ਸੰਵਿਧਾਨ (ਅਨੁਸੂਚਿਤ ਜਨਜਾਤੀ) ਆਦੇਸ਼ (ਸੋਧ) ਬਿੱਲ 2021 ਰਾਜ ਸਭਾ ਵਿਚ ਪਾਸ
Published : Aug 5, 2021, 3:06 pm IST
Updated : Aug 5, 2021, 3:06 pm IST
SHARE ARTICLE
Rajya Sabha
Rajya Sabha

ਵੱਖ -ਵੱਖ ਮੁੱਦਿਆਂ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਮੈਂਬਰਾਂ ਦਾ ਹੰਗਾਮਾ

ਨਵੀਂ ਦਿੱਲੀ - ਅਰੁਣਾਚਲ ਪ੍ਰਦੇਸ਼ ਦੇ ਸੰਬੰਧ ਵਿਚ ਅਨੁਸੂਚਿਤ ਜਨਜਾਤੀਆਂ ਦੀ ਸੂਚੀ ਨੂੰ ਸੋਧ ਕਰਨ ਵਾਲੇ ਸੰਵਿਧਾਨ (ਅਨੁਸੂਚਿਤ ਜਨਜਾਤੀ) ਆਦੇਸ਼ (ਸੋਧ) ਬਿੱਲ 2021 ਵੀਰਵਾਰ ਨੂੰ ਰਾਜ ਸਭਾ ਨੇ ਜ਼ੁਬਾਨੀ ਵੋਟ ਦੁਆਰਾ ਪ੍ਰਵਾਨਗੀ ਦੇ ਦਿੱਤੀ। ਆਦਿਵਾਸੀ ਮਾਮਲਿਆਂ ਦੇ ਮੰਤਰੀ ਅਰਜੁਨ ਮੁੰਡਾ ਨੇ ਸੰਵਿਧਾਨ (ਅਨੁਸੂਚਿਤ ਜਨਜਾਤੀ) ਆਦੇਸ਼ (ਸੋਧ) ਬਿੱਲ 2021 ਨੂੰ ਚਰਚਾ ਅਤੇ ਪਾਸ ਕਰਨ ਲਈ ਪੇਸ਼ ਕੀਤਾ।

Constitution (Scheduled Tribes) Order (Amendment) Bill 2021Constitution (Scheduled Tribes) Order (Amendment) Bill 2021 Passes In Rajya Sabha 

ਬਿੱਲ 'ਤੇ ਸੰਖੇਪ ਚਰਚਾ ਵਿੱਚ, ਟੀਆਰਐਸ ਦੇ ਡਾ: ਬੰਦਾ ਪ੍ਰਕਾਸ਼, ਏਆਈਏਡੀਐਮਕੇ ਦੇ ਐਮ ਥੰਬੀਦੁਰਾਈ, ਵਾਈਐਸਆਰ ਕਾਂਗਰਸ ਪਾਰਟੀ ਦੇ ਸੁਭਾਸ਼ ਚੰਦਰ ਬੋਸ ਪਲੀ, ਆਰਜੇਡੀ ਦੇ ਮਨੋਜ ਝਾ, ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਗੁਪਤਾ ਅਤੇ ਐਨਸੀਪੀ ਦੀ ਫੌਜ਼ੀਆ ਖਾਨ ਨੇ ਭਾਸ਼ਣ ਦਿੱਤਾ। ਇਸ ਦੌਰਾਨ ਵੱਖ -ਵੱਖ ਮੁੱਦਿਆਂ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਮੈਂਬਰਾਂ ਦਾ ਹੰਗਾਮਾ ਵੀ ਹੋਇਆ।

Rajya sabha elections will be postponed due to coronavirusRajya sabha 

ਸੰਖੇਪ ਵਿਚਾਰ ਵਟਾਂਦਰੇ ਦਾ ਜਵਾਬ ਦਿੰਦਿਆਂ ਆਦਿਵਾਸੀ ਮਾਮਲਿਆਂ ਬਾਰੇ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਇਹ ਬਿੱਲ ਅਰੁਣਾਚਲ ਪ੍ਰਦੇਸ਼ ਦੇ ਉਨ੍ਹਾਂ ਕਬੀਲਿਆਂ ਦੇ ਵਿਕਾਸ ਲਈ ਲਿਆਂਦਾ ਗਿਆ ਹੈ ਜੋ ਹੁਣ ਤੱਕ ਮੁੱਖ ਧਾਰਾ ਤੋਂ ਦੂਰ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਆਦਿਵਾਸੀ ਭਾਈਚਾਰਿਆਂ ਦੇ ਵਿਕਾਸ ਲਈ ਦ੍ਰਿੜ ਹੈ ਅਤੇ ਇਸ ਮਾਰਗ ਵਿਚ ਅੱਗੇ ਵਧ ਰਹੀ ਹੈ। ਮੰਤਰੀ ਦੇ ਜਵਾਬ ਤੋਂ ਬਾਅਦ ਬਿੱਲ ਨੂੰ ਜ਼ੁਬਾਨੀ ਵੋਟ ਦੁਆਰਾ ਪ੍ਰਵਾਨਗੀ ਦੇ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement