ਭਾਰਤ ’ਚ ਕੋਰੋਨਾ ਵਾਇਰਸ ਦੇ ਮਾਮਲੇ 2 ਕਰੋੜ ਤੋਂ ਪਾਰ
Published : May 5, 2021, 11:59 am IST
Updated : May 5, 2021, 12:12 pm IST
SHARE ARTICLE
Corona Case
Corona Case

ਹੁਣ ਤਕ 16,04,94,188 ਲੋਕਾਂ ਦਾ ਹੋ ਚੁਕਿਆ ਹੈ ਟੀਕਾਕਰਨ

ਨਵੀਂ ਦਿੱਲੀ : ਭਾਰਤ ’ਚ ਕੋਰੋਨਾ ਦੇ ਮਾਮਲੇ 2 ਕਰੋੜ ਦਾ ਅੰਕੜਾ ਪਾਰ ਕਰ ਗਏ ਹਨ ਅਤੇ ਸਿਰਫ਼ 15 ਦਿਨਾਂ ’ਚ ਲਾਗ ਦੇ 50 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

 

 

ਕੇਂਦਰੀ ਸਿਹਤ ਮੰਤਰਾਲਾ ਦੇ ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਕੋਰੋਨਾ ਵਾਇਰਸ ਦੇ ਇਕ ਦਿਨ ’ਚ 3,82,315 ਨਵੇਂ ਮਾਮਲੇ ਆਉਣ ਨਾਲ ਲਾਗ ਦੇ ਮਾਮਲੇ ਵੱਧ ਕੇ  2,06,65,148 ’ਤੇ ਪਹੁੰਚ ਗਏ, ਜਦੋਂ ਕਿ3,780 ਹੋਰ ਲੋਕਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ  2,26,188  ’ਤੇ ਪਹੁੰਚ ਗਈ ਹੈ। ਅੰਕੜਿਆਂ ਅਨੁਸਾਰ, ਇਲਾਜ ਅਧੀਨ ਮਰੀਜਾਂ ਦੀ ਗਿਣਤੀ ਵੱਧ ਕੇ 34,87,229 ਹੋ ਗਈ ਹੈ।

 

 

ਅੰਕੜਿਆਂ ਅਨੁਸਾਰ, ਇਸ ਬੀਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1,69,51,731 ’ਤੇ ਪਹੁੰਚ ਗਈ ਹੈ। ਉੱਥੇ ਹੀ ਹੁਣ ਤਕ  16,04,94,188 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ। ਭਾਰਤ ’ਚ ਕੋਰੋਨਾ ਦੇ ਮਾਮਲੇ 7 ਅਗਸਤ ਨੂੰ 20 ਲੱਖ ਦਾ ਅੰਕੜਾ ਪਾਰ ਕਰ ਗਏ ਸਨ।

Corona CaseCorona Case

ਇਸ ਤੋਂ ਬਾਅਦ ਲਾਗ ਦੇ ਮਾਮਲੇ 23 ਅਗਸਤ ਨੂੰ 30 ਲੱਖ, 5 ਸਤੰਬਰ ਨੂੰ 40 ਲੱਖ ਅਤੇ 16 ਸਤੰਬਰ ਨੂੰ 50 ਲੱਖ ਦੇ ਪਾਰ ਚੱਲੇ ਗਏ ਸਨ। ਗਲੋਬਲ ਲਾਗ ਦੇ ਮਾਮਲੇ 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ ਅਤੇ 19 ਦਸੰਬਰ ਨੂੰ ਇਕ ਕਰੋੜ ਦਾ ਅੰਕੜਾ ਪਾਰ ਕਰ ਗਏ ਸਨ। ਭਾਰਤ ’ਚ ਲਾਗ ਦੇ ਮਾਮਲੇ 19 ਅਪ੍ਰੈਲ ਨੂੰ 1.50 ਕਰੋੜ ਦੇ ਪਾਰ ਚੱਲੇ ਗਏ ਸਨ। 

Corona CaseCorona Case

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement