ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣਗੇ 10-10 ਲੱਖ ਰੁਪਏ , ਜਦਕਿ ਜ਼ਖ਼ਮੀਆਂ ਨੂੰ ਦਿੱਤੇ ਜਾਣਗੇ 5-5 ਲੱਖ ਰੁਪਏ
ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਵੀਰਵਾਰ ਨੂੰ ਮਾਲਵੀਆ ਨਗਰ ਅੱਗ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਅਤੇ ਗੰਭੀਰ ਜ਼ਖਮੀਆਂ ਨੂੰ 5 ਲੱਖ ਦੀ ਐਕਸਗ੍ਰੇਸ਼ੀਆ ਦਾ ਐਲਾਨ ਕੀਤਾ। ਮੁੱਖ ਮੰਤਰੀ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਦਫ਼ਤਰ ਨੇ X 'ਤੇ ਦੱਸਿਆ ਕਿ ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀਰਵਾਰ ਨੂੰ ਸਾਕੇਤ ਦੇ ਮੈਕਸ ਹਸਪਤਾਲ ਦਾ ਦੌਰਾ ਕਰਕੇ ਅੱਗ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ। ਗੁਪਤਾ ਨੇ ਹਸਪਤਾਲ ਵਿੱਚ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਪੋਸਟ ਦੇ ਅਨੁਸਾਰ ਜ਼ਖਮੀਆਂ ਦੇ ਇਲਾਜ ਦਾ ਖਰਚਾ ਹਸਪਤਾਲ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਚੁੱਕਿਆ ਜਾਵੇਗਾ ਤਾਂ ਜੋ ਹਰੇਕ ਮਰੀਜ਼ ਨੂੰ ਸਭ ਤੋਂ ਵਧੀਆ ਸੰਭਵ ਦੇਖਭਾਲ ਮਿਲ ਸਕੇ।
ਸੀ.ਐਮ.ਓ. ਨੇ ਕਿਹਾ ਕਿ ਦਿੱਲੀ ਸਰਕਾਰ ਨੇ ਹਰੇਕ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ 10 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ 'ਤੇ ਪਹੁੰਚਾਉਣ ਲਈ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ। ਪੋਸਟ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਸਰਕਾਰ ਇਸ ਮੁਸ਼ਕਲ ਸਮੇਂ ਦੌਰਾਨ ਹਰੇਕ ਪ੍ਰਭਾਵਿਤ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
