2000 ਰੁਪਏ ਦੇ 76% ਨੋਟ ਬੈਂਕਾਂ ਨੂੰ ਵਾਪਸ ਮਿਲੇ: RBI
Published : Jul 4, 2023, 9:42 am IST
Updated : Jul 4, 2023, 9:42 am IST
SHARE ARTICLE
76% of Rs 2000 notes returned to banks: RBI
76% of Rs 2000 notes returned to banks: RBI

ਲੋਕਾਂ ਨੂੰ 30 ਸਤੰਬਰ ਤੱਕ ਆਪਣੇ ਬੈਂਕ ਖਾਤਿਆਂ ਵਿਚ 2,000 ਰੁਪਏ ਦੇ ਨੋਟ ਜਮ੍ਹਾਂ ਕਰਾਉਣ ਜਾਂ ਹੋਰ ਮੁੱਲ ਦੇ ਨੋਟਾਂ ਵਿਚ ਬਦਲੀ ਕਰਨ ਲਈ ਕਿਹਾ ਗਿਆ ਹੈ। 

ਮੁੰਬਈ: ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਕਿਹਾ ਕਿ 2,000 ਰੁਪਏ ਦੇ ਨੋਟ ਬੰਦ ਕਰਨ ਦੇ ਫ਼ੈਸਲੇ ਤੋਂ ਬਾਅਦ ਤੋਂ 76 ਫ਼ੀਸਦੀ ਯਾਨੀ 2.72 ਲੱਖ ਕਰੋੜ ਰੁਪਏ ਬੈਂਕਾਂ ਨੂੰ ਵਾਪਸ ਕਰ ਦਿੱਤੇ ਗਏ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਨੋਟ ਲੋਕਾਂ ਨੇ ਆਪਣੇ ਬੈਂਕ ਖਾਤਿਆਂ 'ਚ ਜਮ੍ਹਾ ਕਰਵਾਏ ਹਨ। ਕੇਂਦਰੀ ਬੈਂਕ ਨੇ 19 ਮਈ 2023 ਨੂੰ ਅਚਾਨਕ 2,000 ਰੁਪਏ ਦੇ ਨੋਟਾਂ ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਸੀ। ਲੋਕਾਂ ਨੂੰ 30 ਸਤੰਬਰ ਤੱਕ ਆਪਣੇ ਬੈਂਕ ਖਾਤਿਆਂ ਵਿਚ 2,000 ਰੁਪਏ ਦੇ ਨੋਟ ਜਮ੍ਹਾਂ ਕਰਾਉਣ ਜਾਂ ਹੋਰ ਮੁੱਲ ਦੇ ਨੋਟਾਂ ਵਿਚ ਬਦਲੀ ਕਰਨ ਲਈ ਕਿਹਾ ਗਿਆ ਹੈ। 

ਰਿਜ਼ਰਵ ਬੈਂਕ ਦੇ ਮੁਤਾਬਕ, ਮੁੱਲ ਦੇ ਹਿਸਾਬ ਨਾਲ ਮਾਰਚ 2023 'ਚ ਕੁੱਲ 3.62 ਲੱਖ ਕਰੋੜ ਰੁਪਏ ਦੇ ਨੋਟ 2,000 ਰੁਪਏ ਦੇ ਸਨ। 19 ਮਈ, 2023 ਨੂੰ ਕਾਰੋਬਾਰੀ ਸਮਾਂ ਖ਼ਤਮ ਹੋਣ ਤੋਂ ਬਾਅਦ ਇਹ ਘਟ ਕੇ 3.56 ਲੱਖ ਕਰੋੜ ਰੁਪਏ ਰਹਿ ਗਿਆ। ਰਿਜ਼ਰਵ ਬੈਂਕ ਨੇ ਇਕ ਬਿਆਨ 'ਚ ਕਿਹਾ ਕਿ ''ਬੈਂਕਾਂ ਤੋਂ ਮਿਲੇ ਅੰਕੜਿਆਂ ਮੁਤਾਬਕ 19 ਮਈ ਨੂੰ 2,000 ਰੁਪਏ ਦੇ ਨੋਟਾਂ ਨੂੰ ਪ੍ਰਚਲਨ ਤੋਂ ਹਟਾਉਣ ਦੇ ਫ਼ੈਸਲੇ ਤੋਂ ਬਾਅਦ 30 ਜੂਨ 2023 ਤੱਕ 76 ਫ਼ੀਸਦੀ ਯਾਨੀ 2.72 ਲੱਖ ਕਰੋੜ ਰੁਪਏ ਦੇ ਨੋਟ ਵਾਪਸ ਆ ਚੁੱਕੇ ਹਨ।''  ਬਿਆਨ ਦੇ ਅਨੁਸਾਰ ਨਤੀਜੇ ਵਜੋਂ, 30 ਜੂਨ ਨੂੰ ਕਾਰੋਬਾਰੀ ਸਮੇਂ ਦੀ ਸਮਾਪਤੀ ਤੋਂ ਬਾਅਦ 84,000 ਕਰੋੜ ਰੁਪਏ ਮੁੱਲ ਦੇ 2,000 ਦੇ ਨੋਟ ਪ੍ਰਚਲਨ ਵਿੱਚ ਰਹੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement