ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਤੇਲ ਭਰਵਾਉਣ ਆਏ ਨੌਜਵਾਨ 'ਤੇ ਚਾਕੂਆਂ ਨਾਲ ਹਮਲਾ, ਹਾਲਤ ਗੰਭੀਰ

By : GAGANDEEP

Published : Sep 4, 2023, 12:53 pm IST
Updated : Sep 4, 2023, 4:25 pm IST
SHARE ARTICLE
photo
photo

ਘਟਨਾ ਸੀਸੀਟੀਵੀ 'ਚ ਹੋਈ ਕੈਦ

 

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-38 ਸਥਿਤ ਪੈਟਰੋਲ ਪੰਪ 'ਤੇ ਦੇਰ ਰਾਤ 10 ਤੋਂ 15 ਅਣਪਛਾਤੇ ਹਮਲਾਵਰਾਂ ਨੇ ਇਕ ਨੌਜਵਾਨ 'ਤੇ ਚਾਕੂਆਂ ਨਾਲ ਹਮਲਾ ਕਰ ਦਿਤਾ। ਹਮਲੇ 'ਚ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਪੀੜਤ ਨੂੰ ਇਲਾਜ ਲਈ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ: ਅਸਲਾ ਬ੍ਰਾਂਚ ’ਚ ਤਾਇਨਾਤ ਸੀਨੀਅਰ ਕਾਂਸਟੇਬਲ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ  

ਨੌਜਵਾਨ ਦੀ ਪਛਾਣ ਬੰਟੀ (35 ਸਾਲ) ਵਾਸੀ ਡੱਡੂਮਾਜਰਾ ਵਜੋਂ ਹੋਈ ਹੈ। ਪੀੜਤ 'ਤੇ ਹਮਲਾ ਪੈਟਰੋਲ ਪੰਪ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਿਆ ਹੈ। ਪੁਲਿਸ ਸੀਸੀਟੀਵੀ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਹ ਪੈਟਰੋਲ ਪੰਪ 'ਤੇ ਤੇਲ ਭਰਵਾਉਣ ਲਈ ਗਿਆ ਸੀ ਤਾਂ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਦਿਤਾ। ਇਸ ਹਮਲੇ 'ਚ ਉਸ ਦੀ ਕਮਰ, ਪੇਟ, ਲੱਤਾਂ ਅਤੇ ਹੱਥਾਂ 'ਤੇ ਚਾਕੂਆਂ ਨਾਲ ਵਾਰ ਕੀਤੇ ਗਏ। ਉਸ ਦੇ ਪੇਟ 'ਤੇ ਚਾਕੂ ਨਾਲ ਹਮਲਾ ਹੋਣ ਕਾਰਨ ਉਸ ਦੇ ਸਰੀਰ ਦੇ ਅੰਦਰ ਕਿਸੇ ਅੰਗ 'ਤੇ ਸੱਟ ਲੱਗੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਭਾਰਤੀ ਟੀਮ ਦੇ ਸਟਾਰ ਖਿਡਾਰੀ ਜਸਪ੍ਰੀਤ ਬੁਮਰਾਹ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤਰ ਨੂੰ ਦਿਤਾ ਜਨਮ

ਇਸ ਕਾਰਨ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।
ਪੁਲਿਸ ਮਾਮਲੇ 'ਚ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੇ ਪੈਟਰੋਲ ਪੰਪ ਤੋਂ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਜਿਸ ਦੇ ਆਧਾਰ 'ਤੇ ਦੋਸ਼ੀਆਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਪੁਲਿਸ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ। ਪੁਲਿਸ ਨੇ ਰਾਤ ਸਮੇਂ ਕਈ ਪਛਾਣੇ ਮੁਲਜ਼ਮਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਸੀ ਪਰ ਮੁਲਜ਼ਮ ਘਰ ’ਤੇ ਮੌਜੂਦ ਨਹੀਂ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement