ਸਰਕਾਰ ਨੇ ਆਧਾਰ ਕਾਰਡ ਨੂੰ ਲੈ ਕੇ ਜਾਰੀ ਕੀਤਾ ਨੋਟੀਫ਼ੀਕੇਸ਼ਨ,ਉਲੰਘਣਾ ’ਤੇ ਹੋਵੇਗਾ 1 ਕਰੋੜ ਦਾ ਜੁਰਮਾਨਾ
Published : Nov 4, 2021, 10:52 am IST
Updated : Nov 4, 2021, 10:52 am IST
SHARE ARTICLE
 Aadhaar card
Aadhaar card

ਆਧਾਰ ਕਾਰਡ ਦੀ ਗ਼ਲਤ ਵਰਤੋਂ ਨੂੰ ਰੋਕਣ ਲਈ ਲਿਆ ਫ਼ੈਸਲਾ

 

ਨਵੀਂ ਦਿੱਲੀ:  ਸਰਕਾਰ ਨੇ ਆਧਾਰ ਕਾਰਡ ਨੂੰ ਲੈ ਕੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਆਧਾਰ ਕਾਰਡ ਦੀ ਗ਼ਲਤ ਵਰਤੋਂ ਨੂੰ ਰੋਕਣ ਲਈ ਸਰਕਾਰ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਹੁਣ ਅਜਿਹੇ ਮਾਮਲਿਆਂ ਵਿਚ ਇਕ ਕਰੋੜ ਰੁਪਏ ਤਕ ਦਾ ਜੁਰਮਾਨਾ ਲਗਾਇਆ ਜਾਵੇਗਾ। ਹਾਲਾਂਕਿ ਅਜਿਹੇ ਕਿਸੇ ਵੀ ਫ਼ੈਸਲੇ ਨੂੰ ਚੁਣੌਤੀ ਵੀ ਦਿਤੀ ਜਾ ਸਕਦੀ ਹੈ। ਇਸ ਦੇ ਮੁਤਾਬਕ ਯੂਨੀਕ ਆਈਡੈਂਟੀਫਿਕੇਸਨ ਅਥਾਰਟੀ ਆਫ਼ ਇੰਡੀਆ (ਯੂ.ਆਈ.ਡੀ.ਏ.ਆਈ) ਨੂੰ ਇਹ ਅਧਿਕਾਰ ਦਿਤਾ ਗਿਆ ਹੈ।

 

Aadhaar Card Aadhaar Card

 

ਯੂ.ਆਈ.ਡੀ.ਏ.ਆਏ ਨੂੰ ਆਧਾਰ ਕਾਰਡ ਦੀ ਉਲੰਘਣਾ ਦੀ ਕਿਸੇ ਵੀ ਸ਼ਿਕਾਇਤ ’ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਉਣ ਦਾ ਅਧਿਕਾਰ ਹੋਵੇਗਾ। ਯੂ.ਆਈ.ਡੀ.ਏ.ਆਏ ਇਸ ਲਈ ਨਿਰਣਾਇਕ ਅਧਿਕਾਰੀ ਨਿਯੁਕਤ ਕਰੇਗਾ, ਜੋ ਇਸ ਨੂੰ ਲਾਗੂ ਕਰਨਗੇ। ਦਰਅਸਲ ਦੋ ਸਾਲ ਪਹਿਲਾਂ ਇਸ ਸਬੰਧੀ ਕਾਨੂੰਨ ਬਣਾਇਆ ਗਿਆ ਸੀ। ਪਰ ਉਸ ਸਮੇਂ ਕੋਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਸੀ। ਸਰਕਾਰ ਨੇ ਹੁਣ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿਤਾ ਹੈ। ਸਰਕਾਰ ਨੇ 2 ਨਵੰਬਰ ਨੂੰ ਯੂ.ਆਈ.ਡੀ.ਏ.ਆਏ (ਜੁਰਮਾਨੇ ਦਾ ਫ਼ੈਸਲਾ) ਨਿਯਮ, 2021 ਨੂੰ ਅਧਿਸੂਚਿਤ ਕੀਤਾ।

 

 

Aadhaar CardAadhaar Card

 

ਇਸ ਦੇ ਤਹਿਤ ਆਧਾਰ ਈਕੋਸਿਸਟਮ ’ਚ ਯੂ.ਆਈ.ਡੀ.ਏ.ਆਏ, ਐਕਟ ਜਾਂ ਯੂ.ਆਈ.ਡੀ.ਏ.ਆੲ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ ਕਿਸੇ ਦੇ ਖ਼ਿਲਾਫ਼ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਹਾਲਾਂਕਿ ਇਸ ਫ਼ੈਸਲੇ ਨੂੰ ਟੈਲੀਕਾਮ ਡਿਸਪਿਊਟਸ ਸੈਟਲਮੈਂਟ ਅਤੇ ਅਪੀਲੀ ਟਿ੍ਰਬਿਊਨਲ ’ਚ ਚੁਣੌਤੀ ਦਿਤੀ ਜਾ ਸਕਦੀ ਹੈ। ਹੁਣ ਤਕ ਯੂ.ਆਈ.ਡੀ.ਏ.ਆਏ ਨੂੰ ਆਧਾਰ ਐਕਟ ਦੇ ਤਹਿਤ ਆਧਾਰ ਈਕੋਸਿਸਟਮ ਵਿਚ ਗ਼ਲਤ ਸੰਸਥਾਵਾਂ ਵਿਰੁਧ ਲਾਗੂ ਕਰਨ ਦੀ ਕਾਰਵਾਈ ਕਰਨ ਦਾ ਅਧਿਕਾਰ ਨਹੀਂ ਸੀ।

 

 

Aadhaar cardAadhaar card

 

ਨਿਯਮਾਂ ਮੁਤਾਬਕ ਯੂ.ਆਈ.ਡੀ.ਏ. ਆਏ ਅਪਣੇ ਕਿਸੇ ਵੀ ਅਧਿਕਾਰੀ ਨੂੰ ਪੇਸ਼ਕਾਰੀ ਅਧਿਕਾਰੀ ਵਜੋਂ ਨਾਮਜਦ ਕਰ ਸਕਦਾ ਹੈ। ਇਹ ਅਧਿਕਾਰੀ ਅਥਾਰਟੀ ਦੀ ਤਰਫੋਂ ਇਸ ਮਾਮਲੇ ਨੂੰ ਨਿਰਣਾਇਕ ਅਧਿਕਾਰੀ ਦੇ ਸਾਹਮਣੇ ਪੇਸ਼ ਕਰੇਗਾ। ਇਸ ਸਮੇਂ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਲੈ ਕੇ ਸਿਮ ਕਾਰਡ, ਪੈਨ ਕਾਰਡ, ਇਨਕਮ ਟੈਕਸ ਰਿਟਰਨ ਆਦਿ ਤਕ ਹਰ ਥਾਂ ਆਧਾਰ ਨੂੰ ਲਾਜ਼ਮੀ ਕਰ ਦਿਤਾ ਗਿਆ ਹੈ। ਅਜਿਹੇ ’ਚ ਕਈ ਵਾਰ ਆਧਾਰ ਦੀ ਦੁਰਵਰਤੋਂ ਹੁੰਦੀ ਹੈ।    (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement