ਮਮਤਾ ਬੈਨਰਜੀ ਨੇ ਲਗਾਤਾਰ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
Published : May 5, 2021, 11:25 am IST
Updated : May 5, 2021, 11:25 am IST
SHARE ARTICLE
Mamata Banerjee takes oath as the Chief Minister of West Bengal
Mamata Banerjee takes oath as the Chief Minister of West Bengal

ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਲਗਾਤਾਰ ਤੀਜੀ ਵਾਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ।

ਕੋਲਕਾਤਾ: ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਲਗਾਤਾਰ ਤੀਜੀ ਵਾਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ। ਰਾਜਪਾਲ ਓਪੀ ਧਨਖੜ ਨੇ ਰਾਜ ਭਵਨ ਵਿਖੇ ਉਹਨਾਂ ਨੂੰ ਸਹੁੰ ਚੁਕਾਈ ਹੈ। ਸਹੁੰ ਚੁੱਕਣ ਤੋਂ ਬਾਅਦ ਮਮਤਾ ਬੈਨਰਜੀ ਨੇ ਸਭ ਤੋਂ ਪਹਿਲਾਂ ਲੋਕਾਂ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਸਾਰਿਆਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ।

Mamata BanerjeeMamata Banerjee

ਦੱਸ ਦਈਏ ਕਿ ਐਤਵਾਰ ਨੂੰ 4 ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਦੀ ਵੋਟਾਂ ਦੀ ਗਿਣਤੀ ਹੋਈ, ਜਿਸ ’ਚ ਟੀਐਮਸੀ ਨੇ ਬੰਗਾਲ ’ਚ ਤੀਜੀ ਵਾਰ 200 ਦਾ ਅੰਕੜਾ ਪਾਰ ਕੀਤਾ। ਕੋਲਕਾਤਾ ਵਿਚ ਸੋਮਵਾਰ ਟੀਐਮਸੀ ਦੇ ਪਾਰਟੀ ਦਫ਼ਤਰ ’ਚ ਬੈਠਕ ਹੋਈ, ਜਿਸ ’ਚ ਮਮਤਾ ਬੈਨਰਜੀ ਨੂੰ ਤੀਜੀ ਵਾਰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ।

Suvendu Adhikari Suvendu Adhikari

ਪੱਛਮੀ ਬੰਗਾਲ ਵਿਚ ਟੀਐਮਸੀ ਨੇ 213 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਮਮਤਾ ਬੈਨਰਜੀ ਤੀਜੀ ਵਾਰ ਬੰਗਾਲ ’ਚ ਸਰਕਾਰ ਬਣਾਉਣ ਜਾ ਰਹੀ ਹੈ। ਹਾਲਾਂਕਿ ਮਮਤਾ ਨੰਦੀਗ੍ਰਾਮ ਤੋਂ ਚੋਣ ਹਾਰ ਗਈ। ਮਮਤਾ ਨੂੰ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਨੇ 1,956 ਵੋਟਾਂ ਨਾਲ ਹਰਾਇਆ।  ਬਾਵਜੂਦ ਇਸ ਦੇ ਉਹ ਤੀਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕੇਗੀ। ਮੁੱਖ ਮੰਤਰੀ ਬਣਨ ਲਈ ਉਂਝ ਤਾਂ ਵਿਧਾਨ ਸਭਾ ਜਾਂ ਵਿਧਾਨ ਪ੍ਰੀਸ਼ਦ (ਜਿਨ੍ਹਾਂ ਸੂਬਿਆਂ ਵਿਚ ਦੋ ਸਦਨ ਹਨ) ਦਾ ਮੈਂਬਰ ਹੋਣਾ ਜ਼ਰੂਰੀ ਹੈ।

Mamata BanerjeeMamata Banerjee

ਜੇਕਰ ਵਿਧਾਨ ਸਭਾ ਜਾਂ ਵਿਧਾਨ ਪ੍ਰੀਸ਼ਦ ਮੈਂਬਰ ਨਹੀਂ ਹੈ, ਤਾਂ ਸਹੁੰ ਚੁੱਕਣ ਦੇ 6 ਮਹੀਨੇ ਦੇ ਅੰਦਰ ਮੈਂਬਰ ਬਣਨਾ ਜ਼ਰੂਰੀ ਹੁੰਦਾ ਹੈ। ਨਿਯਮਾਂ ਮੁਤਾਬਕ ਮੁੱਖ ਮੰਤਰੀ ਅਹੁਦੇ ਦੀ ਸਹੁੰ ਬਿਨਾਂ ਵਿਧਾਇਕ ਰਹਿੰਦੇ ਚੁਕੀ ਜਾ ਸਕਦੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੂੰ 6 ਮਹੀਨੇ ਦਾ ਸਮਾਂ ਮਿਲਦਾ ਹੈ। ਇਸ ਤੈਅ ਸਮੇਂ ਸੀਮਾ ਅੰਦਰ ਉਨ੍ਹਾਂ ਦਾ ਵਿਧਾਨ ਸਭਾ ਜਾਂ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨਾ ਜ਼ਰੂਰੀ ਹੈ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਮੁੱਖ ਮੰਤਰੀ ਅਹੁਦਾ ਛਡਣਾ ਪਵੇਗਾ।   

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement