ਹੰਗਾਮੇ ਦੀ ਭੇਂਟ ਚੜ੍ਹੀ ਦੋਨਾਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
Published : Aug 5, 2021, 12:35 pm IST
Updated : Aug 5, 2021, 12:35 pm IST
SHARE ARTICLE
 House adjourned till 2 pm amid uproar by the opposition
House adjourned till 2 pm amid uproar by the opposition

ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਪੁਰਸ਼ ਹਾਕੀ ਟੀਮ ਨੂੰ ਸੰਸਦ ਦੇ ਦੋਵਾਂ ਸਦਨਾਂ ਵਿਚ ਵਧਾਈ ਦਿੱਤੀ ਗਈ ਹੈ

ਨਵੀਂ ਦਿੱਲੀ - ਪੇਗਾਸਸ ਮੁੱਦੇ 'ਤੇ ਵਿਰੋਧੀ ਧਿਰ ਦੇ ਭਾਰੀ ਹੰਗਾਮੇ ਦੇ ਵਿਚਕਾਰ ਸੰਸਦ ਨੇ ਵੀਰਵਾਰ ਨੂੰ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਈ। ਇਸ ਦੌਰਾਨ ਉਲੰਪਿਕਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਪੁਰਸ਼ ਹਾਕੀ ਟੀਮ ਨੂੰ ਸੰਸਦ ਦੇ ਦੋਵਾਂ ਸਦਨਾਂ ਵਿਚ ਵਧਾਈ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁੱਕੇਬਾਜ਼ ਲਵਲੀਨਾ ਨੂੰ ਵੀ ਸਦਨ ਵਿਚ ਵਧਾਈ ਦਿੱਤੀ ਗਈ।

Lok Sabha and Rajya Sabha has been adjourned till 2 pmLok Sabha and Rajya Sabha has been adjourned till 2 pm

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਵਿਚ ਹੰਗਾਮਾ ਮਚਾਇਆ। ਉਹਨਾਂ ਨੇ ਹੱਥਾਂ ਵਿਚ ਤਖਤੀਆਂ ਲੈ ਕੇ ਸਟੇਜ ਕੋਲ ਜਾ ਕੇ ਨਾਅਰੇਬਾਜ਼ੀ ਕੀਤੀ। ਲੋਕ ਸਭਾ ਵਿਚ ਕੁਝ ਸਮੇਂ ਲਈ ਕਾਰਵਾਈ ਹੋਈ ਫਿਰ ਵਿਰੋਧੀ ਧਿਰ ਦਾ ਹੰਗਾਮਾ ਸ਼ੁਰੂ ਹੋ ਗਿਆ ਤੇ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਵੀ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ ਤੇ ਹੁਣ 2 ਵਜੇ ਤੱਕ ਮੁਲਤਵੀ ਹੋ ਗਈ ਹੈ। 

Rajya Sabha adjourned till 1 pmRajya Sabha adjourned till 2 pm

ਇਸ ਦੇ ਨਾਲ ਹੀ ਅੱਜ ਸਵੇਰ ਤੋਂ ਹੀ ਰਾਜ ਸਭਾ ਵਿਚ ਵੀ ਹੰਗਾਮਾ ਹੋ ਰਿਹਾ ਹੈ, ਨਾਅਰੇ ਲਗਾਏ ਜਾ ਰਹੇ ਹਨ। ਕਾਗਜ਼ ਵੀ ਪਾੜ ਕੇ ਸੁੱਟੇ ਗਏ, ਜਿਸ 'ਤੇ ਰਾਜ ਸਭਾ ਦੇ ਉਪ ਚੇਅਰਮੈਨ ਨੇ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ। ਇਸ ਦੇ ਬਾਵਜੂਦ ਲਗਾਤਾਰ ਹੰਗਾਮਾ ਹੁੰਦਾ ਰਿਹਾ। ਇਸ ਦੇ ਮੱਦੇਨਜ਼ਰ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement