Delhi News: ਅਰਵਿੰਦ ਕੇਜਰੀਵਾਲ ਨੇ ਛੱਡੀ ਸਰਕਾਰੀ ਰਿਹਾਇਸ਼, ਨਵੇਂ ਘਰ ’ਚ ਹੋਏ ਸ਼ਿਫਟ
Published : Oct 4, 2024, 3:20 pm IST
Updated : Oct 4, 2024, 3:20 pm IST
SHARE ARTICLE
Arvind Kejriwal left the official residence, shifted to a new house
Arvind Kejriwal left the official residence, shifted to a new house

Delhi News: 17 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ 

 

Delhi News: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫਲੈਗ ਸਟਾਫ ਰੋਡ 'ਤੇ ਸਥਿਤ ਮੁੱਖ ਮੰਤਰੀ ਨਿਵਾਸ ਨੂੰ ਖਾਲੀ ਕਰ ਦਿੱਤਾ ਹੈ। ਉਹ ਸ਼ੁੱਕਰਵਾਰ ਦੁਪਹਿਰ ਲੁਟੀਅਨ ਦਿੱਲੀ ਦੇ ਫਿਰੋਜ਼ਸ਼ਾਹ ਰੋਡ 'ਤੇ ਬੰਗਲਾ ਨੰਬਰ 5 'ਚ ਸ਼ਿਫਟ ਹੋ ਗਏ। ਇਹ ਬੰਗਲਾ 'ਆਪ' ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਦਿੱਤਾ ਗਿਆ ਹੈ।

ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ, ਮਾਤਾ-ਪਿਤਾ ਅਤੇ ਦੋਹਾਂ ਬੱਚਿਆਂ ਨਾਲ ਸ਼ਿਫਟ ਹੋ ਗਏ ਹਨ। ਅਸ਼ੋਕ ਮਿੱਤਲ ਅਤੇ ਉਨ੍ਹਾਂ ਦੀ ਪਤਨੀ ਨੇ ਸਾਰਿਆਂ ਦਾ ਘਰ ਵਿੱਚ ਸਵਾਗਤ ਕੀਤਾ। 

ਕੇਜਰੀਵਾਲ ਨੇ 17 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨਿਵਾਸ ਅਤੇ ਸਾਰੀਆਂ ਸਰਕਾਰੀ ਸਹੂਲਤਾਂ ਛੱਡਣ ਦਾ ਐਲਾਨ ਕੀਤਾ ਸੀ।

'ਆਪ' ਨੇ ਦੋਸ਼ ਲਾਇਆ ਸੀ ਕਿ ਨੈਸ਼ਨਲ ਪਾਰਟੀ ਦੇ ਮੁਖੀ ਵਜੋਂ ਕੇਜਰੀਵਾਲ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਸੀ, ਪਰ ਇਸ 'ਤੇ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement