ਅੰਬੇਡਕਰ ਦਾ ਸੰਵਿਧਾਨ ਖਤਰੇ ’ਚ ਹੈ, ਫ਼ਸਲਾਂ ਦੀ ਕੀਮਤ ਨਹੀਂ ਤਾਂ ਵੋਟ ਨਹੀਂ - ਰਾਕੇਸ਼ ਟਿਕੈਤ 
Published : Sep 5, 2021, 3:47 pm IST
Updated : Sep 5, 2021, 3:47 pm IST
SHARE ARTICLE
Rakesh Tikait
Rakesh Tikait

ਭਾਰਤ ਵਿਕਾਊ ਹੈ, ਇਹ ਭਾਰਤ ਸਰਕਾਰ ਦੀ ਪਾਲਿਸੀ ਹੈ।

ਮੁਜ਼ੱਫਰਨਗਰ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਜੀ. ਆਈ. ਸੀ. ਮੈਦਾਨ ’ਚ ਅੱਜ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਇਸ ਮਹਾਪੰਚਾਇਤ ’ਚ ਕਿਸਾਨਾਂ ਦਾ ਵੱਡਾ ਇਕੱਠ ਪਹੁੰਚਿਆ ਹੈ। ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਲਈ ਇੱਥੇ ਇਕੱਠੇ ਹੋਏ ਹਨ। ਉੱਤਰ ਪ੍ਰਦੇਸ਼ ਹੀ ਨਹੀਂ ਸਗੋਂ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦੱਖਣੀ ਭਾਰਤ ਦੇ ਕਿਸਾਨਾਂ ਨੇ ਵੀ ਇਸ ਮਹਾਪੰਚਾਇਤ ’ਚ ਸ਼ਿਰਕਤ ਕੀਤੀ ਹੈ। ਇਸ ਮਹਾਪੰਚਾਇਤ ’ਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਜੀ. ਆਈ. ਸੀ. ਮੈਦਾਨ ’ਚ ਮੰਚ ਤੋਂ ਸੰਬੋਧਨ ਕੀਤਾ। 

Farmers Protest Farmers Protest

ਰਾਕੇਸ਼ ਟਿਕੈਤ ਨੇ ਕਿਹਾ ਕਿ 9 ਮਹੀਨੇ ਤੋਂ ਅੰਦੋਲਨ ਹੋ ਰਿਹਾ ਹੈ ਪਰ ਸਰਕਾਰ ਨੇ ਗੱਲ ਬੰਦ ਕਰ ਦਿੱਤੀ। ਸਰਕਾਰ ਗੱਲਬਾਤ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿਚ ਵੱਡੀ ਮੀਟਿੰਗ ਕਰਨੀ ਹੋਵੇਗੀ, ਸਿਰਫ਼ ਮਿਸ਼ਨ ਯੂ. ਪੀ. ਨਹੀਂ ਦੇਸ਼ ਬਚਾਉਣਾ ਹੈ। ਦੇਸ਼ ’ਚ ਸੰਸਥਾਵਾਂ ਵੇਚੀਆਂ ਜਾ ਰਹੀਆਂ ਹਨ। ਟਿਕੈਤ ਨੇ ਕਿਹਾ ਕਿ ਦੇਸ਼ ’ਚ ਸੇਲ ਫ਼ਾਰ ਇੰਡੀਆ ਦਾ ਬੋਰਡ ਲੱਗਾ ਹੈ ਅਤੇ ਇਸ ਨੂੰ ਖਰੀਦਣ ਵਾਲੇ ਅੰਬਾਨੀ-ਅਡਾਨੀ ਹਨ। ਉਨ੍ਹਾਂ ਨੇ ਕਿਹਾ ਕਿ ਐੱਫ. ਸੀ. ਆਈ. ਦੇ ਗੋਦਾਮ ਵੀ ਕੰਪਨੀ ਨੂੰ ਦੇ ਦਿੱਤੇ ਗਏ। ਬੰਦਰਗਾਹ ਵੀ ਵਿਕ ਗਏ। ਇਹ ਪਾਣੀ ਵੀ ਵੇਚਣਗੇ।

Farmers Protest Farmers Protest

ਭਾਰਤ ਵਿਕਾਊ ਹੈ, ਇਹ ਭਾਰਤ ਸਰਕਾਰ ਦੀ ਪਾਲਿਸੀ ਹੈ। ਅੰਬੇਡਕਰ ਦਾ ਸੰਵਿਧਾਨ ਵੀ ਖਤਰੇ ’ਚ ਹੈ। ਹਵਾਈ ਅੱਡੇ, ਬਿਜਲੀ, ਬੰਦਰਗਾਹ ਅਤੇ ਸੜਕਾਂ ਨੂੰ ਨਿੱਜੀ ਹੱਥਾਂ ’ਚ ਵੇਚਿਆ ਜਾ ਰਿਹਾ ਹੈ, ਜਦਕਿ ਵੋਟਾਂ ਦੇ ਸਮੇਂ ਭਾਜਪਾ ਪਾਰਟੀ ਨੇ ਇਸ ਸਬੰਧ ਵਿਚ ਕੁਝ ਨਹੀਂ ਕਿਹਾ ਸੀ। ਟਿਕੈਤ ਨੇ ਅੱਗੇ ਕਿਹਾ ਕਿ ਫ਼ਸਲਾਂ ਦੀ ਕੀਮਤ ਨਹੀਂ ਤਾਂ ਵੋਟ ਨਹੀਂ। 

PhotoPhoto

ਜ਼ਿਕਰਯੋਗ ਹੈ ਕਿ ਮੁਜ਼ੱਫਰਨਗਰ ਵਿਚ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਇਹ ਮਹਾਪੰਚਾਇਤ ਮੁਜ਼ੱਫਰਨਗਰ ’ਚ ਜੀ. ਆਈ. ਸੀ. ਗਰਾਊਂਡ ’ਤੇ ਹੋ ਰਹੀ ਹੈ, ਜਿਸ ’ਚ ਉੱਤਰ ਪ੍ਰਦੇਸ਼ ਤੋਂ ਇਲਾਵਾ ਪੰਜਾਬ, ਹਰਿਆਣਾ, ਕਰਨਾਟਕ ਵਰਗੇ 15 ਸੂਬਿਆਂ ਤੋਂ ਕਿਸਾਨ ਇਕੱਠੇ ਹੋਏ ਹਨ। ਦਿੱਲੀ ਦੇ ਬਾਰਡਰਾਂ ’ਤੇ ਜੋ ਲੰਬੇ ਸਮੇਂ ਤੋਂ ਅੰਦੋਲਨ ਚੱਲ ਰਹੇ ਹਨ, ਉੱਥੋਂ ਵੀ ਕਿਸਾਨ ਇਸ ਮਹਾਪੰਚਾਇਤ ’ਚ ਸ਼ਾਮਲ ਹੋਏ ਹਨ। ਸੰਯੁਕਤ ਕਿਸਾਨ ਮੋਰਚਾ ਦਾ ਦਾਅਵਾ ਹੈ ਕਿ ਇਹ ਹੁਣ ਤਕ ਦੀ ਸਭ ਤੋਂ ਵੱਡੀ ਮਹਾਪੰਚਾਇਤ ਹੈ। ਸੰਯੁਕਤ ਕਿਸਾਨ ਮੋਰਚਾ ਦਾ ਵੀ ਇਹ ਵੀ ਕਹਿਣਾ ਹੈ ਕਿ ਇੱਥੇ ਇਕੱਠੀ ਹੋਈ ਕਿਸਾਨਾਂ ਦੀ ਭੀੜ, ਕਿਸਾਨਾਂ ਦੀ ਤਾਕਤ ਨੂੰ ਦਿਖਾਉਂਦੀ ਹੈ। 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement