ਖ਼ਬਰਾਂ |

ਤਾਜ਼ਾ |

ਵਿਦਿਆਰਥੀਆਂ ਨੂੰ ਮਾਫ਼ ਕਰਨ ਦਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਕਿਸ ਨੇ ਦਿੱਤਾ?: ਰਾਹੁਲ ਗਾਂਧੀ
Published : Aug 4, 2026, 7:51 pm IST
Updated : Aug 4, 2026, 7:51 pm IST
SHARE ARTICLE
Who gave the Prime Minister the right to pardon students?: Rahul Gandhi
Who gave the Prime Minister the right to pardon students?: Rahul Gandhi

'ਰੋਜ਼ਗਾਰ ਅਤੇ ਸਿੱਖਿਆ ਲਈ ਸੜਕਾਂ ’ਤੇ ਉਤਰੇ ਨੌਜਵਾਨਾਂ ਨੂੰ ਮਾਫ਼ ਕਰਨ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ'

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਗੁੰਮਰਾਹ ਨੌਜਵਾਨਾਂ ਨੂੰ ਮਾਫ਼ ਕਰਨ’ ਸੰਬੰਧੀ ਟਿੱਪਣੀ ਨੂੰ ਲੈ ਕੇ ਮੰਗਲਵਾਰ ਨੂੰ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ‘‘ਭਾਰਤ ਦੇ ਭਵਿੱਖ’’ ਨੂੰ ਮਾਫ਼ ਕਰਨ ਦਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਕਿਸ ਨੇ ਦਿੱਤਾ?

ਉਨ੍ਹਾਂ ਨੇ ਐੱਮਡੀਐੱਮਕੇ (MDMK) ਨੇਤਾ ਵਾਈਕੋ ਦੀ ਪੁਸਤਕ ‘ਵਾਈਕੋ ਇਨ ਪਾਰਲੀਮੈਂਟ’ ਦੇ ਰਿਲੀਜ਼ ਸਮਾਰੋਹ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੀ ਸੋਚ ਭਾਰਤ ਦੀਆਂ ਵਿਭਿੰਨ ਭਾਸ਼ਾਵਾਂ, ਸਭਿਆਚਾਰਾਂ ਅਤੇ ਇਤਿਹਾਸ ਨੂੰ ਕਮਜ਼ੋਰ ਕਰਨ ਵਾਲੀ ਹੈ ਅਤੇ ਇਸ ਦੇ ਵਿਰੋਧ ਵਿੱਚ ਵਿਦਿਆਰਥੀ ਸੜਕਾਂ 'ਤੇ ਉਤਰ ਕੇ ‘‘ਭਾਰਤ ਦੀ ਧਾਰਨਾ’’ (ਆਈਡੀਆ ਆਫ਼ ਇੰਡੀਆ) ਦੀ ਰੱਖਿਆ ਕਰ ਰਹੇ ਹਨ।

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਅਜਿਹੇ ਦੌਰ 'ਚੋਂ ਲੰਘ ਰਿਹਾ ਹੈ, ਜਦੋਂ ਵਿਦਿਆਰਥੀ ਰੋਜ਼ਗਾਰ, ਨਿਰਪੱਖ ਪ੍ਰੀਖਿਆਵਾਂ ਅਤੇ ਬਿਹਤਰ ਸਿੱਖਿਆ ਵਿਵਸਥਾ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਵਿਦਿਆਰਥੀ ਆਪਣੇ ਅਧਿਕਾਰਾਂ ਲਈ ਸੜਕਾਂ 'ਤੇ ਹਨ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਉਨ੍ਹਾਂ ਨੂੰ ਮਾਫ਼ ਕਰਨ ਦੀ ਗੱਲ ਕਰ ਰਹੇ ਹਨ।

ਉਨ੍ਹਾਂ ਸਵਾਲ ਕੀਤਾ, ‘‘ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਮਾਫ਼ ਕਰਨ ਦਾ ਅਧਿਕਾਰ ਕਿਸ ਨੇ ਦਿੱਤਾ? ਭਾਰਤ ਦੇ ਭਵਿੱਖ ਨੂੰ ਮਾਫ਼ ਕਰਨ ਦਾ ਅਧਿਕਾਰ ਉਨ੍ਹਾਂ ਨੂੰ ਕਿੱਥੋਂ ਮਿਲਦਾ ਹੈ?’’

ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਵਿਦਿਆਰਥੀਆਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ।

ਕਾਂਗਰਸ ਨੇਤਾ ਨੇ ਵਾਈਕੋ ਦੇ ਸਿਆਸੀ ਸੰਘਰਸ਼ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਦੇ ਹਰ ਰਾਜ ਨੂੰ ਆਪਣੀ ਸੰਸਕ੍ਰਿਤੀ, ਇਤਿਹਾਸ ਅਤੇ ਭਾਸ਼ਾ ਨਾਲ ਸਤਿਕਾਰ ਨਾਲ ਜਿਊਣ ਦਾ ਅਧਿਕਾਰ ਹੈ।

ਉਨ੍ਹਾਂ ਦੋਸ਼ ਲਾਇਆ ਕਿ ਕੁਝ ਲੋਕ ਤਾਮਿਲ, ਮਰਾਠੀ, ਬੰਗਾਲੀ, ਮਲਿਆਲਮ ਸਮੇਤ ਵਿਭਿੰਨ ਭਾਰਤੀ ਭਾਸ਼ਾਵਾਂ ਅਤੇ ਉਨ੍ਹਾਂ ਨਾਲ ਜੁੜੀ ਸੱਭਿਆਚਾਰਕ ਵਿਰਾਸਤ ਨੂੰ ਮਹੱਤਵ ਨਹੀਂ ਦਿੰਦੇ ਅਤੇ ਸਿਰਫ਼ ਆਰਐੱਸਐੱਸ ਵੱਲੋਂ ਪਰਿਭਾਸ਼ਿਤ ਇਤਿਹਾਸ ਅਤੇ ਭਾਸ਼ਾ ਨੂੰ ਹੀ ਸਵੀਕਾਰਯੋਗ ਮੰਨਦੇ ਹਨ।

ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ, ਉਨ੍ਹਾਂ ਦੇ ਸਹਿਯੋਗੀਆਂ ਅਤੇ ਆਰਐੱਸਐੱਸ ਦੀ ਸੋਚ ਦੇ ਪਿੱਛੇ ਇੱਕ ‘‘ਖ਼ਤਰਨਾਕ ਅਤੇ ਵੰਡਪਾਊ’’ ਵਿਚਾਰ ਹੈ। ਉਨ੍ਹਾਂ ਅਨੁਸਾਰ, ਇਹ ਵਿਚਾਰ ਭਾਰਤ ਦੀ ਵਿਭਿੰਨ ਪਛਾਣ, ਭਾਸ਼ਾਵਾਂ ਅਤੇ ਇਤਿਹਾਸ ਨੂੰ ਮਹੱਤਵਹੀਣ ਮੰਨਦਾ ਹੈ, ਜਦੋਂ ਕਿ ਭਾਰਤ ਇਸ ਨੂੰ ਕਦੇ ਸਵੀਕਾਰ ਨਹੀਂ ਕਰੇਗਾ।

ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸੇ ਕਾਰਨ ਸੜਕਾਂ 'ਤੇ ਹਨ ਅਤੇ ਉਹ ਆਪਣੇ-ਆਪਣੇ ਤਰੀਕੇ ਨਾਲ ਭਾਰਤ ਦੇ ਵਿਭਿੰਨ ਸੱਭਿਆਚਾਰ, ਭਾਸ਼ਾਵਾਂ ਅਤੇ ਇਤਿਹਾਸ ਦੀ ਰੱਖਿਆ ਕਰ ਰਹੇ ਹਨ।

ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਆਰਐੱਸਐੱਸ ਭਾਰਤ ਦਾ ਇਤਿਹਾਸ ਨਹੀਂ ਬਦਲ ਸਕਦਾ ਅਤੇ ਭਾਰਤ ਆਪਣੇ ਇਤਿਹਾਸ ਨੂੰ ਕਿਸੇ ਦੁਆਰਾ ਲਤਾੜੇ ਜਾਣ ਨੂੰ ਕਦੇ ਸਵੀਕਾਰ ਨਹੀਂ ਕਰੇਗਾ।

ਉਨ੍ਹਾਂ ਨੇ ਵਾਈਕੋ ਦੀ ਤਾਰੀਫ਼ ਕਰਦਿਆਂ ਕਿਹਾ, ‘‘ਮੈਂ ਵਾਈਕੋ ਨੂੰ ਕੇਵਲ ਉਨ੍ਹਾਂ ਦੇ ਭਾਸ਼ਣਾਂ ਜਾਂ ਉਨ੍ਹਾਂ ਦੀ ਲਿਖੀ ਪੁਸਤਕ ਲਈ ਹੀ ਨਹੀਂ, ਸਗੋਂ ਉਨ੍ਹਾਂ ਦੇ ਪੂਰੇ ਸਿਆਸੀ ਜੀਵਨ ਵਿੱਚ ਬਣਾਏ ਰੱਖੇ ਜਜ਼ਬੇ ਲਈ ਵੀ ਵਧਾਈ ਦੇਣਾ ਚਾਹੁੰਦਾ ਹਾਂ। ਜਦੋਂ ਮੈਂ ਕਿਸੇ ਨੇਤਾ ਦਾ ਅੰਦਾਜ਼ਾ ਲਗਾਉਂਦਾ ਹਾਂ ਤਾਂ ਸਭ ਤੋਂ ਪਹਿਲਾਂ ਅਤੇ ਸਭ ਤੋਂ ਮਹੱਤਵਪੂਰਨ ਚੀਜ਼, ਜਿਸ 'ਤੇ ਮੈਂ ਧਿਆਨ ਦਿੰਦਾ ਹਾਂ, ਉਹ ਉਸ ਦੀ ਨਿਰੰਤਰਤਾ ਹੁੰਦੀ ਹੈ। ਵਾਈਕੋ ਹਮੇਸ਼ਾ ਨਿਰੰਤਰਤਾ ਬਣਾਏ ਰੱਖਣ ਵਾਲੇ ਨੇਤਾਵਾਂ ਵਿੱਚ ਸ਼ਾਮਲ ਹਨ।’’

ਇਸ ਮੌਕੇ ਨੈਸ਼ਨਲ ਕਾਨਫਰੰਸ ਦੇ ਨੇਤਾ ਫਾਰੂਕ ਅਬਦੁੱਲਾ ਨੇ ਕਿਹਾ ਕਿ ਅਤੀਤ ਵਿੱਚ ਕਈ ਗਲਤੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਪੂਰੀ ਤਰ੍ਹਾਂ ਖ਼ੁਦਮੁਖਤਿਆਰ ਬਣਾਇਆ ਜਾਣਾ ਚਾਹੀਦਾ ਸੀ, ਪਰ ਅਜਿਹਾ ਨਹੀਂ ਹੋਇਆ।

ਉਨ੍ਹਾਂ ਨਿਆਂਪਾਲਿਕਾ ਨੂੰ ਵੀ ਹੋਰ ਲੋਕਤੰਤਰੀ ਅਤੇ ਸਰਕਾਰ ਦੇ ਪ੍ਰਭਾਵ ਤੋਂ ਮੁਕਤ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ।

ਅਬਦੁੱਲਾ ਨੇ ਕਿਹਾ ਕਿ ਭਾਰਤ ਅਨੇਕਾਂ ਭਾਸ਼ਾਵਾਂ, ਸੱਭਿਆਚਾਰਾਂ ਅਤੇ ਜੀਵਨ ਸ਼ੈਲੀਆਂ ਵਾਲਾ ਵਿਭਿੰਨਤਾਪੂਰਨ ਦੇਸ਼ ਹੈ ਅਤੇ ਇਹ ਵਿਭਿੰਨਤਾ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹੈ।

ਉਨ੍ਹਾਂ ਕਿਹਾ ਕਿ ਜੇਕਰ ਇਸ ਵਿਭਿੰਨਤਾ ਦੀ ਰੱਖਿਆ ਨਾ ਕੀਤੀ ਗਈ ਤਾਂ ਦੇਸ਼ ਦੇ ਭਵਿੱਖ ਦੀ ਵੀ ਰੱਖਿਆ ਨਹੀਂ ਕੀਤੀ ਜਾ ਸਕੇਗੀ।

ਸੀਪੀਆਈ (ਐੱਮ) ਦੇ ਜਨਰਲ ਸਕੱਤਰ ਐੱਮ. ਕੇ. ਬੇਬੀ ਨੇ ਵਾਈਕੋ ਦੀ ਤਾਰੀਫ਼ ਕਰਦਿਆਂ ਕਿਹਾ, ‘‘ਵਾਈਕੋ ਦਾ ਮੁੱਖ ਧਿਆਨ ਹਮੇਸ਼ਾ ਤਾਮਿਲਨਾਡੂ ਨਾਲ ਜੁੜੇ ਮੁੱਦਿਆਂ 'ਤੇ ਰਿਹਾ ਹੈ, ਪਰ ਜਦੋਂ ਵੀ ਕਿਤੇ ਕਿਸੇ ਨਾਲ ਅਨਿਆਂ ਹੁੰਦਾ ਹੈ, ਚਾਹੇ ਉਹ ਵਿਦਿਆਰਥੀ ਹੋਣ, ਨੌਜਵਾਨ ਹੋਣ, ਔਰਤਾਂ ਹੋਣ ਜਾਂ ਸਮਾਜ ਦੇ ਵਾਂਝੇ ਵਰਗ, ਵਾਈਕੋ ਉੱਥੇ ਪਹੁੰਚਦੇ ਹਨ। ਇਹ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਹੈ।’’

ਪੁਸਤਕ ਰਿਲੀਜ਼ ਸਮਾਰੋਹ ਵਿੱਚ ਸਮਾਜਵਾਦੀ ਪਾਰਟੀ ਦੇ ਅਖਿਲੇਸ਼ ਯਾਦਵ, ਤ੍ਰਿਣਮੂਲ ਕਾਂਗਰਸ ਦੀ ਸਾਗਰਿਕਾ ਘੋਸ਼, ਕਾਂਗਰਸ ਨੇਤਾ ਪੀ. ਚਿਦੰਬਰਮ ਅਤੇ ਮਣਿਕਮ ਟੈਗੋਰ, ਸੀਪੀਆਈ ਦੇ ਜਨਰਲ ਸਕੱਤਰ ਡੀ. ਰਾਜਾ, ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਦੇ ਨੇਤਾ ਸੰਜੇ ਰਾਊਤ, ਆਰਜੇਡੀ ਦੇ ਮਨੋਜ ਕੁਮਾਰ ਝਾਅ, ਆਰਐੱਸਪੀ ਦੇ ਐੱਨ. ਕੇ. ਪ੍ਰੇਮਚੰਦਰਨ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੀ ਸੁਪ੍ਰੀਆ ਸੁਲੇ ਸਮੇਤ ਕਈ ਨੇਤਾ ਮੌਜੂਦ ਸਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement