Aadhar Card ਕੇਂਦਰ ਸੰਚਾਲਕ ਵੱਲੋਂ ਜ਼ਿਆਦਾ ਪੈਸੇ ਮੰਗਣ 'ਤੇ ਜਾਣੋ ਕਿਵੇਂ ਕਰ ਸਕਦੇ ਹੋ ਸ਼ਿਕਾਇਤ
Published : Sep 4, 2021, 7:05 pm IST
Updated : Sep 4, 2021, 7:05 pm IST
SHARE ARTICLE
Aadhar card
Aadhar card

ਧਿਆਨ ਰੱਖਣਾ ਕਿ ਨਵਾਂ ਆਧਾਰ ਕਾਰਡ ਬਣਵਾਉਣ ਲਈ ਕੋਈ ਫੀਸ ਨਹੀਂ ਲੱਗਦੀ।

ਨਵੀਂ ਦਿੱਲੀ: ਅੱਜ ਦੇ ਸਮੇਂ ਵਿਚ ਆਧਾਰ ਕਾਰਡ (Aadhar Card) ਹਰ ਕਿਸੇ ਲਈ ਇਕ ਜ਼ਰੂਰੀ ਦਸਤਾਵੇਜ਼ ਬਣ ਗਿਆ ਹੈ। ਆਧਾਰ ਕਾਰਡ ਵਿਚ ਇਕ ਉਪਭੋਗਤਾ ਦੀ ਬਹੁਤ ਸਾਰੀ ਮਹੱਤਵਪੂਰਣ ਜਾਣਕਾਰੀ ਹੁੰਦੀ ਹੈ। ਕੋਈ ਵੀ ਭਾਰਤੀ ਨਾਗਰਿਕ ਕਿਸੇ ਵੀ ਉਮਰ ਵਿਚ ਆਧਾਰ ਲਈ ਰਜਿਸਟਰ (Register) ਕਰ ਸਕਦਾ ਹੈ।

ਹੋਰ ਪੜ੍ਹੋ: ਪਾਣੀ ਦੀਆਂ ਬੁਛਾੜਾਂ ਝੱਲਣ ਪਿੱਛੋਂ ਪਰਮਿੰਦਰ ਢੀਂਡਸਾ ਦੀ ਸਾਥੀਆਂ ਸਮੇਤ ਗ੍ਰਿਫ਼ਤਾਰੀ

PHOTOPHOTO

ਹਾਲਾਂਕਿ, 5 ਸਾਲ ਅਤੇ 15 ਸਾਲ ਦੀ ਉਮਰ ਹੋਣ ਤੋਂ ਬਾਅਦ ਇਸਨੂੰ ਅਪਡੇਟ ਕਰਨਾ ਲਾਜ਼ਮੀ ਹੈ। ਇਸ ਤੋਂ ਬਿਨਾਂ ਬਹੁਤ ਸਾਰੇ ਸਰਕਾਰੀ ਕੰਮ ਅਧੂਰੇ ਰਹਿੰਦੇ ਹਨ। ਆਧਾਰ ਜਾਰੀ ਕਰਨ ਵਾਲੀ ਸੰਸਥਾ, ਯੂਨੀਕ ਆਈਡੈਂਟੀਫਿਕੇਸ਼ਨ ਅਥਾਰਿਟੀ ਆਫ਼ ਇੰਡੀਆ (UIDAI) ਨੇ ਆਧਾਰ ਕਾਰਡ ਨਾਲ ਸਬੰਧਤ ਸੇਵਾ ਲਈ ਦਰਾਂ ਤੈਅ ਕੀਤੀਆਂ ਹਨ।

ਹੋਰ ਪੜ੍ਹੋ: 2022 Elections: ਪੰਜਾਬ 'ਚ ਬਣ ਸਕਦੀ ਹੈ AAP ਦੀ ਸਰਕਾਰ! ਮਿਲ ਸਕਦੀਆਂ ਨੇ 35.1 ਫੀਸਦੀ ਵੋਟਾਂ

ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਕਿ ਆਧਾਰ ਕਾਰਡ ਸੈਂਟਰ ਸੰਚਾਲਕ ਲੋਕਾਂ ਤੋਂ ਜ਼ਿਆਦਾ ਪੈਸਿਆਂ ਦੀ ਮੰਗ ਕਰਦੇ ਹਨ। ਅਜਿਹੀ ਸਥਿਤੀ ਵਿਚ, ਆਧਾਰ ਕਾਰਡ ਧਾਰਕਾਂ ਨੂੰ ਸਮਝ ਨਹੀਂ ਆਉਂਦੀ ਕਿ ਕੀ ਕੀਤਾ ਜਾਵੇ? UIDAI ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਆਧਾਰ ਕਾਰਡ ਧਾਰਕਾਂ (Aadhar card holders) ਨੂੰ ਸ਼ਿਕਾਇਤਾਂ (Complaints) ਦਰਜ ਕਰਨ ਦੀ ਸਹੂਲਤ ਦਿੰਦਾ ਹੈ।

PHOTOPHOTO

ਜੇ ਕੋਈ ਤੁਹਾਡੇ ਤੋਂ ਆਧਾਰ ਕੇਂਦਰ ਵਿਚ ਆਧਾਰ ਕਾਰਡ ‘ਚ ਅਪਡੇਟ ਕਰਨ ਲਈ ਨਿਰਧਾਰਤ ਰਕਮ ਤੋਂ ਵੱਧ ਦੀ ਮੰਗ ਕਰਦਾ ਹੈ, ਤਾਂ ਤੁਸੀਂ ਇਸ ਬਾਰੇ ਸ਼ਿਕਾਇਤ ਕਰ ਸਕਦੇ ਹੋ। ਤੁਸੀਂ 1947 ਦੇ ਆਧਾਰ ਸੰਪਰਕ ਕੇਂਦਰ ’ਤੇ ਸ਼ਿਕਾਇਤ ਕਰ ਸਕਦੇ ਹੋ। ਇਸ ਤੋਂ ਇਲਾਵਾ, ਜੇ ਤੁਸੀਂ ਚਾਹੋ ਤਾਂ ਤੁਸੀਂ help@uidai.gov.in  'ਤੇ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਇਹ ਵੀ ਧਿਆਨ ਵਿਚ ਰੱਖਣਾ ਕਿ ਨਵਾਂ ਆਧਾਰ ਕਾਰਡ ਬਣਵਾਉਣ ਲਈ ਕੋਈ ਫੀਸ ਨਹੀਂ ਲੱਗਦੀ ਹੈ। ਇਸ ਦੇ ਨਾਲ ਹੀ, ਆਧਾਰ ਕਾਰਡ ਅਪਡੇਟ (Updation) ਕਰਨ ਦੇ ਲਈ ਪੈਸੇ ਦੇਣੇ ਪੈਂਦੇ ਹਨ।

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement