ਦਿੱਲੀ 'ਚ ਹਸਪਤਾਲ 'ਚ ਮਹਿਲਾ ਮੁਲਾਜ਼ਮ ਦੇ ਦੰਦ ਤੋੜ ਕੇ ਕੀਤਾ ਬਲਾਤਕਾਰ

By : GAGANDEEP

Published : May 5, 2023, 3:04 pm IST
Updated : May 5, 2023, 3:59 pm IST
SHARE ARTICLE
photo
photo

ਮੁਲਜ਼ਮ ਨੇ ਪਹਿਲਾਂ ਪੀੜਤ ਦੇ ਸਿਰ 'ਤੇ ਹਮਲਾ ਕਰਕੇ ਕੀਤਾ ਬੇਹੋਸ਼

 

ਨਵੀਂ ਦਿੱਲੀ: ਦਿੱਲੀ ਪੁਲਿਸ ਭਾਵੇਂ ਜਿੰਨੇ ਮਰਜ਼ੀ ਦਾਅਵੇ ਕਰ ਲਵੇ ਪਰ ਸੱਚਾਈ ਇਹ ਹੈ ਕਿ ਦੇਸ਼ ਦੀ ਰਾਜਧਾਨੀ ਵਿਚ ਔਰਤਾਂ ਅਜੇ ਵੀ ਸੁਰੱਖਿਅਤ ਨਹੀਂ ਹਨ। ਦਿੱਲੀ ਵਿਚ ਬਦਮਾਸ਼ਾਂ ਦਾ ਮਨੋਬਲ ਇੰਨਾ ਉਚਾ ਹੈ ਕਿ ਉਹ ਜਦੋਂ ਚਾਹੇ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਹਨ। ਤਾਜ਼ਾ ਮਾਮਲਾ ਦਿੱਲੀ ਦੇ ਜੀਬੀ ਪੰਤ ਹਸਪਤਾਲ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਮਹਿਲਾ ਮੁਲਾਜ਼ਮ ਨਾਲ ਉਸ ਦੇ ਜਾਣਕਾਰ ਨੇ ਹੀ ਅਣਮਨੁੱਖੀਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਕੇ ਬਲਾਤਕਾਰ ਕੀਤਾ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਨੌਜਵਾਨ ਨੇ ਔਰਤ 'ਤੇ ਜਾਨਲੇਵਾ ਹਮਲਾ ਕੀਤਾ, ਉਸ ਦੇ ਦੰਦ ਤੋੜ ਦਿਤੇ ਅਤੇ ਬੇਹੋਸ਼ੀ ਦੀ ਹਾਲਤ 'ਚ ਉਸ ਨਾਲ ਬਲਾਤਕਾਰ ਕੀਤਾ।

ਨੌਜਵਾਨ 'ਤੇ ਦੋਸ਼ ਹੈ ਕਿ ਉਸ ਨੇ ਪਹਿਲਾਂ ਕਿਸੇ ਭਾਰੀ ਚੀਜ਼ ਨਾਲ ਪੀੜਤ ਦੇ ਸਿਰ 'ਤੇ ਹਮਲਾ ਕੀਤਾ , ਫਿਰ ਔਰਤ ਦੇ ਦੰਦ ਤੋੜੇ। ਨੌਜਵਾਨ ਵਲੋਂ ਕੀਤੇ ਗਏ ਇਸ ਹਮਲੇ ਵਿਚ ਔਰਤ ਗੰਭੀਰ ਜਖ਼ਮੀ ਹੋ ਗਈ। ਬਲਾਤਕਾਰ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਸ਼ਿਕਾਇਤ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਨੇ ਬਲਾਤਕਾਰ ਅਤੇ ਕਾਤਲਾਨਾ ਹਮਲੇ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਇਸ ਦੇ ਨਾਲ ਹੀ ਹਸਪਤਾਲ ਵਿਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਮਲ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੀੜਤ ਮਹਿਲਾ 'ਤੇ ਹਮਲਾ ਕਰਨ ਤੋਂ ਬਾਅਦ ਦੋਸ਼ੀ ਨੌਜਵਾਨ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਜੀਬੀ ਪੰਤ ਹਸਪਤਾਲ 'ਚ ਇਕ ਔਰਤ 'ਤੇ ਉਸ ਦੇ ਜਾਣਕਾਰ ਵਲੋਂ ਬਲਾਤਕਾਰ ਅਤੇ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਔਰਤ ਨੂੰ ਭਿਆਨਕ ਅੰਦਰੂਨੀ ਸੱਟਾਂ ਲੱਗੀਆਂ ਹਨ। ਹਸਪਤਾਲ ਵਿਚ ਮਹਿਲਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕੱਲ੍ਹ ਉਨ੍ਹਾਂ ਨਾਲ ਦਿੱਲੀ ਮਹਿਲਾ ਕਮਿਸ਼ਨ ਦੇ ਮੈਂਬਰ ਕਿਰਨ ਨੇਗੀ ਨੇ ਮੁਲਾਕਾਤ ਕੀਤੀ। ਕਮਿਸ਼ਨ ਨੇ ਇਸ ਮਾਮਲੇ ਵਿਚ ਦਿੱਲੀ ਪੁਲਿਸ ਨੂੰ ਤਲਬ ਕੀਤਾ ਹੈ। ਸਾਡੀ ਟੀਮ ਪੀੜਤ ਔਰਤ ਦੀ ਹਰ ਸੰਭਵ ਮਦਦ ਕਰ ਕਰੇਗੀ। 
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement