ਸੁਰੱਖਿਆ ’ਚ ਕੋਈ ਕੁਤਾਹੀ ਨਹੀਂ ਸੀ, ਖ਼ਾਲੀ ਕੁਰਸੀਆਂ ਦੇਖ ਰੈਲੀ ਵਿਚ ਨਹੀਂ ਗਏ PM ਮੋਦੀ- ਕਾਂਗਰਸ
Published : Jan 5, 2022, 5:58 pm IST
Updated : Jan 5, 2022, 5:58 pm IST
SHARE ARTICLE
Randeep Surjewala
Randeep Surjewala

ਰਣਦੀਪ ਸਿੰਘ ਸੁਰਜੇਵਾਲਾ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਭਾਜਪਾ ਮੁਖੀ ਜੇਪੀ ਨੱਡਾ ਵੱਲੋਂ ਕਾਂਗਰਸ 'ਤੇ ਲਾਏ ਗਏ ਦੋਸ਼ਾਂ ਦਾ ਜਵਾਬ ਦਿੱਤਾ ਹੈ।

ਨਵੀਂ ਦਿੱਲੀ: ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਮੌਕੇ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਭਾਜਪਾ ਮੁਖੀ ਜੇਪੀ ਨੱਡਾ ਵੱਲੋਂ ਕਾਂਗਰਸ 'ਤੇ ਲਾਏ ਗਏ ਦੋਸ਼ਾਂ ਦਾ ਜਵਾਬ ਦਿੱਤਾ ਹੈ। ਸੁਰਜੇਵਾਲਾ ਨੇ ਆਪਣੇ ਜਵਾਬ 'ਚ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨੂੰ ਇਲਜ਼ਾਮ ਲਗਾਉਣ ਦੀ ਬਜਾਏ ਆਪਣੇ 'ਕਿਸਾਨ-ਵਿਰੋਧੀ ਸਟੈਂਡ' 'ਤੇ ਆਤਮ ਚਿੰਤਨ ਕਰਨਾ ਚਾਹੀਦਾ ਹੈ। ਸੁਰੱਖਿਆ ਵਿਚ ਕੋਈ ਕੁਤਾਹੀ ਨਹੀਂ ਸੀ, ਖਾਲੀ ਕੁਰਸੀਆਂ ਦੇਖ ਕੇ ਪ੍ਰਧਾਨ ਮੰਤਰੀ ਰੈਲੀ ਵਿਚ ਨਹੀਂ ਗਏ।

Randeep SurjewalaRandeep Surjewala

ਇਸ ਦੇ ਨਾਲ ਹੀ ਉਹਨਾਂ ਦਾਅਵਾ ਕੀਤਾ ਕਿ ਸੜਕ ਜ਼ਰੀਏ ਜਾਣਾ ਪ੍ਰਧਾਨ ਮੰਤਰੀ ਦੇ ਯੋਜਨਾਬੱਧ ਪ੍ਰੋਗਰਾਮ ਦਾ ਹਿੱਸਾ ਨਹੀਂ ਸੀ। ਉਹਨਾਂ ਕਿਹਾ ਕਿ ਭਾਜਪਾ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ  ਪ੍ਰਧਾਨ ਮੰਤਰੀ ਦੀ ਰੈਲੀ ਦੀ ਸੁਰੱਖਿਆ ਲਈ 10 ਹਜ਼ਾਰ ਸੁਰੱਖਿਆ ਕਰਮੀਆਂ ਦੀ ਤਾਇਨਾਤੀ ਕੀਤੀ ਗਈ ਸੀ।  ਐਸਪੀਜੀ ਅਤੇ ਹੋਰ ਏਜੰਸੀਆਂ ਦੇ ਸਹਿਯੋਗ ਨਾਲ ਸਾਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਹਰਿਆਣਾ-ਰਾਜਸਥਾਨ ਦੇ ਭਾਜਪਾ ਵਰਕਰਾਂ ਦੀਆਂ ਸਾਰੀਆਂ ਬੱਸਾਂ ਲਈ ਵੀ ਰੂਟ ਬਣਾਏ ਗਏ ਸਨ।

PM Modi RallyPM Modi Rally

ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੜਕ ਰਾਹੀਂ ਹੁਸੈਨੀਵਾਲਾ ਜਾਣ ਦਾ ਫੈਸਲਾ ਕੀਤਾ। ਇਹ ਪ੍ਰਧਾਨ ਮੰਤਰੀ ਦੇ ਕਾਫਲੇ ਦਾ ਪਹਿਲਾਂ ਤੋਂ ਨਿਰਧਾਰਤ ਰਸਤਾ ਨਹੀਂ ਸੀ। ਸੁਰਜੇਵਾਲਾ ਨੇ ਕਿਹਾ, '' ਨੱਡਾ ਜੀ, ਰੈਲੀ ਰੱਦ ਹੋਣ ਦਾ ਕਾਰਨ ਖਾਲੀ ਕੁਰਸੀਆਂ ਸਨ। ਜੇ ਤੁਸੀਂ ਮੇਰੇ 'ਤੇ ਵਿਸ਼ਵਾਸ ਨਹੀਂ ਕਰਦੇ ਤਾਂ ਇਕ ਨਜ਼ਰ ਮਾਰੋ ਅਤੇ ਹਾਂ ਬੇਤੁਕੀ ਬਿਆਨਬਾਜ਼ੀ ਨਾ ਕਰੋ, ਕਿਸਾਨ ਵਿਰੋਧੀ ਮਾਨਸਿਕਤਾ ਦੀ ਸੱਚਾਈ ਨੂੰ ਸਵੀਕਾਰ ਕਰੋ ਅਤੇ ਆਤਮ ਨਿਰੀਖਣ ਕਰੋ। ਪੰਜਾਬ ਦੇ ਲੋਕਾਂ ਨੇ ਰੈਲੀ ਤੋਂ ਦੂਰੀ ਬਣਾ ਕੇ ਹੰਕਾਰੀ ਸੱਤਾ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ”।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement