ਰੂਸ-ਯੂਕਰੇਨ ਜੰਗ: ਪੋਲੈਂਡ ਦੇ ਮੰਦਿਰ 'ਚ ਠਹਿਰੇ ਭਾਰਤੀ ਵਿਦਿਆਰਥੀਆਂ ਨਾਲ MP ਗੁਰਜੀਤ ਔਜਲਾ ਨੇ ਕੀਤੀ ਮੁਲਾਕਾਤ
Published : Mar 5, 2022, 5:18 pm IST
Updated : Mar 5, 2022, 5:18 pm IST
SHARE ARTICLE
 Gurjeet Aujla arrives in Poland, meets Indian students
Gurjeet Aujla arrives in Poland, meets Indian students

ਵਿਦਿਆਰਥੀ ਕੇਂਦਰ ਸਰਕਾਰ ਦੇ ਮਦਦ ਨਾ ਕਰਨ ਦੇ ਰਵੱਈਏ ਤੋਂ ਬੇਵੱਸ ਹਨ

 

ਨਵੀਂ ਦਿੱਲੀ: ਯੂਕਰੇਨ ਅਤੇ ਰੂਸ ਵਿਚਕਾਰ ਜੰਗ ਜਾਰੀ ਹੈ। ਇਸ ਦੌਰਾਨ ਭਾਰਤੀ ਵਿਦਿਆਰਥੀਆਂ ਨੂੰ ਲਗਾਤਾਰ ਭਾਰਤ ਲਿਆਉਣ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਬੀਤੇ ਦਿਨੀਂ ਅੰਮ੍ਰਿਤਸਰ ਤੋਂ ਕਾਂਗਰਸ ਦੇ ਸਾਂਸਦ ਗੁਰਜੀਤ ਔਜਲਾ ਪੋਲੈਂਡ ਪਹੁੰਚੇ ਹਨ ਤੇ ਅੱਜ ਉਹਨਾਂ ਨੇ ਪੋਲੈਂਡ ਦੇ ਇਕ ਮੰਦਰ ਵਿਚ ਰੁਕੇ ਭਾਰਤੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਤੇ ਵਿਦਿਆਰਥੀਆਂ ਨੇ ਔਜਲਾ ਨੂੰ ਹੱਡਬੀਤੀ ਸੁਣਾਈ।

 Gurjeet Aujla arrives in Poland, meets Indian students Gurjeet Aujla arrives in Poland, meets Indian students

ਇਸ ਨੂੰ ਲੈ ਕੇ ਗੁਰਜੀਤ ਔਜਲਾ ਦਾ ਕਹਿਣਾ ਹੈ ਕਿ ਵਿਦਿਆਰਥੀ ਕੇਂਦਰ ਸਰਕਾਰ ਦੇ ਮਦਦ ਨਾ ਕਰਨ ਦੇ ਰਵੱਈਏ ਤੋਂ ਬੇਵੱਸ ਹਨ ਅਤੇ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਬਚਿਆ ਹੈ। ਗੁਰਜੀਤ ਸਿੰਘ ਔਜਲਾ ਨੇ ਪੋਲੈਂਡ ਵਿਚ ਮੌਜੂਦ ਪੰਜਾਬੀ ਲੋਕਾਂ ਨੂੰ ਬੱਚਿਆਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ  ਬਹੁਤ ਸਾਰੇ ਭਾਰਤੀ ਬੱਚੇ ਅਜੇ ਵੀ ਯੂਕਰੇਨ ਦੇ ਖਾਰਕੀਵ ਇਲਾਕੇ ਵਿਚ ਫਸੇ ਹੋਏ ਹਨ। ਇਨ੍ਹਾਂ ਬੱਚਿਆਂ ਨੂੰ ਕੋਈ ਮਦਦ ਨਹੀਂ ਮਿਲ ਰਹੀ। ਕੇਂਦਰ ਸਰਕਾਰ ਵੀ ਇਨ੍ਹਾਂ ਬੱਚਿਆਂ ਦੀ ਮਦਦ ਕਰਨ ਦੇ ਸਮਰੱਥ ਨਹੀਂ ਹੈ।

 

ਗੁਰਜੀਤ ਔਜਲਾ ਨੇ ਪੋਲੈਂਡ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ ਹੈ ਕਿਉਂਕਿ ਪੋਲੈਂਡ ਦੇ ਲੋਕਾਂ ਨੇ ਭਾਰਤੀ ਵਿਦਿਆਰਥੀਆਂ ਨੂੰ ਅਜਿਹੇ ਔਖੇ ਸਮੇਂ ਵਿਚ ਪਨਾਹ ਦਿੱਤੀ ਹੈ। ਭਾਰਤੀ ਹਵਾਈ ਸੈਨਾ ਵੱਲੋਂ ਸ਼ਨੀਵਾਰ ਨੂੰ ਚੱਲ ਰਹੇ 'ਆਪਰੇਸ਼ਨ ਗੰਗਾ' ਤਹਿਤ ਯੂਕਰੇਨ ਦੇ ਗੁਆਂਢੀ ਦੇਸ਼ਾਂ ਰੋਮਾਨੀਆ, ਸਲੋਵਾਕੀਆ ਅਤੇ ਪੋਲੈਂਡ ਤੋਂ ਕੱਢੇ ਗਏ 629 ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਗਿਆ ਹੈ।  

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement