ਲੌਕਡਾਊਨ : ਮੋਦੀ ਸਰਕਾਰ ਦੀ ਇਸ ਯੋਜਨਾ ਨੇ ਬਣਾਇਆ ਰਿਕਾਰਡ, ਲੋਕਾਂ ਦੇ ਵੀ ਬਚੇ ਕਰੋੜਾਂ ਰੁਪਏ 
Published : May 5, 2020, 2:45 pm IST
Updated : May 5, 2020, 2:49 pm IST
SHARE ARTICLE
File Photo
File Photo

ਦੱਸ ਦਈਏ ਕਿ ਪ੍ਰਧਾਨ ਮੰਤਰੀ ਜਨ ਔਸ਼ਧੀ ਯੋਜਨਾ ਦਾ ਉਦੇਸ਼ ਲੋਕਾਂ ਨੂੰ ਸਸਤੀ ਕੀਮਤ 'ਤੇ ਦਵਾਈਆਂ ਉਪਲੱਬਧ ਕਰਵਾਉਣਾ ਹੈ।

ਨਵੀਂ ਦਿੱਲੀ: ਲੌਕਡਾਊਨ ਦੇ ਦੌਰਾਨ ਮੋਦੀ ਸਰਕਾਰ ਦੀ ਪ੍ਰਧਾਨਮੰਤਰੀ ਜਨ ਔਸ਼ਧੀ ਯੋਜਨਾ ਦੇ ਤਹਿਤ ਖੁੱਲ੍ਹੇ ਕੇਂਦਰਾਂ ਨੇ ਰਿਕਾਰਡ ਬਣਾਇਆ ਹੈ। ਇਸ ਯੋਜਨਾ ਤਹਿਤ ਇਸ ਸਾਲ ਅਪ੍ਰੈਲ ਮਹੀਨੇ ਵਿਚ 52 ਕਰੋੜ ਰੁਪਏ ਦੀਆਂ ਦਵਾਈਆਂ ਵੇਚੀਆਂ ਗਈਆਂ ਹਨ। ਇੰਨਾ ਹੀ ਨਹੀਂ, ਦੇਸ਼ ਦੇ ਲੋਕਾਂ ਦੇ ਤਕਰੀਬਨ 300 ਕਰੋੜ ਰੁਪਏ ਵੀ ਬਚੇ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। 

File photoFile photo

ਭਾਜਪਾ ਦੇ ਅਨੁਸਾਰ, ਮੋਦੀ ਸਰਕਾਰ ਦੀ ਪ੍ਰਧਾਨ ਮੰਤਰੀ ਜਨ ਔਸ਼ਧੀ ਯੋਜਨਾ ਦੇ ਤਹਿਤ ਅਪ੍ਰੈਲ 2019 ਵਿਚ, 17 ਕਰੋੜ ਰੁਪਏ ਦੀਆਂ ਦਵਾਈਆਂ ਵੇਚੀਆਂ ਗਈਆਂ ਸਨ। ਮਾਰਚ 2020 ਵਿਚ ਦਵਾਈਆਂ ਦੀ ਵਿਕਰੀ 42 ਕਰੋੜ ਰੁਪਏ ਤੱਕ ਪਹੁੰਚ ਗਈ। ਉਸੇ ਸਮੇਂ, ਅਪ੍ਰੈਲ 2020 ਵਿਚ ਰਿਕਾਰਡ 52 ਕਰੋੜ ਦੀਆਂ ਦਵਾਈਆਂ ਵੇਚੀਆਂ ਗਈਆਂ ਸਨ।

File photoFile photo

ਭਾਜਪਾ ਦਾ ਦਾਅਵਾ ਹੈ ਕਿ ਦੇਸ਼ ਦੇ 726 ਜ਼ਿਲ੍ਹਿਆਂ  ਵਿਚ ਖੁੱਲ੍ਹੇ 6,300 ਦਵਾਈ ਕੇਂਦਰਾਂ ਵਿਚ ਪਬਲਿਕ ਸਟੋਰਾਂ ਦੀ ਤੁਲਨਾ ਨਾਲੋਂ 50-90 ਪ੍ਰਤੀਸ਼ਤ ਸਸਤੀਆਂ ਦਵਾਈਆਂ ਮਿਲਦੀਆਂ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਜਨ ਔਸ਼ਧੀ ਯੋਜਨਾ ਦਾ ਉਦੇਸ਼ ਲੋਕਾਂ ਨੂੰ ਸਸਤੀ ਕੀਮਤ 'ਤੇ ਦਵਾਈਆਂ ਉਪਲੱਬਧ ਕਰਵਾਉਣਾ ਹੈ। PMJAY ਕੇਂਦਰ ਸਰਕਾਰ ਦੀ ਮਹੱਤਵਪੂਰਣ ਯੋਜਨਾ ਵਿਚੋਂ ਇਕ ਹੈ।

File photoFile photo

ਪ੍ਰਧਾਨ ਮੰਤਰੀ ਜਨ ਔਸ਼ਾਧੀ ਯੋਜਨਾ ਤੁਹਾਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਦਾ ਮੌਕਾ ਵੀ ਦਿੰਦੀ ਹੈ। ਇਸ ਯੋਜਨਾ ਦੇ ਤਹਿਤ, ਜਨ ਔਸ਼ਧੀ ਕੇਂਦਰ ਖੋਲ੍ਹਣ ਵਿੱਚ ਮੋਦੀ ਸਰਕਾਰ ਦੁਆਰਾ ਲੋਕਾਂ ਨੂੰ ਤਕਰੀਬਨ ਢਾਈ ਲੱਖ ਰੁਪਏ ਦੀ ਸਹਾਇਤਾ ਵੀ ਕੀਤੀ ਜਾਂਦੀ ਹੈ। 

Location: India, Delhi, New Delhi

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement