ਪਹਿਲਵਾਨਾਂ ਦੇ ਸਮਰਥਨ 'ਚ ਆਏ ਅਨਿਲ ਵਿਜ, ਫਤਿਹਾਬਾਦ ਰੈਸਲਿੰਗ ਐਸੋਸੀਏਸ਼ਨ ਨੇ ਦਿੱਤਾ ਸਮੂਹਿਕ ਅਸਤੀਫ਼ਾ
Published : May 5, 2023, 9:23 pm IST
Updated : May 5, 2023, 9:23 pm IST
SHARE ARTICLE
Anil Vij
Anil Vij

ਅਧਿਕਾਰੀਆਂ ਨੇ ਕਿਹਾ ਕਿ ਖਿਡਾਰੀਆਂ ਦੀ ਦੁਰਦਸ਼ਾ ਬਰਦਾਸ਼ਤਯੋਗ ਨਹੀਂ ਹੈ।

ਹਰਿਆਣਾ - ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਹਿਲਵਾਨਾਂ ਦਾ ਪ੍ਰਦਰਸ਼ਨ ਅੱਜ 13ਵੇਂ ਦਿਨ ਵੀ ਜਾਰੀ ਹੈ। ਹਰਿਆਣਾ ਦੇ ਫਤਿਹਾਬਾਦ ਕੁਸ਼ਤੀ ਸੰਘ ਨੇ ਪਹਿਲਵਾਨਾਂ ਦੇ ਸਮਰਥਨ ਵਿਚ ਸਮੂਹਿਕ ਅਸਤੀਫ਼ਾ ਦੇ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਖਿਡਾਰੀਆਂ ਦੀ ਦੁਰਦਸ਼ਾ ਬਰਦਾਸ਼ਤਯੋਗ ਨਹੀਂ ਹੈ।

ਇਸ ਦੇ ਨਾਲ ਹੀ ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਪਹਿਲਵਾਨਾਂ ਦਾ ਸਮਰਥਨ ਕੀਤਾ ਹੈ। ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਖਿਡਾਰੀਆਂ ਨੇ ਆਪਣੇ ਬਿਆਨ ਦਰਜ ਕਰਵਾ ਲਏ ਹਨ। ਦਿੱਲੀ ਪੁਲਿਸ ਨੂੰ ਜਲਦ ਤੋਂ ਜਲਦ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

 file photo 

ਨਿਆਂਪਾਲਿਕਾ ਅਤੇ ਦਿੱਲੀ ਪੁਲਿਸ ਤੁਰੰਤ ਕਦਮ ਚੁੱਕੇ। ਨਾਲ ਹੀ ਖਿਡਾਰੀਆਂ ਅਤੇ ਪੁਲਿਸ ਟੀਮ ਵਿਚਾਲੇ ਹੋਈ ਝੜਪ 'ਤੇ ਪੁਲਿਸ ਵੀ  ਮਾਮਲਾ ਦਰਜ ਕਰੇ। 
ਇਸ ਦੇ ਨਾਲ ਹੀ ਹਰਿਆਣਾ ਦੇ ਗ੍ਰਹਿ ਮੰਤਰੀ ਦਾ ਕਹਿਣਾ ਹੈ ਕਿ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਖਿਡਾਰੀਆਂ ਦਾ ਮਾਮਲਾ ਉਚੇਚੇ ਤੌਰ 'ਤੇ ਲੈ ਗਿਆ ਹੈ। ਉਹ ਖ਼ੁਦ ਖੇਡ ਵਿਭਾਗ ਦੇ ਮੰਤਰੀ ਰਹੇ ਹਨ ਅਤੇ ਪੂਰੀ ਤਰ੍ਹਾਂ ਖਿਡਾਰੀਆਂ ਦੇ ਨਾਲ ਹਨ। ਜੇਕਰ ਮੈਨੂੰ ਉੱਪਰ ਸਰਕਾਰ ਨਾਲ ਵੀ ਗੱਲ ਕਰਨੀ ਪਈ ਤਾਂ ਮੈਂ ਕਰਨ ਲਈ ਤਿਆਰ ਹਾਂ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement