ਰੇਲ ਹਾਦਸੇ ਨੂੰ ਫਿਰਕੂ ਰੰਗ ਦੇਣ ਵਾਲਿਆਂ ਨੂੰ ਓਡੀਸ਼ਾ ਪੁਲਿਸ ਦੀ ਚੇਤਾਵਨੀ 
Published : Jun 4, 2023, 5:45 pm IST
Updated : Jun 4, 2023, 5:45 pm IST
SHARE ARTICLE
 Odisha train accident
Odisha train accident

ਅਫਵਾਹਾਂ ਫੈਲਾ ਕੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਓਡੀਸ਼ਾ - ਓਡੀਸ਼ਾ ਦੇ ਬਾਲਾਸੋਰ 'ਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸੇ 'ਚ ਹੁਣ ਤੱਕ 280 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਹਜ਼ਾਰਾਂ ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਜ਼ਖਮੀਆਂ ਦਾ ਓਡੀਸ਼ਾ ਦੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ। ਹੁਣ ਸੋਸ਼ਲ ਮੀਡੀਆ 'ਤੇ ਕੁਝ ਲੋਕ ਇਸ ਰੇਲ ਹਾਦਸੇ ਨੂੰ ਫਿਰਕੂ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਲੈ ਕੇ ਓਡੀਸ਼ਾ ਪੁਲਿਸ ਦਾ ਬਿਆਨ ਵੀ ਸਾਹਮਣੇ ਆਇਆ ਹੈ। 

file photo

 

ਓਡੀਸ਼ਾ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ 'ਇਹ ਧਿਆਨ ਵਿਚ ਆਇਆ ਹੈ ਕਿ ਕੁਝ ਸੋਸ਼ਲ ਮੀਡੀਆ ਹੈਂਡਲ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਨੂੰ  ਫਿਰਕੂ ਰੰਗ ਦੇ ਰਹੇ ਹਨ। ਇਹ ਬਹੁਤ ਮੰਦਭਾਗਾ ਹੈ। ਪੁਲਿਸ ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਅੱਗੇ ਲਿਖਿਆ ਗਿਆ ਹੈ ਕਿ ਜੀਆਰਪੀ, ਓਡੀਸ਼ਾ ਦੁਆਰਾ ਹਾਦਸੇ ਦੇ ਕਾਰਨਾਂ ਅਤੇ ਹੋਰ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਅਸੀਂ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੀਆਂ ਝੂਠੀਆਂ ਪੋਸਟਾਂ ਵਾਇਰਲ ਕਰਨ ਤੋਂ ਗੁਰੇਜ਼ ਕਰਨ। ਸੂਬਾ ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਅਫਵਾਹਾਂ ਫੈਲਾ ਕੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement