Sanjay Singh News: ਭਾਜਪਾ ਦੇ ਸੀਨੀਅਰ ਆਗੂਆਂ ਨੇ ਰਚੀ ਕੇਜਰੀਵਾਲ ਨੂੰ ਜੇਲ ਭੇਜਣ ਦੀ ਸਾਜ਼ਿਸ਼: ਸੰਜੇ ਸਿੰਘ
Published : Apr 5, 2024, 1:31 pm IST
Updated : Apr 5, 2024, 1:31 pm IST
SHARE ARTICLE
Sanjay Singh claims senior BJP leaders ‘conspired’ to put Arvind Kejriwal behind bars
Sanjay Singh claims senior BJP leaders ‘conspired’ to put Arvind Kejriwal behind bars

ਕਿਹਾ, ਅਰਵਿੰਦ ਕੇਜਰੀਵਾਲ ਨੇ 100% ਈਮਾਨਦਾਰੀ ਨਾਲ ਜੀਵਨ ਬਿਤਾਈਆ

Sanjay Singh News: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂਆਂ ਨੇ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਪਿੱਛੇ ਭੇਜਣ ਦੀ ਸਾਜਿਸ਼ ਰਚੀ।

ਜੇਲ ਵਿਚੋਂ ਬਾਹਰ ਆਉਣ ਤੋਂ ਦੋ ਦਿਨ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੰਜੇ ਸਿੰਘ ਨੇ ਭਾਜਪਾ 'ਤੇ ਮਗੁੰਤਾ ਰਾਘਵ ਰੈੱਡੀ 'ਤੇ ਕੇਜਰੀਵਾਲ ਵਿਰੁਧ ਝੂਠੇ ਬਿਆਨ ਦੇਣ ਲਈ ਦਬਾਅ ਪਾਉਣ ਦਾ ਵੀ ਇਲਜ਼ਾਮ ਲਾਇਆ। ਰੈੱਡੀ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਮੁਲਜ਼ਮ ਤੋਂ ਸਰਕਾਰੀ ਗਵਾਹ ਬਣਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੰਜੇ ਸਿੰਘ ਨੇ ਕਿਹਾ ਕਿ ਰਾਘਵ ਰੈੱਡੀ ਦੇ ਪਿਤਾ ਵਾਈਐਸਆਰ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਮਗੁੰਤਾ ਸ਼੍ਰੀਨਿਵਾਸੁਲੂ ਰੈੱਡੀ ਖਿਲਾਫ 16 ਸਤੰਬਰ, 2022 ਨੂੰ ਕਾਰਵਾਈ ਕੀਤੀ ਗਈ ਸੀ। ਸਿੰਘ ਨੇ ਦੋਸ਼ ਲਾਇਆ, “ਸ੍ਰੀਨਿਵਾਸੁਲੂ ਰੈੱਡੀ 'ਤੇ ਕੇਜਰੀਵਾਲ ਖਿਲਾਫ ਝੂਠਾ ਬਿਆਨ ਦੇਣ ਲਈ ਦਬਾਅ ਪਾਇਆ ਗਿਆ ਪਰ ਜਦੋਂ ਉਨ੍ਹਾਂ ਨੇ ਇਨਕਾਰ ਕਰ ਦਿਤਾ ਤਾਂ ਉਨ੍ਹਾਂ ਦੇ ਬੇਟੇ ਰਾਘਵ ਰੈੱਡੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਲਗਾਤਾਰ ਪੁੱਛਗਿੱਛ ਤੋਂ ਬਾਅਦ ਰਾਘਵ ਰੈੱਡੀ ਨੇ ਕੇਜਰੀਵਾਲ ਖਿਲਾਫ ਅਪਣਾ ਬਿਆਨ ਬਦਲ ਦਿਤਾ ਅਤੇ ਉਹ ਵੀ ਇਕ ਵੱਡੀ ਸਾਜਿਸ਼ ਦਾ ਹਿੱਸਾ ਬਣ ਗਏ। ''

ਉਨ੍ਹਾਂ ਕਿਹਾ, “ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਪਿੱਛੇ ਭੇਜਣ ਲਈ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਸ਼ਰਾਬ ਘੁਟਾਲੇ ਲਈ ਭਾਜਪਾ ਜ਼ਿੰਮੇਵਾਰ ਹੈ ਅਤੇ ਪਾਰਟੀ ਦੇ ਸੀਨੀਅਰ ਆਗੂ ਇਸ ਵਿਚ ਸ਼ਾਮਲ ਹਨ। '' ਭਾਜਪਾ ਅਤੇ ਰੈੱਡੀ ਪਰਿਵਾਰ ਵਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਸੰਜੇ ਸਿੰਘ ਨੇ ਕਿਹਾ ਕਿ ਕੇਜਰੀਵਾਲ ਇਕ ਇਮਾਨਦਾਰ ਨੇਤਾ ਹਨ ਅਤੇ ਦਿੱਲੀ ਦੇ ਲੋਕਾਂ ਨੂੰ ਵਧੀਆ ਸਿਹਤ ਅਤੇ ਸਿੱਖਿਆ ਪ੍ਰਦਾਨ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਮਾਨਦਾਰੀ ਨਾਲ ਜ਼ਿੰਦਗੀ ਬਤੀਤ ਕੀਤੀ ਹੈ। ਉਨ੍ਹਾਂ ਦਾ ਟੀਚਾ ਦਿੱਲੀ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ''

ਉਨ੍ਹਾਂ ਕਿਹਾ, “ਭਾਜਪਾ ਜਿਸ ਸ਼ਰਥ ਰੈੱਡੀ ਨੂੰ ਸ਼ਰਾਬ ਘੁਟਾਲੇ ਦਾ ਕਿੰਗਪਿਨ ਦੱਸਦੀ ਸੀ, ਉਸ ਨੇ ਹੀ ਭਾਜਪਾ ਨੂੰ 55 ਕਰੋੜ ਰੁਪਏ ਰਿਸ਼ਵਤ ਦਿਤੀ। ਮਨੀ ਟ੍ਰੇਲ ਤਾਂ ਸ਼ਰੇਆਮ ਮਿਲ ਗਿਆ। 21 ਮਾਰਚ ਸ਼ਾਮ ਨੂੰ ਜਿਵੇਂ ਹੀ ਇਸ ਦਾ ਪਰਦਾਫਾਸ਼ ਹੋਇਆ ਤਾਂ ਜਨਤਾ ਦਾ ਧਿਆਨ ਭਟਕਾਉਣ ਲਈ CM ਅਰਵਿੰਦ ਕੇਜਰੀਵਾਲ ਦੇ ਘਰ ED ਦੀਆਂ ਟੀਮਾਂ ਪਹੁੰਚ ਗਈਆਂ।”

ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਦਕਰ ਨਾਲ ਅਰਵਿੰਦ ਕੇਜਰੀਵਾਲ ਦੀ ਤਸਵੀਰ ਲਗਾਉਣ ਦੇ ਮਾਮਲੇ ’ਤੇ ਸੰਜੇ ਸਿੰਘ ਨੇ ਕਿਹਾ ਕਿ ਲੋਕ ਤਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਦਕਰ ਨਾਲ ਸੈਲਫੀਆਂ ਲੈਂਦੇ ਨੇ। ਹਰੇਕ ਨਾਗਰਿਕ ਨੂੰ ਦੇਸ਼ ਦੇ ਮਹਾਂਪੁਰਸ਼ਾਂ ਨਾਲ ਤਸਵੀਰਾਂ ਲਗਾਉਣ ਦਾ ਅਧਿਕਾਰ ਹੈ। ਇਸ ਵਿਚ ਗਲਤ ਕੀ ਹੈ?

(For more Punjabi news apart from Sanjay Singh claims senior BJP leaders ‘conspired’ to put Arvind Kejriwal behind bars, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement