Crime News : ਮੋਬਾਇਲ ਫੋਨ ਚਲਾਉਣ ’ਤੇ ਝਿੜਕਿਆ ਤਾਂ ਛੋਟੀ ਭੈਣ ਨੇ ਵੱਡੇ ਭਰਾ ਦਾ ਕੁਹਾੜੀ ਨਾਲ ਵੱਢਿਆ ਗਲਾ

By : BALJINDERK

Published : May 5, 2024, 3:35 pm IST
Updated : May 5, 2024, 3:35 pm IST
SHARE ARTICLE
Murder
Murder

Crime News : ਮੁੰਡਿਆਂ ਨਾਲ ਫੋਨ 'ਤੇ ਗੱਲ ਕਰਦੀ ਸੀ ਨਾਬਾਲਿਗ, ਪੁਲਿਸ ਨੇ ਲੜਕੀ ਨੂੰ ਲਿਆ ਹਿਰਾਸਤ ’ਚ

Crime News : ਛੱਤੀਸਗੜ੍ਹ ਦੇ ਖੈਰਾਗੜ੍ਹ-ਛੂਈਖਦਾਨ-ਗੰਦਈ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਭੈਣ ਨੇ ਆਪਣੇ ਭਰਾ ਦਾ ਕਤਲ ਕਰ ਦਿੱਤਾ। ਲੜਕੀ ਨੇ ਦੱਸਿਆ ਕਿ ਉਸਦਾ ਭਰਾ ਉਸ ਨੂੰ ਫੋਨ ਵਰਤਣ ਤੋਂ ਮਨ੍ਹਾ ਕਰਦਾ ਸੀ। ਜਿਸ ਤੋਂ ਬਾਅਦ ਉਸ ਨੇ ਆਪਣੇ ਭਰਾ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜੋ:Hoshiarpur Murder : ਹੁਸ਼ਿਆਰਪੁਰ ’ਚ ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ 

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਛੁਈਖਦਾਨ ਥਾਣਾ ਖੇਤਰ ਦੇ ਅਮਲੀਡੀਹਕਲਾ ਪਿੰਡ 'ਚ ਹੋਈ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਲੜਕੀ ਨੂੰ ਹਿਰਾਸਤ 'ਚ ਲੈ ਲਿਆ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਕੁੜੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਭਰਾ ਦੇਵਪ੍ਰਸਾਦ ਵਰਮਾ (18) ਨਾਲ ਘਰ ਸੀ। ਪਰਿਵਾਰ ਦੇ ਹੋਰ ਮੈਂਬਰ ਕੰਮ 'ਤੇ ਗਏ ਹੋਏ ਸਨ, ਉਦੋਂ ਦੇਵਪ੍ਰਸਾਦ ਨੇ ਉਸ ਨੂੰ ਝਿੜਕਿਆ ਅਤੇ ਕਿਹਾ ਕਿ ਉਹ ਮੋਬਾਇਲ ਫੋਨ 'ਤੇ ਮੁੰਡਿਆਂ ਨਾਲ ਗੱਲ ਕਰਦੀ ਹੈ।

ਇਹ ਵੀ ਪੜੋ:Wrestler Bajrang Punia : ਪਹਿਲਵਾਨ ਬਜਰੰਗ ਪੂਨੀਆ ਨੂੰ ਵੱਡਾ ਝਟਕਾ, ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਅਸਥਾਈ ਤੌਰ ‘ਤੇ ਕੀਤਾ ਮੁਅੱਤਲ 

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੇਵਪ੍ਰਸਾਦ ਨੇ ਉਸ ਨੂੰ ਮੋਬਾਇਲ ਫ਼ੋਨ ਦਾ ਇਸਤੇਮਾਲ ਨਾ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜਦੋਂ ਦੇਵਪ੍ਰਸਾਦ ਸੌਂ ਰਿਹਾ ਸੀ, ਉਦੋਂ ਛੋਟੀ ਭੈਣ ਨੇ ਆਪਣੇ ਭਰਾ ਦੇ ਗਲੇ 'ਤੇ ਕੁਹਾੜੀ ਨਾਲ ਵਾਰ ਕਰ ਦਿੱਤਾ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਲੜਕੀ ਨਹਾਉਣ ਚਲੀ ਗਈ ਅਤੇ ਆਪਣੇ ਕੱਪੜਿਆਂ 'ਤੇ ਲੱਗੇ ਖੂਨ ਦੇ ਦਾਗ਼ ਸਾਫ਼ ਕੀਤੇ, ਬਾਅਦ 'ਚ ਉਸ ਨੇ ਗੁਆਂਢੀਆਂ ਨੂੰ ਦੱਸਿਆ ਕਿ ਉਸ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਸੂਚਨਾ ਦਿੱਤੇ ਜਾਣ 'ਤੇ ਪੁਲਿਸ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਲੜਕੀ ਤੋਂ ਪੁੱਛ-ਗਿੱਛ ਕੀਤੀ ਗਈ ਅਤੇ ਇਸ ਦੌਰਾਨ ਉਸ ਨੇ ਅਪਰਾਧ ਸਵੀਕਾਰ ਕਰ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

(For more news apart from younger sister cut  elder brother's throat with axe News in Punjabi, stay tuned to Rozana Spokesman)

Location: India, Chhatisgarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement