ਖ਼ਬਰਾਂ |

ਤਾਜ਼ਾ |

ਹਾਰ ਮਗਰੋਂ ਮਮਤਾ ਬੈਨਰਜੀ ਦਾ ਵੱਡਾ ਬਿਆਨ, 'SIR ਦੇ ਬਹਾਨੇ 100 ਸੀਟਾਂ ਲੁੱਟੀਆਂ'
Published : May 5, 2026, 4:59 pm IST
Updated : May 5, 2026, 4:59 pm IST
SHARE ARTICLE
Mamata Banerjee's big statement after defeat, '100 seats were looted on the pretext of SIR'
Mamata Banerjee's big statement after defeat, '100 seats were looted on the pretext of SIR'

'ਅਸੀਂ ਚੋਣ ਨਹੀਂ ਹਾਰੇ, ਹਰਾਇਆ ਗਿਆ ਹੈ', 'SIR 'ਚੋਂ 90 ਲੱਖ ਵੋਟਰ ਹਟਾ ਦਿੱਤੇ ਗਏ'

ਕੋਲਕਾਤਾ: ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਇੱਕ ਦਿਨ ਬਾਅਦ ਮੰਗਲਵਾਰ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਅਸਤੀਫਾ ਦੇਣ ਲਈ ਰਾਜਭਵਨ ਨਹੀਂ ਜਾਣਗੇ। ਮਮਤਾ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, ਅਸੀਂ ਚੋਣ ਹਾਰੇ ਨਹੀਂ ਹਾਂ, ਸਾਨੂੰ ਹਰਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਭਾਜਪਾ ਅਤੇ ਚੋਣ ਕਮਿਸ਼ਨ ਵਿਚਕਾਰ ਮਿਲੀਭੁਗਤ ਦਾ ਨਤੀਜਾ ਹੈ। ਉਨ੍ਹਾਂ ਨੇ ਕਾਊਂਟਿੰਗ ਸੈਂਟਰ ਤੱਕ 'ਤੇ ਕਬਜ਼ਾ ਕਰ ਲਿਆ। ਮੇਰੇ ਪੇਟ ਅਤੇ ਪਿੱਠ 'ਤੇ ਲੱਤ ਮਾਰੀ। ਧੱਕਾ ਦੇ ਕੇ ਬਾਹਰ ਕੱਢਿਆ। ਮਮਤਾ ਨੇ ਇਲਜ਼ਾਮ ਲਾਇਆ ਕਿ ਭਾਜਪਾ ਅਤੇ ਚੋਣ ਕਮਿਸ਼ਨ ਨੇ ਐਸ.ਆਈ.ਆਰ. (SIR) ਦੇ ਬਹਾਨੇ 100 ਸੀਟਾਂ ਲੁੱਟੀਆਂ।

ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਸੋਮਵਾਰ ਨੂੰ ਆ ਚੁੱਕੇ ਹਨ। ਬੰਗਾਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਭਾਜਪਾ ਨੇ 294 ਵਿੱਚੋਂ 207 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਟੀ.ਐਮ.ਸੀ. (TMC) ਸਿਰਫ਼ 80 ਸੀਟਾਂ ਹੀ ਜਿੱਤ ਸਕੀ।

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM
Advertisement