ਖ਼ਬਰਾਂ |

ਤਾਜ਼ਾ |

ਸਪਰੀਮ ਕੋਰਟ ਦਾ ਵੱਡਾ ਫ਼ੈਸਲਾ, ਰਾਜਾਂ ਨੂੰ ਵਾਧੂ ਸੇਲਜ਼ ਟੈਕਸ ਲਗਾਉਣ ਦਾ ਅਧਿਕਾਰ ਬਰਕਰਾਰ, 1974 ਦਾ ਪੁਰਾਣਾ ਹੁਕਮ ਅੱਜ ਵੀ ਪ੍ਰਭਾਵੀ
Published : Nov 4, 2026, 4:23 pm IST
Updated : Nov 4, 2026, 4:23 pm IST
SHARE ARTICLE
Supreme Court's big decision, states retain right to impose additional sales tax, old order of 1974 still in effect
Supreme Court's big decision, states retain right to impose additional sales tax, old order of 1974 still in effect

ਅਦਾਲਤ ਨੇ ਕਿਹਾ ਕਿ ਕਾਨੂੰਨੀ ਸਵਾਲ ਹੁਣ ਸਿਰਫ਼ 'ਅਕਾਦਮਿਕ ਮਹੱਤਤਾ' ਦਾ ਰਹਿ ਗਿਆ ਹੈ, ਇਸ ਲਈ ਨਵੇਂ ਸਿਰੇ ਤੋਂ ਫ਼ੈਸਲੇ ਦੀ ਲੋੜ ਨਹੀਂ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਵੱਲੋਂ ਵਾਧੂ ਸੇਲਜ਼ ਟੈਕਸ ਲਗਾਉਣ ਦੇ ਅਧਿਕਾਰ ਨੂੰ ਲੈ ਕੇ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ 1974 ਵਿੱਚ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਇਸ ਸਬੰਧ ਵਿੱਚ ਜੋ ਫ਼ੈਸਲਾ ਦਿੱਤਾ ਸੀ, ਉਹ ਅੱਜ ਵੀ ਪ੍ਰਭਾਵੀ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਕਰੀਬ 27 ਸਾਲ ਪਹਿਲਾਂ ਸੱਤ ਜੱਜਾਂ ਦੀ ਬੈਂਚ ਨੂੰ ਭੇਜੇ ਗਏ ਕਾਨੂੰਨੀ ਸਵਾਲ ਉੱਤੇ ਹੁਣ ਵੱਖਰੇ ਤੌਰ ’ਤੇ ਫ਼ੈਸਲਾ ਦੇਣ ਦੀ ਲੋੜ ਨਹੀਂ ਹੈ। ਅਦਾਲਤ ਮੁਤਾਬਕ, ਸਬੰਧਤ ਕਾਨੂੰਨਾਂ ਵਿੱਚ ਬਦਲਾਅ ਅਤੇ ਵਸਤੂ ਅਤੇ ਸੇਵਾ ਕਰ (ਜੀ.ਐਸ.ਟੀ.) ਲਾਗੂ ਹੋਣ ਤੋਂ ਬਾਅਦ ਇਹ ਮੁੱਦਾ ਵਿਹਾਰਕ ਮਹੱਤਤਾ ਗੁਆ ਚੁੱਕਾ ਹੈ।

ਸੀ.ਜੇ.ਆਈ. ਸੂਰਿਆ ਕਾਂਤ ਦੀ ਅਗਵਾਈ ਵਾਲੀ 7 ਮੈਂਬਰੀ ਸੰਵਿਧਾਨਕ ਬੈਂਚ ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਇਹ ਫ਼ੈਸਲਾ ਸੁਣਾਇਆ। ਬੈਂਚ ਨੇ ਕਿਹਾ ਕਿ ਹਵਾਲੇ ਵਿੱਚ ਦਿੱਤਾ ਗਿਆ ਕਾਨੂੰਨੀ ਸਵਾਲ ਹੁਣ ਅਕਾਦਮਿਕ ਮਹੱਤਤਾ ਦਾ ਰਹਿ ਗਿਆ ਹੈ, ਇਸ ਲਈ ਇਸ ਉੱਤੇ ਨਵੇਂ ਸਿਰੇ ਤੋਂ ਫ਼ੈਸਲਾ ਦੇਣ ਦੀ ਲੋੜ ਨਹੀਂ ਹੈ। ਸੀ.ਜੇ.ਆਈ. ਨੇ ਆਪਣੇ ਅਤੇ ਪੰਜ ਹੋਰ ਜੱਜਾਂ ਵੱਲੋਂ ਫ਼ੈਸਲਾ ਲਿਖਦਿਆਂ ਸਪੱਸ਼ਟ ਕੀਤਾ ਕਿ ਐਸ. ਕੋਦਾਰ ਬਨਾਮ ਕੇਰਲ ਰਾਜ ਮਾਮਲੇ ਵਿੱਚ 1974 ਵਿੱਚ ਦਿੱਤਾ ਗਿਆ ਫ਼ੈਸਲਾ ਹੁਣ ਵੀ ਲਾਗੂ ਹੈ। ਜਸਟਿਸ ਕੇ. ਵੀ. ਵਿਸ਼ਵਨਾਥਨ ਨੇ ਇਸ ਫ਼ੈਸਲੇ 'ਤੇ ਵੱਖਰੇ ਤੌਰ 'ਤੇ ਸਹਿਮਤੀ ਵਾਲਾ ਫ਼ੈਸਲਾ ਲਿਖਿਆ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement