ਕੋਰੋਨਾ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਅਧਿਆਪਕਾਂ ਨੂੰ ਵਧਾਈ- ਪੀਐੱਮ ਮੋਦੀ 
Published : Sep 5, 2021, 11:35 am IST
Updated : Sep 5, 2021, 11:35 am IST
SHARE ARTICLE
Narendra Modi
Narendra Modi

ਉਨ੍ਹਾਂ ਨੇ ਸਾਬਕਾ ਉੱਪ ਰਾਸ਼ਟਰਪਤੀ ਐੱਸ. ਰਾਧਾਕ੍ਰਿਸ਼ਨਨ ਨੂੰ ਵੀ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ।

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਧਿਆਪਕ ਦਿਵਸ ’ਤੇ ਅਧਿਆਪਕਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਸ਼ੰਸਾਯੋਗ ਹੈ ਕਿ ਅਧਿਆਪਕਾਂ ਨੇ ਕਿਵੇਂ ਨਵੇਂ ਤਰੀਕੇ ਲੱਭੇ ਅਤੇ ਇਹ ਯਕੀਨੀ ਕੀਤਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਵੀ ਵਿਦਿਆਰਥੀਆਂ ਦੀ ਸਿੱਖਿਆ ਜਾਰੀ ਰਹੇ। ਉਨ੍ਹਾਂ ਨੇ ਸਾਬਕਾ ਉੱਪ ਰਾਸ਼ਟਰਪਤੀ ਐੱਸ. ਰਾਧਾਕ੍ਰਿਸ਼ਨਨ ਨੂੰ ਵੀ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਦਿੱਤੀ।

Photo

ਉਨ੍ਹਾਂ ਦੀ ਜਯੰਤੀ ਨੂੰ ਹੀ ਅਧਿਆਪਕ ਦਿਹਾੜੇ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਅਧਿਆਪਕ ਦਿਵਸ ’ਤੇ ਪੂਰੇ ਅਧਿਆਪਕ ਜਗਤ ਨੂੰ ਵਧਾਈ, ਜਿਨ੍ਹਾਂ ਨੇ ਹਮੇਸ਼ਾ ਨੌਜਵਾਨਾਂ ਨੂੰ ਵਿਚਾਰਾਂ ਨਾਲ ਭਰਨ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਸ਼ੰਸਾਯੋਗ ਹੈ ਕਿ ਅਧਿਆਪਕਾਂ ਨੇ ਕਿਵੇਂ ਨਵੇਂ ਤਰੀਕੇ ਲੱਭੇ ਅਤੇ ਇਹ ਯਕੀਨੀ ਕੀਤਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਵੀ ਵਿਦਿਆਰਥੀਆਂ ਦਾ ਸਿੱਖਿਆ ਦਾ ਸਫ਼ਰ ਜਾਰੀ ਰਹੇ।

ਪ੍ਰਧਾਨ ਮੰਤਰੀ ਨੇ ਇਕ ਹੋਰ ਟਵੀਟ ਵਿਚ ਕਿਹਾ ਕਿ 'ਮੈਂ ਡਾ. ਐੱਸ. ਰਾਧਾਕ੍ਰਿਸ਼ਨਨ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਅਤੇ ਉਨ੍ਹਾਂ ਦੇ ਦੇਸ਼ ਪ੍ਰਤੀ ਯੋਗਦਾਨ ਨੂੰ ਯਾਦ ਕਰਦਾ ਹਾਂ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement