ਘਰ ਵਾਲਿਆਂ ਨੇ ਕੁੱਟ-ਕੁੱਟ ਕੇ ਪਿੰਡ 'ਚ ਘੁੰਮਾਈ ਅਪਣੀ ਕੁੜੀ
Published : Sep 5, 2019, 10:21 am IST
Updated : Sep 5, 2019, 10:21 am IST
SHARE ARTICLE
The house members beat their daughters in the village
The house members beat their daughters in the village

ਕੁੜੀ ਚੀਕ-ਚੀਕ ਕੇ ਮੰਗਦੀ ਰਹੀ ਰਹਿਮ ਦੀ ਭੀਖ

ਮੱਧ ਪ੍ਰਦੇਸ਼- ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਦੇ ਜ਼ਿਲ੍ਹੇ ਦਾ ਵੀਡੀਓ ਸ਼ੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਜਿੱਥੇ ਕੁੱਝ ਲੋਕ ਇਕ 19 ਸਾਲਾ ਆਦਿਵਾਸੀ ਲੜਕੀ ਨੂੰ ਡੰਡਿਆਂ ਨਾਲ ਕੁੱਟਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ ਲੜਕੀ ਨੂੰ ਕੁੱਟਣ ਵਾਲੇ ਲੋਕ ਉਸੇ ਦੇ ਪਰਿਵਾਰ ਅਤੇ ਸਮੁਦਾਇ ਵਿਚੋਂ ਹਨ। ਜੋ ਲੜਕੀ ਨੂੰ ਕਿਸੇ ਦੂਜੀ ਜਾਤੀ ਦੇ ਲੜਕੇ ਨਾਲ ਸਬੰਧ ਰੱਖਣ ਦੀ ਸਜ਼ਾ ਦੇ ਤੌਰ ’ਤੇ ਉਸ ਦੀ ਇਸ ਤਰ੍ਹਾਂ ਡੰਡਿਆਂ ਨਾਲ ਕੁੱਟਮਾਰ ਕਰ ਰਹੇ ਹਨ। ਇਹੀ ਨਹੀਂ ਲੜਕੀ ਨੂੰ ਇਸੇ ਤਰ੍ਹਾਂ ਕੁੱਟਦੇ ਹੋਏ ਪੂਰੇ ਪਿੰਡ ਵਿਚ ਘੁੰਮਾਇਆ ਗਿਆ। 

The house members beat their daughters in the villageThe house members beat their daughters in the village

ਜਾਣਕਾਰੀ ਅਨੁਸਾਰ ਇਹ ਘਟਨਾ ਅਲੀਰਾਜਪੁਰ ਜ਼ਿਲ੍ਹੇ ਦੇ ਪਿੰਡ ਤੇਮਾਚੀ ਵਿਚ ਵਾਪਰੀ ਪਰ ਇਲਾਕੇ ਦੇ ਲੋਕਾਂ ਦੀ ਨਜ਼ਰ ਇਸ ਘਟਨਾ ’ਤੇ ਉਦੋਂ ਗਈ। ਜਦੋਂ ਇਸ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ। ਵੀਡੀਓ ਵਿਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਲੋਕ ਕਿਵੇਂ ਲੜਕੀ ਨੂੰ ਕੁੱਟਦੇ ਜਾ ਰਹੇ ਹਨ ਅਤੇ ਲੜਕੀ ਉਨ੍ਹਾਂ ਪਾਸੋਂ ਚੀਕ-ਚੀਕ ਕੇ ਰਹਿਮ ਦੀ ਭੀਖ ਮੰਗ ਰਹੀ ਹੈ।

ਹੈਰਾਨੀ ਦੀ ਗੱਲ ਇਹ ਹੈ ਕਿ ਕਿਸੇ ਨੇ ਇਸ ਤਸ਼ੱਦਦ ਨੂੰ ਰੋਕਣ ਦੀ ਹਿੰਮਤ ਨਹੀਂ ਦਿਖਾਈ। ਆਉਣ ਜਾਣ ਵਾਲੇ ਲੋਕ ਉਸ ਨੂੰ ਅਣਦੇਖਿਆ ਕਰਕੇ ਨਿਕਲ ਰਹੇ ਹਨ। ਸੋਸ਼ਲ ਮੀਡੀਆ ’ਤੇ ਲੜਕੀ ਨੂੰ ਜਾਨਵਰਾਂ ਵਾਂਗ ਕੁੱਟਣ ਵਾਲਿਆਂ ਦੀ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ। ਭਾਵੇਂ ਕਿ ਇਸ ਮਾਮਲੇ ਵਿਚ ਹਾਲੇ ਤਕ ਕਿਸੇ ਨੇ ਸ਼ਿਕਾਇਤ ਦਰਜ ਨਹੀਂ ਕਰਵਾਈ ਪਰ ਪੁਲਿਸ ਨੇ ਵਾਇਰਲ ਵੀਡੀਓ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement