ਕੈਨੇਡਾ 'ਚ ਇਕ ਵਿਆਹ ਸਮਾਗਮ ਵਿਚ ਹੋਈ ਗੋਲੀਬਾਰੀ, ਦੋ ਲੋਕਾਂ ਦੀ ਹੋਈ ਮੌਤ

By : GAGANDEEP

Published : Sep 4, 2023, 5:04 pm IST
Updated : Sep 4, 2023, 5:15 pm IST
SHARE ARTICLE
photo
photo

6 ਲੋਕ ਹੋਏ ਗੰਭੀਰ ਜ਼ਖ਼ਮੀ

ਓਟਾਵਾ: ਕੈਨੇਡਾ ਦੇ ਓਟਾਵਾ ਵਿਚ ਇਕ ਵਿਆਹ ਸਮਾਗਮ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਛੇ ਹੋਰ ਜ਼ਖ਼ਮੀ ਹੋ ਗਏ ਹਨ। ਗੋਲੀਬਾਰੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਵਿਚ ਅਮਰੀਕੀ ਨਾਗਰਿਕ ਵੀ ਸ਼ਾਮਲ ਹਨ। ਹਾਲਾਂਕਿ ਅਮਰੀਕੀ ਨਾਗਰਿਕਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਇਹ ਵੀ ਪੜ੍ਹੋ: ਪੰਛੀ ਨਾਲ ਟਕਰਾਉਣ ਤੋਂ ਬਾਅਦ ਇੰਡੀਗੋ ਦੀ ਫਲਾਈਟ ਦੀ ਕਰਵਾਈ ਐਮਰਜੈਂਸੀ ਲੈਂਡਿੰਗ  

ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ। ਜਦੋਂ ਓਟਾਵਾ ਦੇ ਸਾਊਥ ਐਂਡ ਕਨਵੈਨਸ਼ਨ ਹਾਲ ਵਿੱਚ ਦੋ ਵਿਆਹ ਦੀਆਂ ਰਿਸੈਪਸ਼ਨਾਂ ਹੋ ਰਹੀਆਂ ਸਨ। ਇਸ ਦੌਰਾਨ ਅਚਾਨਕ ਕਨਵੈਨਸ਼ਨ ਹਾਲ ਦੀ ਪਾਰਕਿੰਗ ਵਿੱਚ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਆਈਆਂ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਲੋਕ ਘਬਰਾ ਗਏ ਅਤੇ ਵਿਆਹ ਸਮਾਗਮਾਂ ਵਿਚ ਭਗਦੜ ਮੱਚ ਗਈ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਕਈ ਲੋਕ ਜ਼ਖ਼ਮੀ ਪਾਏ ਗਏ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਬਰਨਾਲਾ ਜੇਲ੍ਹ 'ਚ ਸਰਚ ਆਪਰੇਸ਼ਨ ਦੌਰਾਨ ਬਰਾਮਦ ਹੋਏ ਦੋ ਮੋਬਾਈਲ ਫੋਨ

ਜ਼ਖ਼ਮੀਆਂ ਵਿਚੋਂ ਦੋ ਨੇ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਛੇ ਹੋਰ ਲੋਕਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਮਰਨ ਵਾਲੇ ਦੋਵੇਂ ਨੌਜਵਾਨਾਂ ਦੀ ਉਮਰ 26 ਅਤੇ 29 ਸਾਲ ਦੇ ਕਰੀਬ ਹੈ। ਦੋਵੇਂ ਕੈਨੇਡਾ ਦੇ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ ਦੇ ਵਸਨੀਕ ਦੱਸੇ ਜਾਂਦੇ ਹਨ। ਪੁਲਿਸ ਨੇ ਕਿਹਾ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ ਅਤੇ ਗੋਲੀਬਾਰੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਨੇ ਕਿਹਾ ਕਿ ਨਸਲੀ ਜਾਂ ਧਰਮ ਦੇ ਅਧਾਰ 'ਤੇ ਨਫ਼ਰਤੀ ਅਪਰਾਧ ਜਾਂ ਗੋਲੀਬਾਰੀ ਦਾ ਕੋਈ ਸਬੂਤ ਨਹੀਂ ਹੈ, ਪਰ ਪੁਲਿਸ ਇਸ ਸੰਭਾਵਨਾ ਤੋਂ ਇਨਕਾਰ ਨਹੀਂ ਕਰ ਰਹੀ ਹੈ। ਅਜੇ ਤੱਕ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਦੱਸ ਦੇਈਏ ਕਿ ਕੈਨੇਡਾ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਕਾਫੀ ਵਾਧਾ ਹੋਇਆ ਹੈ। ਸਾਲ 2023 ਵਿਚ ਇਕੱਲੇ ਓਟਾਵਾ ਵਿਚ ਗੋਲੀਬਾਰੀ ਦੀਆਂ 12 ਘਟਨਾਵਾਂ ਵਾਪਰੀਆਂ ਹਨ। ਸਾਲ 2009 ਦੇ ਮੁਕਾਬਲੇ ਕੈਨੇਡਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ 81 ਫੀਸਦੀ ਵਾਧਾ ਹੋਇਆ ਹੈ।

Location: Canada, Ontario, Ottawa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement