ਈਡੀ ਸਾਹਮਣੇ ਪੇਸ਼ ਹੋਏ ਚਿਦੰਬਰਮ
Published : Jun 5, 2018, 11:54 pm IST
Updated : Jun 5, 2018, 11:54 pm IST
SHARE ARTICLE
P Chidambaram
P Chidambaram

ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਏਅਰਸੈਲ-ਮੈਕਸਿਸ ਮਾਮਲੇ ਵਿਚ ਈਡੀ ਸਾਹਮਣੇ ਪੇਸ਼ ਹੋਏ ਹਾਲਾਂਕਿ ਪਟਿਆਲਾ ਹਾਊਸ...

ਨਵੀਂ ਦਿੱਲੀ, ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਏਅਰਸੈਲ-ਮੈਕਸਿਸ ਮਾਮਲੇ ਵਿਚ ਈਡੀ ਸਾਹਮਣੇ ਪੇਸ਼ ਹੋਏ ਹਾਲਾਂਕਿ ਪਟਿਆਲਾ ਹਾਊਸ ਕੋਰਟ ਨੇ 10 ਜੁਲਾਈ ਤਕ ਇਸ ਮਾਮਲੇ ਵਿਚ ਚਿਦੰਬਰਮ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿਤੀ ਹੈ। ਸੂਤਰਾਂ ਨੇ ਦਸਿਆ ਕਿ ਏਜੰਸੀ ਨੇ ਸੀਨੀਅਰ ਕਾਂਗਰਸੀ ਨੇਤਾ ਨੂੰ ਮਾਮਲੇ ਦੇ ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਣ ਲਈ ਤਾਜ਼ਾ ਸੰਮਨ ਭੇਜਿਆ ਸੀ। 

ਉਨ੍ਹਾਂ ਦੇ ਹਾਜ਼ਰ ਹੋਣ 'ਤੇ ਏਜੰਸੀ ਕਾਲੇ ਧਨ ਨੂੰ ਚਿੱਟਾ ਕਰਨ ਦੇ ਅਮਲ ਵਿਰੋਧੀ ਕਾਨੂੰਨ ਤਹਿਤ ਉਨ੍ਹਾਂ ਦਾ ਬਿਆਨ ਦਰਜ ਕਰੇਗੀ। ਜ਼ਿਕਰਯੋਗ ਹੈ ਕਿ 3500 ਕਰੋੜ ਰੁਪਏ ਦੇ ਏਅਰਸੈਲ-ਮੈਕਸਿਸ ਸੌਦੇ ਵਿਚ ਚਿਦੰਬਰਮ ਦੀ ਭੂਮਿਕਾ ਜਾਂਚ ਦੇ ਘੇਰੇ ਵਿਚ ਹੈ। ਈਡੀ ਇਸ ਮਾਮਲੇ ਵਿਚ ਚਿਦੰਬਰਮ ਦੇ ਬੇਟੇ ਕਾਰਤੀ ਤੋਂ ਪਹਿਲਾਂ ਹੀ ਪੁੱਛ-ਪੜਤਾਲ ਕਰ ਚੁੱਕੀ ਹੈ। 

ਚਿਦੰਬਰਮ ਨੇ ਪਿਛਲੇ ਹਫ਼ਤੇ ਵਿਸ਼ੇਸ਼ ਜੱਜ ਓ ਪੀ ਸੈਣੀ ਦੀ ਅਦਾਲਤ ਵਿਚ ਅਰਜ਼ੀ ਦੇ ਕੇ ਮਾਮਲੇ ਵਿਚ ਈਡੀ ਦੀ ਗ੍ਰਿਫ਼ਤਾਰੀ ਤੋਂ ਰਾਹਤ ਦੇਣ ਦੀ ਬੇਨਤੀ ਕੀਤੀ ਸੀ। ਅਦਾਲਤ ਨੇ ਈਡੀ ਨੂੰ ਇਸ ਮਾਮਲੇ ਵਿਚ ਪੰਜ ਜੂਨ ਤਕ ਚਿਦੰਬਰਮ ਵਿਰੁਧ ਕੋਈ ਕਾਰਵਾਈ ਕਰਨ ਜਾਂ ਗ੍ਰਿਫ਼ਤਾਰ ਕਰਨ ਤੋਂ ਰੋਕਿਆ ਹੈ।

ਇਸ ਤੋਂ ਪਹਿਲਾਂ ਈਡੀ ਨੇ ਚਿਦੰਬਰਮ ਨੂੰ 30 ਮਈ ਨੂੰ ਪੇਸ਼ ਹੋਣ ਲਈ ਕਿਹਾ ਸੀ। ਉਸ ਤੋਂ ਬਾਅਦ ਚਿਦੰਬਰਮ ਨੇ ਅਦਾਲਤ ਵਿਚ ਅਰਜ਼ੀ ਦਿਤੀ। ਏਅਰਸੈਲ-ਮੈਕਸਿਸ ਮਾਮਲਾ ਵਿਦੇਸ਼ੀ ਨਿਵੇਸ਼ ਬੋਰਡ ਵਲੋਂ ਮੈਸਰਜ਼ ਗਲੋਬਲ ਕਮਿਊਨੀਕੇਸ਼ਨਜ਼ ਹੋਲਡਿੰਗ ਸਰਵਿਸਜ਼ ਲਿਮਟਿਡ ਨੂੰ 2006 ਵਿਚ ਏਅਰਸੈਲ ਵਿਚ ਨਿਵੇਸ਼ ਦੀ ਮਨਜ਼ੂਰੀ ਦੇਣ ਨਾਲ ਸਬੰਧਤ ਹੈ।  (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement