ਕਰਨਾਲ 'ਚ ਫੜੇ ਗਏ ਚਾਰੋਂ ਸ਼ੱਕੀ ਅੱਤਵਾਦੀਆਂ ਨੂੰ 10 ਦਿਨਾਂ ਦੇ ਰਿਮਾਂਡ 'ਤੇ ਭੇਜਿਆ
Published : May 5, 2022, 8:16 pm IST
Updated : May 5, 2022, 8:16 pm IST
SHARE ARTICLE
PHOTO
PHOTO

ਹੋ ਸਕਦੇ ਹਨ ਵੱਡੇ ਖੁਲਾਸੇ

 

ਕਰਨਾਲ: ਕਰਨਾਲ ਤੋਂ ਫੜੇ ਗਏ ਚਾਰੋਂ ਸ਼ੱਕੀ ਅੱਤਵਾਦੀਆਂ ਨੂੰ ਕਰਨਾਲ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਉਹਨਾਂ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਿਸ ਇਹਨਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰੇਗੀ। ਜਿਸ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

4 suspected terrorists arrested
4 suspected terrorists arrested

 ਕਰਨਾਲ ਪੁਲਿਸ ਨੇ ਇਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਇਨ੍ਹਾਂ ਚਾਰਾਂ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ 31 ਕਾਰਤੂਸ ਤੇ 3 ਆਈਈਡੀਜ਼ ਬਰਾਮਦ ਹੋਏ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪੰਜਾਬ ਤੋਂ ਦਿੱਲੀ ਜਾ ਰਹੇ ਸਨ।

4 suspected terrorists arrested
4 suspected terrorists arrested

ਖੁਫੀਆ ਸੂਚਨਾ ਮਿਲਣ 'ਤੇ ਪੁਲਿਸ ਨੇ ਉਨ੍ਹਾਂ ਨੂੰ ਸਵੇਰੇ 4 ਵਜੇ ਮਧੂਬਨ ਨੇੜਿਓਂ ਗ੍ਰਿਫਤਾਰ ਕਰ ਲਿਆ। ਜਾਣਕਾਰੀ ਮੁਤਾਬਕ ਇਨੋਵਾ ਗੱਡੀ 'ਚ ਸ਼ੱਕੀ ਪਦਾਰਥ ਮਿਲਿਆ ਹੈ, ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਫੜੇ ਗਏ ਮੁਲਜ਼ਮਾਂ ਦੇ ਨਾਂ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਪਰਮਿੰਦਰ ਸਿੰਘ ਤੇ ਭੁਪਿੰਦਰ ਸਿੰਘ ਹਨ। 

Location: India, Haryana, Karnal

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement