ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਪ੍ਰਸਤਾਵ ਰਾਸ਼ਟਰਪਤੀ ਨੂੰ ਕਦੋਂ ਭੇਜੇਗੀ ਕੇਂਦਰ ਸਰਕਾਰ- ਸੁਪਰੀਮ ਕੋਰਟ 
Published : Dec 4, 2020, 5:19 pm IST
Updated : Dec 4, 2020, 5:19 pm IST
SHARE ARTICLE
Balwant Singh Rajoana
Balwant Singh Rajoana

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕੀਤਾ ਸਵਾਲ

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ ਵਿਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਦਾ ਪ੍ਰਸਤਾਵ ਰਾਸ਼ਟਰਪਤੀ ਨੂੰ ਭੇਜਣ ਵਿਚ ਦੇਰੀ ਹੋਣ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ ਜਵਾਬ ਮੰਗਿਆ ਹੈ।

Supreme CourtSupreme Court

ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿਚ ਰਾਜੋਆਣਾ ਦੀ ਉਸ ਪਟੀਸ਼ਨ 'ਤੇ ਸੁਣਵਾਈ ਹੋਈ ਜਿਸ ਵਿਚ ਉਹਨਾਂ ਨੇ ਅਪਣੀ ਸਜ਼ਾ ਮੁਆਫ ਕਰਨ ਦੀ ਪਟੀਸ਼ਨ ਦਾ ਜਲਦ ਨਿਪਟਾਰਾ ਕਰਨ ਲਈ ਗ੍ਰਹਿ ਮੰਤਰੀ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਸੀ। ਚੀਫ਼ ਜਸਟਿਸ ਐਏ ਬੋਬੜੇ, ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਵੀ ਰਾਮਾਸੁਬਰਾਮਨੀਅਮ ਦੀ ਬੈਂਚ ਨੇ ਕੇਂਦਰ ਸਰਕਾਰ ਕੋਲੋਂ ਪੁੱਛਿਆ ਹੈ ਕਿ ਉਹ ਦੱਸਣ ਕਿ ਸੰਵਿਧਾਨ ਦੀ ਧਾਰਾ 72 ਦੇ ਤਹਿਤ ਸਬੰਧਤ ਅਥਾਰਟੀ ਰਾਸ਼ਟਰਪਤੀ ਨੂੰ ਇਸ ਸਬੰਧ ਵਿਚ ਪ੍ਰਸਤਾਵ ਕਦੋਂ ਭੇਜੇਗੀ। 

Balwant Singh RajoanaBalwant Singh Rajoana

ਦੱਸ ਦਈਏ ਕਿ ਸੰਵਿਧਾਨ ਦੀ ਧਾਰਾ 72 ਵਿਚ ਰਾਸ਼ਟਰਪਤੀ ਨੂੰ ਕੁਝ ਮਾਮਲਿਆਂ ਵਿਚ ਮੁਆਫੀ ਦੇਣ, ਸਜ਼ਾ ਮੁਅੱਤਲ ਕਰਨ ਜਾਂ ਸਜ਼ਾ ਘੱਟ ਕਰਨ ਦਾ ਅਧਿਕਾਰ ਪ੍ਰਾਪਤ ਹੈ। ਸੁਪਰੀਮ ਕੋਰਟ ਨੇ ਇਸ 'ਤੇ ਨੋਟਿਸ ਲਿਆ ਤੇ ਗ੍ਰਹਿ ਮੰਤਰਾਲੇ ਨੇ ਪਿਛਲੇ ਸਾਲ 7 ਸਤੰਬਰ ਨੂੰ ਪੰਜਾਬ ਦੇ ਮੁੱਖ ਸਕੱਤਰ ਨੂੰ ਇਕ ਪੱਤਰ ਲਿਖ ਕੇ ਸੂਚਿਤ ਕੀਤਾ ਸੀ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ ਕਰਨ ਦਾ ਪ੍ਰਸਤਾਵ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ।

Beant Singh Beant Singh

ਅਦਾਲਤ ਨੇ ਕੇਂਦਰ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਿਟਰ ਜਨਰਲ ਕੇ ਐਮ ਨਟਰਾਜ ਨੂੰ ਪੁੱਛਿਆ ਕਿ ਹਾਲੇ ਇਹ ਪ੍ਰਸਤਾਵ ਕਿਉਂ ਨਹੀਂ ਭੇਜਿਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਸਾਬਕਾ ਸਿਪਾਹੀ ਬਲਵੰਤ ਸਿੰਘ ਰਾਜੋਆਣਾ ਨੂੰ 1995 ਵਿਚ ਪੰਜਾਬ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਵਿਚ ਸ਼ਾਮਲ ਹੋਣ ਦਾ ਦੋਸ਼ੀ ਪਾਇਆ ਗਿਆ ਸੀ। ਇਸ ਧਮਾਕੇ ਵਿਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 16 ਲੋਕਾਂ ਦੀ ਮੌਤ ਹੋਈ ਸੀ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement