ਕਰਨਾਲ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, 4 ਸ਼ੱਕੀ ਅੱਤਵਾਦੀ ਕੀਤੇ ਕਾਬੂ
Published : May 5, 2022, 1:54 pm IST
Updated : May 5, 2022, 3:21 pm IST
SHARE ARTICLE
4 suspected terrorists arrested
4 suspected terrorists arrested

ਮਾਮਲੇ ਦਾ ਖੁਲਾਸਾ ਹੋਣ ਤੋਂ ਬਾਅਦ ਪੁਲਿਸ ਨੇ ਪੂਰੇ ਸ਼ਹਿਰ ਨੂੰ ਅਲਰਟ ਕਰ ਦਿੱਤਾ ਹੈ।

 

ਕਰਨਾਲ: ਹਰਿਆਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪੁਲਿਸ ਨੇ ਕਰਨਾਲ ਜ਼ਿਲ੍ਹੇ ਤੋਂ 4 ਸ਼ੱਕੀ ਅੱਤਵਾਦੀਆਂ ਨੂੰ ਫੜਿਆ ਹੈ। ਇਨ੍ਹਾਂ ਗ੍ਰਿਫਤਾਰ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਡੱਬੇ ਵਿੱਚ ਵੱਡੀ ਮਾਤਰਾ ਵਿੱਚ ਗੋਲੀਆਂ ਅਤੇ ਬਾਰੂਦ ਲੈ ਕੇ ਜਾ ਰਹੇ ਸਨ ਪਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

4 suspected terrorists arrested4 suspected terrorists arrested

 

 

ਅੱਤਵਾਦੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਕੇਂਦਰੀ ਏਜੰਸੀਆਂ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦਾ ਖੁਲਾਸਾ ਹੋਣ ਤੋਂ ਬਾਅਦ ਪੁਲਿਸ ਨੇ ਪੂਰੇ ਸ਼ਹਿਰ ਨੂੰ ਅਲਰਟ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਪੂਰੇ ਮਾਮਲੇ ਦੀ ਜਾਂਚ ਦੌਰਾਨ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਜ਼ਿਲ੍ਹੇ ਦੇ ਹੀ ਨਹੀਂ ਸੂਬੇ ਦੇ ਕਈ ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਸਰਕਾਰ 'ਚ ਹੜਕੰਪ ਮਚ ਗਿਆ ਹੈ।

 

 

4 suspected terrorists arrested
4 suspected terrorists arrested

 

ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਚਾਰ ਅੱਤਵਾਦੀ ਵੀਰਵਾਰ ਸਵੇਰੇ 4 ਵਜੇ ਬਸਤਾਰਾ ਟੋਲ ਪਲਾਜ਼ਾ ਤੋਂ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਸ਼ੱਕੀ ਸਮਝਦਿਆਂ ਕਾਬੂ ਕਰ ਲਿਆ। ਜਦੋਂ ਗੱਡੀ ਦੀ ਚੈਕਿੰਗ ਕੀਤੀ ਗਈ ਤਾਂ ਉਸ ਵਿੱਚੋਂ ਬਾਰੂਦ, ਗੋਲੀਆਂ, ਹਥਿਆਰ ਬਰਾਮਦ ਹੋਏ। ਜਾਂਚ ਤੋਂ ਪਤਾ ਲੱਗਾ ਕਿ ਇਹ ਸਾਰੇ ਪੰਜਾਬ ਤੋਂ ਦਿੱਲੀ ਜਾ ਰਹੇ ਸਨ। 

4 suspected terrorists arrested
4 suspected terrorists arrested

ਕਰਨਾਲ ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਜੇਕਰ ਇਨ੍ਹਾਂ ਅੱਤਵਾਦੀਆਂ ਨੂੰ ਸਮੇਂ ਸਿਰ ਨਾ ਫੜਿਆ ਜਾਂਦਾ ਤਾਂ ਉਹ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਸਨ। ਉਨ੍ਹਾਂ ਕੋਲੋਂ ਮਿਲੇ ਕੰਟੇਨਰ ਵਿੱਚ ਵੱਡੀ ਮਾਤਰਾ ਵਿੱਚ ਆਰਡੀਐਕਸ ਹੋ ਸਕਦਾ ਹੈ। ਪੁੱਛਗਿੱਛ ਤੋਂ ਬਾਅਦ ਪਤਾ ਲੱਗੇਗਾ ਕਿ ਉਹ ਕਿੱਥੇ ਵਾਰਦਾਤਾਂ ਕਰਨ ਵਾਲਾ ਸੀ। ਕਰਨਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਸ਼ੱਕੀ ਮੁਲਜ਼ਮਾਂ  ਵਿੱਚੋਂ ਤਿੰਨ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। 

 

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement