦ ਕੇਜਰੀਵਾਲ ਨੇ ਜੇਲ ਵਿਚੋਂ AAP ਵਿਧਾਇਕਾਂ ਨੂੰ ਭੇਜਿਆ ਸੁਨੇਹਾ; ‘ਅਪਣੇ ਇਲਾਕੇ ਦਾ ਕਰੋ ਦੌਰਾ’
Published : Apr 4, 2024, 12:31 pm IST
Updated : Apr 4, 2024, 12:31 pm IST
SHARE ARTICLE
Arvind Kejriwal's wife Sunita Kejriwal reads out Delhi CM's message for AAP MLAs
Arvind Kejriwal's wife Sunita Kejriwal reads out Delhi CM's message for AAP MLAs

ਲੋਕਾਂ ਦੀਆਂ ਸਮੱਸਿਆਵਾਂ ਨੂੰ ਕੀਤਾ ਜਾਵੇ ਦੂਰ

Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਇਕ ਹੋਰ ਪ੍ਰੈੱਸ ਕਾਨਫਰੰਸ ਕੀਤੀ ਅਤੇ ਅਪਣੇ ਪਤੀ ਵਲੋਂ ਜੇਲ ਵਿਚੋਂ ਭੇਜਿਆ ਸੁਨੇਹਾ ਪੜ੍ਹ ਕੇ ਸੁਣਾਇਆ।

ਉਨ੍ਹਾਂ ਦਸਿਆ ਕਿ ਕੇਜਰੀਵਾਲ ਨੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨੂੰ ਵਿਸ਼ੇਸ਼ ਹਦਾਇਤਾਂ ਦਿਤੀਆਂ ਹਨ। ਅਰਵਿੰਦ ਕੇਜਰੀਵਾਲ ਨੇ ਅਪਣੇ ਸੰਦੇਸ਼ ਵਿਚ ਦਿੱਲੀ ਦੇ ਦੋ ਕਰੋੜ ਲੋਕਾਂ ਨੂੰ ਅਪਣਾ ਪਰਿਵਾਰ ਕਿਹਾ ਹੈ।

ਸੁਨੀਤਾ ਕੇਜਰੀਵਾਲ ਨੇ ਕਿਹਾ, "ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਜੇਲ ਵਿਚੋਂ ਸੁਨੇਹਾ ਭੇਜਿਆ ਹੈ। ਮੇਰੇ ਕਿਸੇ ਵੀ ਦਿੱਲੀ ਵਾਸੀ ਨੂੰ ਇਸ ਕਰ ਕੇ ਤਕਲੀਫ ਨਹੀਂ ਹੋਣੀ ਚਾਹੀਦੀ ਕਿਉਂਕਿ ਮੈਂ ਜੇਲ ਵਿਚ ਹਾਂ। ਹਰ ਵਿਧਾਇਕ ਨੂੰ ਇਲਾਕੇ ਦਾ ਦੌਰਾ ਕਰਨਾ ਚਾਹੀਦਾ ਹੈ।

ਉਨ੍ਹਾਂ ਨੂੰ ਪੁੱਛੋ ਕਿ ਕੀ ਉਨ੍ਹਾਂ ਨੂੰ ਕੋਈ ਸਮੱਸਿਆ ਹੈ। ਜਿਸ ਨੂੰ ਕੋਈ ਸਮੱਸਿਆ ਹੈ, ਉਸ ਦਾ ਹੱਲ ਕਰੋ। ਮੈਂ ਸਿਰਫ਼ ਸਰਕਾਰੀ ਵਿਭਾਗਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਗੱਲ ਨਹੀਂ ਕਰ ਰਿਹਾ। ਸਾਨੂੰ ਬਾਕੀ ਸਮੱਸਿਆਵਾਂ ਨੂੰ ਹੱਲ ਕਰਨ ਦੀ ਲੋੜ ਹੈ। ਦਿੱਲੀ ਦੇ ਦੋ ਕਰੋੜ ਲੋਕ ਮੇਰਾ ਪਰਿਵਾਰ ਹਨ। ਮੇਰੇ ਪਰਿਵਾਰ ਵਿਚ ਕੋਈ ਵੀ ਕਿਸੇ ਕਾਰਨ ਕਰਕੇ ਉਦਾਸ ਨਹੀਂ ਹੋਣਾ ਚਾਹੀਦਾ। ਰੱਬ ਸਭ ਦਾ ਭਲਾ ਕਰੇ।”

(For more Punjabi news apart from Arvind Kejriwal's wife Sunita Kejriwal reads out Delhi CM's message for AAP MLAs, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement