‘ਇੰਡੀਆ’ ਜਾਂ ‘ਭਾਰਤ’ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਸੁਪਰੀਮ ਕੋਰਟ ਨੇ ਇਨਕਾਰ ਕੀਤਾ
Published : Jun 4, 2020, 8:07 am IST
Updated : Jun 4, 2020, 8:07 am IST
SHARE ARTICLE
Supreme Court
Supreme Court

ਦੇਸ਼ ਦੇ ਅੰਗਰੇਜ਼ੀ ਨਾਂ ਇੰਡੀਆ ਨੂੰ ਭਾਰਤ ਵਿਚ ਬਦਲਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਵਿਚਾਰ ਕਰਨ ਤੋਂ

ਨਵੀਂ ਦਿੱਲੀ, 3 ਜੂਨ: ਦੇਸ਼ ਦੇ ਅੰਗਰੇਜ਼ੀ ਨਾਂ ਇੰਡੀਆ ਨੂੰ ਭਾਰਤ ਵਿਚ ਬਦਲਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਵਿਚਾਰ ਕਰਨ ਤੋਂ ਇਨਕਾਰ ਕਰ ਦਿਤਾ। ਕੋਰਟ ਨੇ ਕਿਹਾ ਕਿ ਸੰਵਿਧਾਨ ਵਿਚ ਪਹਿਲਾ ਹੀ ਇੰਡੀਆ ਨੂੰ ਭਾਰਤ ਕਿਹਾ ਗਿਆ ਹੈ। ਹਾਲਾਂਕਿ ਪਟੀਸ਼ਨ ਕਰਤਾ ਦੀ ਅਪੀਲ ’ਤੇ ਕੋਰਟ ਨੇ ਕਿਹਾ ਕਿ ਸਰਕਾਰ ਪਟੀਸ਼ਨ ’ਤੇ ਵਿਚਾਰ ਕਰੇਗੀ। ਇਸ ਪਟੀਸ਼ਨ ਵਿਚ ਸੰਵਿਧਾਨ ਵਿਚ ਦੇਸ਼ ਦਾ ਨਾਂ ਇੰਡੀਆ ਨੂੰ ਭਾਰਤ ਕਰਨ ਦੀ ਮੰਗ ਹੈ ਅਤੇ ਕੋਰਟ ਤੋਂ ਇਸ ਬਾਰੇ ਕੇਂਦਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ।

File photoFile photo

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਇਸ ਮਾਮਲੇ ਦੀ ਕੋਰਟ ਵਿਚ ਸੁਣਵਾਈ ਹੋਣੀ ਸੀ ਜੋ ਚੀਫ਼ ਜਸਟਿਸ ਐਸਏ ਬੋਬਡੇ ਦੀ ਗੈਰਹਾਜ਼ਰੀ ਕਾਰਨ ਨਹੀਂ ਹੋ ਸਕੀ। ਇਹ ਪਟੀਸ਼ਨ ਨਮਹ ਨਾਮੀ ਦਿੱਲੀ ਨੇ ਕਿਸਾਨ ਵਲੋਂ ਕੋਰਟ ਵਿਚ ਪਾਈ ਗਈ ਹੈ ਤੇ ਸੰਵਿਧਾਨ ਦੇ ਆਰਟੀਕਲ 1 ਵਿਚ ਬਦਲਾਅ ਦੀ ਮੰਗ ਕੀਤੀ ਗਈ ਹੈ। ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਐਸਏ ਬੋਬਡੇ ਦੀ ਬੈਂਚ ਕਰੇਗੀ। ਪਟੀਸ਼ਨ ਦਾਇਰ ਕਰਨ ਵਾਲੇ ਨਮਹ ਦਾ ਕਹਿਣਾ ਹੈ ਕਿ ਇੰਡੀਆ ਨੂੰ ਹਟਾ ਕੇ ਭਾਰਤ ਨਾਂ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇੰਡੀਆ ਨਾਂ ਅੰਗਰੇਜ਼ਾਂ ਦੀ ਗ਼ੁਲਾਮੀ ਦਾ ਪ੍ਰਤੀਕ ਹੈ। ਦੇਸ਼ ਦਾ ਨਾਂ ਅੰਗਰੇਜ਼ੀ ਵਿਚ ਵੀ ਭਾਰਤੀਕਰਨ ਨਾਲ ਲੋਕਾਂ ਵਿਚ ਰਾਸ਼ਟਰੀ ਭਾਵਨਾ ਵਧੇਗੀ ਅਤੇ ਦੇਸ਼ ਨੂੰ ਵਖਰੀ ਪਛਾਣ ਮਿਲੇਗੀ।     (ਏਜੰਸੀ)
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement