ਜਿਹੜੀ ਵੀ ਵਿਰੋਧੀ ਪਾਰਟੀ ਮਜ਼ਬੂਤ ਹੁੰਦੀ ਹੈ, ਭਾਜਪਾ ਉਸ ਦੇ ਆਗੂਆਂ ਘਰ CBI-ED ਭੇਜ ਦਿੰਦੀ ਹੈ - ਰਾਘਵ ਚੱਢਾ
Published : Mar 5, 2023, 2:22 pm IST
Updated : Mar 5, 2023, 4:24 pm IST
SHARE ARTICLE
 Raghav Chadha
Raghav Chadha

CBI, ED ਵਰਗੀਆਂ ਏਜੰਸੀਆਂ ਦਾ ਇਸਤੇਮਾਲ ਕਰ ਕੇ ਨਿਰਦੋਸ਼ਾਂ ਨੂੰ ਜੇਲ੍ਹ ਭੇਜਿਆ ਜਾ ਰਿਹਾ ਹੈ

ਨਵੀਂ ਦਿੱਲੀ : ਅੱਜ ਵਿਰੋਧੀ ਧਿਰ ਦੇ 9 ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਸਾਂਝਾ ਪੱਤਰ ਲਿਖਿਆ ਹੈ। ਵਿਰੋਧੀ ਧਿਰ ਦੇ ਨੇਤਾਵਾਂ ਨੇ ਭਾਜਪਾ ਦੀ ਕੇਂਦਰ ਸਰਕਾਰ 'ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਇਸ ਨੂੰ ਲੈ ਕੇ ਹੁਣ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਅੱਜ ਜੋ 9 ਵੱਡੇ ਆਗੂਆਂ ਨੇ ਪੀਐੱਮ ਮੋਦੀ ਨੂੰ ਜੋ ਖੁੱਲ੍ਹਾ ਪੱਤਰ ਲਿਖਿਆ ਹੈ ਉਸ ਵਿਚ ਕਿਹਾ ਗਿਆ ਹੈ ਕਿ ਸਾਡਾ ਦੇਸ਼ ਅੱਜ ਵੀ ਇਕ ਲੋਕਤੰਤਰ ਹੈ ਪਰ ਇਹ ਜੋ ਲੋਕਤੰਤਰ ਹੈ ਇਸ ਨੂੰ ਲਗਾਤਾਰ ਹਿਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਉਹਨਾਂ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਿਵੇਂ ਸਾਰੀਆਂ CBI, ED ਵਰਗੀਆਂ ਏਜੰਸੀਆਂ ਦਾ ਇਸਤੇਮਾਲ ਕਰ ਕੇ ਨਿਰਦੋਸ਼ਾਂ ਨੂੰ ਜੇਲ੍ਹ ਭੇਜਿਆ ਜਾ ਰਿਹਾ ਹੈ ਤੇ ਜਦੋਂ ਵੀ ਕੋਈ ਵਿਰੋਧੀ ਧਿਰ ਮਜ਼ਬੂਤ ਹੁੰਦੀ ਨਜ਼ਰ ਆਉਂਦੀ ਹੈ ਤਾਂ ਉਹਨਾਂ ਦੇ ਘਰ ਸੀਬੀਆਈ ਤੇ ਈਡੀ ਪਹੁੰਚ ਜਾਂਦੀ ਹੈ ਤੇ ਉਹਨਾਂ ਦੇ ਬੰਦਿਆਂ ਨੂੰ ਦਬੋਚ ਕੇ ਜੇਲ੍ਹ ਭੇਜ ਦਿੰਦੀ ਹੈ ਤੇ ਫਿਰ ਉਹਨਾਂ ਦੀ ਸਾਲ-ਸਾਲ ਤੱਕ ਬੇਲ ਨਹੀਂ ਹੁੰਦੀ। ਉਹਨਾਂ ਨੇ ਕਿਹਾ ਕਿ ਇਹ ਸੀਬੀਆਈ ਤੇ ਈਡੀ ਦੀ ਕਾਰਜਪ੍ਰਣਾਲੀ ਤੇ ਵੀ ਵੱਡਾ ਸਵਾਲ ਹੈ। 

Raghav ChadhaRaghav Chadha

ਰਾਘਵ ਚੱਢਾ ਨੇ ਕਿਹਾ ਕਿ ਇਹ ਜਾਣ ਕੇ ਸਭ ਨੂੰ ਹੈਰਾਨੀ ਹੋਵੇਗੀ ਕਿ ਪਿਛਲੇ 9 ਸਾਲ ਤੋਂ ਸੀਬੀਆਈ ਨੇ ਜਿੰਨੇ ਵੀ ਕੇਸ ਦਰਜ ਕੀਤੇ ਹਨ ਉਹਨਾਂ ਵਿਚ 95 ਫ਼ੀਸਦੀ ਕੇਸ ਵਿਰੋਧੀ ਧਿਰ ਦੇ ਨੇਤਾਵਾਂ 'ਤੇ ਹਨ। ਇਸ ਦੇ ਨਾਲ ਹੀ ਈਡੀ ਨੇ ਯੂਪੀਏ ਕਾਲ ਦੌਰਾਨ 112 ਥਾਵਾਂ 'ਤੇ ਰੇਡ ਮਾਰੀ ਸੀ ਪਰ ਮੋਦੀ ਸਰਕਾਰ ਵੇਲੇ 2014 ਤੋਂ ਲੈ ਕੇ ਹੁਣ ਤੱਕ 3 ਹਜ਼ਾਰ ਤੋਂ ਵੀ ਵੱਧ ਜਗ੍ਹਾ 'ਤੇ ਰੇਡ ਕੀਤੀ ਗਈ ਤੇ ਫਿਰ ਜਦੋਂ ਈਡੀ ਨੂੰ ਇਹ ਪੁੱਛਿਆ ਜਾਂਦਾ ਹੈ ਕਿ ਕੋਰਟ ਨੇ ਕਿੰਨਿਆ ਨੂੰ ਦੋਸ਼ੀ ਕਰਾਰ ਦਿੱਤਾ ਹੈ ਤਾਂ ਪਤਾ ਲੱਗਦਾ ਹੈ ਕਿ ਸਿਰਫ਼ 0.05 ਫੀਸਦੀ ਹੀ ਦੋਸ਼ੀ ਕਰਾਰ ਹੋਏ। 

ਇਸ ਦੇ ਨਾਲ ਹੀ ਉਹਨਾਂ ਨੇ ਮਨੀਸ਼ ਸਿਸੋਦੀਆ ਨੂੰ ਲੈ ਕੇ ਕਿਹਾ ਕਿ ਮਨੀਸ਼ਾ ਸਿਸੋਦੀਆ ਉਸ ਵਿਅਕਤੀ ਦਾ ਨਾਮ ਹੈ ਜਿਨ੍ਹਾਂ ਨੇ 18 ਲੱਖ ਬੱਚਿਆਂ ਦਾ ਭਵਿੱਖ ਸੁਨਿਹਰਾ ਬਣਾ ਦਿੱਤਾ। ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿਰਫ਼ ਦਿੱਲੀ ਦੇ ਲੋਕਾਂ ਵਿਚ ਹੀ ਨਹੀਂ ਬਲਕਿ ਦੇਸ਼ ਭਰ ਦੇ ਲੋਕਾਂ ਵਿਚ ਰੋਸ ਹੈ। 

 ਉਨ੍ਹਾਂ ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਰਾਜਾਂ ਵਿੱਚ ਰਾਜਪਾਲ ਦੀ ਦਖ਼ਲਅੰਦਾਜ਼ੀ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਰਾਜਪਾਲ ਰਾਹੀਂ ਕੇਂਦਰ ਸਰਕਾਰ ਰਾਜ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਕਰ ਰਹੀ ਹੈ।  ਇਹ ਲੋਕਤੰਤਰ ਲਈ ਬੁਰਾ ਸੰਕੇਤ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement