ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੂੰ ਮੁੰਬਈ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Published : Nov 4, 2020, 9:53 am IST
Updated : Nov 4, 2020, 9:53 am IST
SHARE ARTICLE
Republic TV editor Arnab Goswami arrested
Republic TV editor Arnab Goswami arrested

ਇੰਟੀਰੀਅਰ ਡਿਜ਼ਾਈਨਰ ਨੂੰ ਕਥਿਤ ਰੂਪ ਤੋਂ ਆਤਮ ਹੱਤਿਆ ਲਈ ਉਕਸਾਉਣ ਦੇ ਮਾਮਲੇ ਵਿਚ ਕੀਤਾ ਗਿਆ ਗ੍ਰਿਫ਼ਤਾਰ  

ਮੁੰਬਈ : ਮੁੰਬਈ ਪੁਲਿਸ ਨੇ ਬੁੱਧਵਾਰ ਸਵੇਰੇ ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਮੁੰਬਈ ਪੁਲਿਸ ਨੇ ਦੱਸਿਆ ਹੈ ਕਿ, 'ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੂੰ ਇੰਟੀਰੀਅਰ ਡਿਜ਼ਾਈਨਰ ਨੂੰ ਕਥਿਤ ਰੂਪ ਤੋਂ ਆਤਮ ਹੱਤਿਆ ਲਈ ਉਕਸਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ'।

Arnab GoswamiArnab Goswami

ਖ਼ਬਰਾਂ ਮੁਤਾਬਕ ਮੁੰਬਈ ਪੁਲਿਸ ਅੱਜ ਸਵੇਰੇ ਅਰਨਬ ਗੋਸਵਾਮੀ ਦੇ ਘਰ ਪਹੁੰਚ ਗਈ ਅਤੇ ਪੁਲਿਸ ਨੇ ਉਹਨਾਂ ਨੂੰ ਹਿਰਾਸਤ ਵਿਚ ਲੈਣ ਦੀ ਕੋਸ਼ਿਸ਼ ਕੀਤੀ। 

PolicePolice

ਨਿਊਜ਼ ਏਜੰਸੀ ਏਐਨਆਈ ਦੀ ਖ਼ਬਰ ਮੁਤਾਬਕ,  'ਰਿਪਬਲਿਕ ਟੀਵੀ ਨੇ ਅਪਣੇ ਚੈਨਲ 'ਤੇ ਵੀਡੀਓ ਸ਼ੇਅਰ ਕੀਤੀ, ਜਿਸ ਵਿਚ ਦਿਖਾਇਆ ਗਿਆ ਹੈ ਕਿ ਮੁੰਬਈ ਪੁਲਿਸ ਅਰਨਬ ਦੇ ਘਰ ਵਿਚ ਆ ਰਹੀ ਹੈ ਅਤੇ ਉਸ ਨਾਲ ਜ਼ਬਰਦਸਤੀ ਕੀਤੀ ਜਾ ਰਹੀ ਹੈ। ਅਰਨਬ ਗੋਸਵਾਮੀ ਦਾ ਕਹਿਣਾ ਹੈ ਕਿ ਪੁਲਿਸ ਨੇ ਉਸ ਦੇ ਨਾਲ ਧੱਕਾ-ਮੁਕੀ ਕੀਤੀ ਹੈ।'

fir against republic tv’s editor in chief arnab goswamiArnab Goswami 

ਦੱਸ ਦਈਏ ਕਿ ਅਰਨਬ ਗੋਸਵਾਮੀ ਪਹਿਲਾਂ ਦੀ ਟੀਆਰਪੀ ਰੇਟਿੰਗ ਵਿਚ ਛੇੜਛਾੜ ਕੀਤੇ ਜਾਣ ਦੇ ਅਰੋਪਾਂ ਦਾ ਸਾਹਮਣਾ ਕਰ ਰਹੇ ਹਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement