ਕਿਸਾਨ ਸਾਡੇ ਦੇਸ਼ ਦੀ ਰੀੜ ਦੀ ਹੱਡੀ ਹਨ ਉਨ੍ਹਾਂ ਦੀ ਅਵਾਜ਼ ਨੂੰ ਤੁਰੰਤ ਸੁਣਿਆ ਜਾਵੇ- ਸਤੇਂਦਰ ਜੈਨ
Published : Dec 4, 2020, 6:48 pm IST
Updated : Dec 4, 2020, 6:48 pm IST
SHARE ARTICLE
Satender Jain
Satender Jain

ਕਿਸਾਨ ਅੰਦੋਲਨ ਸ਼ਾਂਤਮਈ ਹੈ ਅਤੇ ਇਸ ਨੂੰ ਨਹੀਂ ਰੋਕਿਆ ਜਾਣਾ ਚਾਹੀਦਾ

ਨਵੀਂ ਦਿੱਲੀ:ਕਿਸਾਨ ਲਹਿਰ ਦਾ ਸਮਰਥਨ ਕਰਦਿਆਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਇਹ ਕਿਸਾਨ ਅੰਦੋਲਨ ਸ਼ਾਂਤਮਈ ਹੈ ਅਤੇ ਇਸ ਨੂੰ ਨਹੀਂ ਰੋਕਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਜਲਦੀ ਤੋਂ ਜਲਦੀ ਦੂਰ ਕਰਨੀਆਂ ਚਾਹੀਦੀਆਂ ਹਨ। 

Mann ki Baat, Pm Modi Pm Modiਕਿਸਾਨ ਸਾਡੇ ਦੇਸ਼ ਦੀ ਰੀਡ ਦੀ ਹੱਡੀ ਹਨ ਅਤੇ ਉਹ ਸਾਡੇ ਦੇਸ਼ ਦੇ ਅੰਨਦਾਤਾ ਹਨ। ਉਨ੍ਹਾਂ ਨੂੰ ਆਪਣੀ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ ਅਤੇ ਉਨ੍ਹਾਂ ਦੀ ਅਵਾਜ਼ ਨੂੰ ਤੁਰੰਤ ਸੁਣਿਆ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਲਈ ਭੋਜਨ,ਪਾਣੀ ਅਤੇ ਡਾਕਟਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਹੈ।

farmerfarmerਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦਰਸ਼ਨਕਾਰੀਆਂ ਲਈ ਕੀਤੇ ਗਏ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਵਿਧਾਇਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸਾਨਾਂ ਨੂੰ ਲੋੜੀਂਦਾ ਖਾਣਾ ਅਤੇ ਪਨਾਹ ਯਕੀਨੀ ਬਣਾਉਣ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement