ਵਾਰਾਣਸੀ ਵਿਚ ਲੋਕਾਂ ਨਾਲ ਚਾਹ ਦੀ ਚੁਸਕੀ ਦਾ ਮਜ਼ਾ ਲੈਣ ਤੋਂ ਬਾਅਦ ਅਚਾਨਕ ਰੇਲਵੇ ਸਟੇਸ਼ਨ ਪਹੁੰਚੇ ਪੀਐਮ ਮੋਦੀ
Published : Mar 5, 2022, 1:04 pm IST
Updated : Mar 5, 2022, 1:04 pm IST
SHARE ARTICLE
PM Modi At Varanasi
PM Modi At Varanasi

ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸਟੇਸ਼ਨ 'ਤੇ ਪਹੁੰਚੇ ਪ੍ਰਧਾਨ ਮੰਤਰੀ ਨੇ ਪਲੇਟਫਾਰਮ 'ਤੇ ਮੌਜੂਦ ਸਟਾਲਾਂ ਦੇ ਕਰਮਚਾਰੀਆਂ ਅਤੇ ਯਾਤਰੀਆਂ ਨਾਲ ਗੱਲਬਾਤ ਕੀਤੀ।

 

ਵਾਰਾਣਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਸੰਸਦੀ ਖੇਤਰ ਵਾਰਾਣਸੀ ਦੇ ਦੌਰੇ 'ਤੇ ਹਨ। ਸ਼ੁੱਕਰਵਾਰ ਨੂੰ ਇਕ ਚੋਣ ਰੋਡ ਸ਼ੋਅ ਅਤੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਪੂਜਾ ਅਰਚਨਾ ਤੋਂ ਬਾਅਦ ਪੀਐੱਮ ਮੋਦੀ ਅੱਧੀ ਰਾਤ ਨੂੰ ਅਚਾਨਕ ਵਾਰਾਣਸੀ ਕੈਂਟ ਰੇਲਵੇ ਸਟੇਸ਼ਨ 'ਤੇ ਪਹੁੰਚ ਗਏ।

PM Modi At Varanasi Cantt. Railway StationPM Modi At Varanasi Cantt. Railway Station

ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸਟੇਸ਼ਨ 'ਤੇ ਪਹੁੰਚੇ ਪ੍ਰਧਾਨ ਮੰਤਰੀ ਨੇ ਪਲੇਟਫਾਰਮ 'ਤੇ ਮੌਜੂਦ ਸਟਾਲਾਂ ਦੇ ਕਰਮਚਾਰੀਆਂ ਅਤੇ ਯਾਤਰੀਆਂ ਨਾਲ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਸ਼ਾਮ ਨੂੰ ਆਪਣੇ ਸੰਸਦੀ ਹਲਕੇ ਦੀ ਮਸ਼ਹੂਰ ਚਾਹ ਦੀ ਦੁਕਾਨ 'ਪੱਪੂ ਕੀ ਅਡੀ' 'ਤੇ ਪਹੁੰਚ ਕੇ ਆਮ ਆਦਮੀ ਵਾਂਗ ਬੈਠ ਕੇ ਇਕ ਵਾਰ ਨਹੀਂ ਸਗੋਂ ਤਿੰਨ ਵਾਰ ਚਾਹ ਪੀਤੀ। ਇਸ ਮੌਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਵੀ ਉਹਨਾਂ ਨਾਲ ਮੌਜੂਦ ਸਨ।

PM Modi At Varanasi PM Modi At Varanasi

ਇਸ ਦੌਰਾਨ ਉਹਨਾਂ ਨੇ ਬਨਾਰਸੀ ਪਾਨ ਦਾ ਵੀ ਆਨੰਦ ਮਾਣਿਆ।  ਇਸ ਤੋਂ ਪਹਿਲਾਂ ਵੀ ਕਾਸ਼ੀ-ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ ਕਰਨ ਵਾਰਾਣਸੀ ਗਏ ਪੀਐਮ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਰਾਤ ਨੂੰ ਵਾਰਾਣਸੀ ਦੇ ਰੇਲਵੇ ਸਟੇਸ਼ਨ ਪਹੁੰਚੇ। ਉੱਥੇ ਪੀਐਮ ਮੋਦੀ ਨੇ ਸਟੇਸ਼ਨ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement