ਰਿਸ਼ਭ ਪੰਤ ਤੋਂ ਬਾਅਦ ਇਕ ਹੋਰ ਭਾਰਤੀ ਕ੍ਰਿਕਟਰ ਹੋਇਆ ਸੜਕ ਹਾਦਸੇ ਦਾ ਸ਼ਿਕਾਰ
Published : Jul 5, 2023, 11:22 am IST
Updated : Jul 5, 2023, 11:22 am IST
SHARE ARTICLE
photo
photo

ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਦੋਸ਼ੀ ਡਰਾਈਵਰ ਨੂੰ ਕਾਬੂ ਕਰ ਲਿਆ।

 

ਨਵੀਂ ਦਿੱਲੀ : ਪਿਛਲੇ ਸਾਲ ਟੀਮ ਇੰਡੀਆ ਦੇ ਸਟਾਰ ਵਿਕਟਕੀਪਰ ਰਿਸ਼ਭ ਪੰਤ ਰੁੜਕੀ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਹ ਅਜੇ ਵੀ ਆਪਣੀ ਸੱਟ ਤੋਂ ਉਭਰ ਰਿਹਾ ਹੈ। ਇਸੇ ਦੌਰਾਨ ਇੱਕ ਹੋਰ ਭਾਰਤੀ ਕ੍ਰਿਕਟਰ ਵੀ ਇਸੇ ਤਰ੍ਹਾਂ ਦੇ ਹਾਦਸੇ ਤੋਂ ਵਾਲ-ਵਾਲ ਬਚ ਗਿਆ।

ਇਹ ਕ੍ਰਿਕਟਰ ਕੋਈ ਹੋਰ ਨਹੀਂ ਸਗੋਂ ਸਾਬਕਾ ਤੇਜ਼ ਗੇਂਦਬਾਜ਼ ਪ੍ਰਵੀਨ ਕੁਮਾਰ ਹੈ। ਮੰਗਲਵਾਰ ਦੇਰ ਰਾਤ ਮੇਰਠ ਦੇ ਕਮਿਸ਼ਨਰ ਦੀ ਰਿਹਾਇਸ਼ ਨੇੜੇ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ ਵਿਚ ਪ੍ਰਵੀਨ ਕੁਮਾਰ ਵਾਲ-ਵਾਲ ਬਚ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਦੋਸ਼ੀ ਡਰਾਈਵਰ ਨੂੰ ਕਾਬੂ ਕਰ ਲਿਆ।

ਹਾਦਸੇ ਤੋਂ ਬਾਅਦ ਕਾਰ ਵਿਚ ਪ੍ਰਵੀਨ ਕੁਮਾਰ ਦੇ ਨਾਲ ਉਸ ਦਾ ਲੜਕਾ ਵੀ ਸੀ। ਸ਼ੁਕਰ ਹੈ ਕਿ ਦੋਵੇਂ ਗੰਭੀਰ ਜ਼ਖ਼ਮੀ ਨਹੀਂ ਹੋਏ।ਦਰਅਸਲ, ਪ੍ਰਵੀਨ ਕੁਮਾਰ ਮੰਗਲਵਾਰ ਰਾਤ ਆਪਣੀ ਡਿਫੈਂਡਰ ਗੱਡੀ 'ਚ ਪਾਂਡਵ ਨਗਰ ਤੋਂ ਆ ਰਿਹਾ ਸੀ। ਇਸ ਦੌਰਾਨ ਜਿਵੇਂ ਹੀ ਉਹ ਕਮਿਸ਼ਨਰ ਦੀ ਰਿਹਾਇਸ਼ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਕੈਂਟਰ ਨੇ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿਤੀ। ਇਸ ਕਾਰਨ ਕਾਰ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਉਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਉਨ੍ਹਾਂ ਨੇ ਹੀ ਕੈਂਟਰ ਚਾਲਕ ਨੂੰ ਫੜ ਕੇ ਪੁਲਸ ਹਵਾਲੇ ਕਰ ਦਿਤਾ।

ਐਸਪੀ ਸਿਟੀ ਪਿਯੂਸ਼ ਕੁਮਾਰ ਨੇ ਦੱਸਿਆ ਕਿ ਕੈਂਟਰ ਚਾਲਕ ਨੂੰ ਫੜ ਲਿਆ ਗਿਆ ਹੈ ਅਤੇ ਚੰਗੀ ਗੱਲ ਇਹ ਹੈ ਕਿ ਪ੍ਰਵੀਨ ਕੁਮਾਰ ਅਤੇ ਉਸ ਦਾ ਪੁੱਤਰ ਸੁਰੱਖਿਅਤ ਹਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪ੍ਰਵੀਨ ਕੁਮਾਰ ਹਾਦਸੇ ਦਾ ਸ਼ਿਕਾਰ ਹੋਇਆ ਹੋਵੇ। 2007 ਵਿੱਚ ਵੀ ਵਿਦੇਸ਼ ਦੌਰੇ ਤੋਂ ਘਰ ਪਰਤਦਿਆਂ ਹੀ ਉਹ ਰਿਸੈਪਸ਼ਨ ਦੌਰਾਨ ਖੁੱਲ੍ਹੀ ਜੀਪ ਤੋਂ ਡਿੱਗ ਪਿਆ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement