Jammu Kashmir News: ਪਾਕਿਸਤਾਨੀ ਸਰਹੱਦ ਨਾਲ ਲੱਗਦੇ ਦੋ ਪਿੰਡਾਂ ਨੂੰ ਆਜ਼ਾਦੀ ਦੇ 75 ਸਾਲਾਂ ਬਾਅਦ ਨਸੀਬ ਹੋਈ ਬਿਜਲੀ
Published : Jan 5, 2024, 9:43 am IST
Updated : Jan 5, 2024, 9:43 am IST
SHARE ARTICLE
Electricity reaches 2 remote villages along LoC after 75 years of independence
Electricity reaches 2 remote villages along LoC after 75 years of independence

ਕਸ਼ਮੀਰ ਦੇ ਡਿਵੀਜ਼ਨਲ ਕਮਿਸ਼ਨਰ ਵੀ.ਕੇ. ਭੀਦੁੜੀ ਨੇ ਸਮ੍ਰਿਧ ਸੀਮਾ ਯੋਜਨਾ ਤਹਿਤ ਸਥਾਪਤ ਕੀਤੇ ਗਏ ਦੋ 250 ਕੇਵੀ ਸਬ-ਸਟੇਸ਼ਨਾਂ ਦਾ ਉਦਘਾਟਨ ਕੀਤਾ

Jammu Kashmir News: ਜੰਮੂ-ਕਸ਼ਮੀਰ 'ਚ ਕੇਰਨ ਸੈਕਟਰ 'ਤੇ ਕੰਟਰੋਲ ਰੇਖਾ ਦੇ ਨੇੜੇ ਸਥਿਤ ਦੋ ਪਿੰਡਾਂ 'ਚ ਆਜ਼ਾਦੀ ਦੇ 75 ਸਾਲਾਂ ਵਿਚ ਪਹਿਲੀ ਵਾਰ ਬਿਜਲੀ ਪਹੁੰਚੀ ਹੈ। ਸਰਕਾਰੀ ਬੁਲਾਰੇ ਨੇ ਦਸਿਆ ਕਿ ਪਹਿਲੀ ਵਾਰ ਜੰਮੂ-ਕਸ਼ਮੀਰ ਵਿਚ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਦੋਵਾਂ ਪਿੰਡਾਂ ਵਿਚ ਬਿਜਲੀ ਪਹੁੰਚੀ ਹੈ। ਉਨ੍ਹਾਂ ਕਿਹਾ, "ਕੁਪਵਾੜਾ ਜ਼ਿਲ੍ਹੇ ਦੇ ਕੇਰਨ ਖੇਤਰ ਦੇ ਕੁੰਡੀਆਂ ਅਤੇ ਪਾਤਰੂ ਪਿੰਡਾਂ ਦੇ ਵਸਨੀਕਾਂ ਨੇ 75 ਸਾਲਾਂ ਵਿਚ ਪਹਿਲੀ ਵਾਰ ਅਪਣੇ ਘਰਾਂ ਵਿਚ ਬਿਜਲੀ ਆਉਂਦੀ ਦੇਖੀ।"

ਬੁਲਾਰੇ ਨੇ ਦਸਿਆ ਕਿ ਕਸ਼ਮੀਰ ਦੇ ਡਿਵੀਜ਼ਨਲ ਕਮਿਸ਼ਨਰ ਵੀ.ਕੇ. ਭੀਦੁੜੀ ਨੇ ਸਮ੍ਰਿਧ ਸੀਮਾ ਯੋਜਨਾ ਤਹਿਤ ਸਥਾਪਤ ਕੀਤੇ ਗਏ ਦੋ 250 ਕੇਵੀ ਸਬ-ਸਟੇਸ਼ਨਾਂ ਦਾ ਉਦਘਾਟਨ ਕੀਤਾ। ਬੁਲਾਰੇ ਨੇ ਕਿਹਾ ਕਿ ਸਥਾਨਕ ਵਸਨੀਕਾਂ ਨੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਦੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਕਿਹਾ, "ਜਿਵੇਂ ਹੀ ਉਨ੍ਹਾਂ ਦੇ ਘਰਾਂ ਵਿਚ ਬਿਜਲੀ ਪਹੁੰਚੀ, ਮਾਹੌਲ ਖੁਸ਼ੀ ਨਾਲ ਭਰ ਗਿਆ, ਦਹਾਕਿਆਂ ਤੋਂ ਲੰਬੇ ਇੰਤਜ਼ਾਰ ਦਾ ਅੰਤ ਹੋਇਆ।" ਉਨ੍ਹਾਂ ਦਾਅਵਾ ਕੀਤਾ ਕਿ ਇਲੈਕਟ੍ਰੀਫਿਕੇਸ਼ਨ ਪ੍ਰਾਜੈਕਟ ਕਸ਼ਮੀਰ ਪਾਵਰ ਡਿਸਟ੍ਰੀਬਿਊਸ਼ਨ ਕਾਰਪੋਰੇਸ਼ਨ ਲਿਮਿਟੇਡ (ਕੇਪੀਡੀਸੀਐਲ) ਇਲੈਕਟ੍ਰਿਕ ਡਿਵੀਜ਼ਨ, ਕੁਪਵਾੜਾ ਦੁਆਰਾ ਰਿਕਾਰਡ ਦੋ ਮਹੀਨਿਆਂ ਵਿਚ ਪੂਰਾ ਕੀਤਾ ਗਿਆ।

ਦੱਸ ਦੇਈਏ ਕਿ ਸੁਰੱਖਿਆ ਕਾਰਨਾਂ ਕਰਕੇ ਐਲਓਸੀ 'ਤੇ ਦੂਰ-ਦੁਰਾਡੇ ਦੇ ਇਲਾਕਿਆਂ 'ਚ ਬਿਜਲੀ ਗਰਿੱਡ ਦਾ ਨਿਰਮਾਣ ਨਹੀਂ ਹੋ ਸਕਿਆ ਸੀ। ਹਾਲਾਂਕਿ ਘਾਟੀ 'ਚ ਸਥਿਤੀ ਹੌਲੀ-ਹੌਲੀ ਸੁਧਰ ਰਹੀ ਹੈ, ਇਸ ਦਿਸ਼ਾ 'ਚ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ। ਹੁਣ ਉਨ੍ਹਾਂ ਇਲਾਕਿਆਂ ਵਿਚ ਵੀ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਜਿਥੇ ਅੱਜ ਤਕ ਲੋਕ ਹਨੇਰੇ ਵਿਚ ਰਹਿਣ ਲਈ ਮਜਬੂਰ ਸਨ।

(For more Punjabi news apart from Electricity reaches 2 remote villages along LoC after 75 years of independence, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement