ਕਾਂਗਰਸੀ ਸਾਂਸਦਾਂ ਤੋਂ ਪਹਿਲਾਂ ਸ਼ਮਸ਼ੇਰ ਦੂਲੋ ਤੇ ਪ੍ਰਤਾਪ ਬਾਜਵਾ ਨੇ ਕੀਤੀ ਰੇਲ ਮੰਤਰੀ ਨਾਲ ਮੁਲਾਕਾਤ
Published : Nov 5, 2020, 2:42 pm IST
Updated : Nov 5, 2020, 2:42 pm IST
SHARE ARTICLE
Shamsher Singh Dullo and Partap Singh Bajwa
Shamsher Singh Dullo and Partap Singh Bajwa

ਸੂਬੇ ਵਿਚ ਮਾਲ ਗੱਡੀਆਂ ਦੀ ਮੁਅੱਤਲੀ ਬਾਰੇ ਕੀਤੀ ਗਈ ਚਰਚਾ 

ਨਵੀਂ ਦਿੱਲੀ: ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਨੇਤਾਵਾਂ ਨੇ ਸੂਬੇ ਵਿਚ ਮਾਲ ਗੱਡੀਆਂ ਦੀ ਮੁਅੱਤਲੀ ਬਾਰੇ ਚਰਚਾ ਕੀਤੀ। 

Piyush GoyalPiyush Goyal

ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਉਹਨਾਂ ਨੇ ਰੇਲ ਮੰਤਰੀ ਨੂੰ ਜਲਦ ਤੋਂ ਜਲਦ ਸੂਬੇ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਮੁੜ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ।

ਉਹਨਾਂ ਨੇ ਟਵੀਟ ਕੀਤਾ, 'ਅੱਜ ਸ਼ਮਸ਼ੇਰ ਸਿੰਘ ਦੂਲੋ ਅਤੇ ਮੈਂ ਪੰਜਾਬ ਵਿਚ ਭਾਰਤੀ ਰੇਲਵੇ ਵੱਲੋਂ ਕੀਤੀ ਗਈ ਮਾਲ ਸੇਵਾਵਾਂ ਦੀ ਮੁਅੱਤਲੀ ਬਾਰੇ ਵਿਚਾਰ ਵਟਾਂਦਰੇ ਲਈ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ। ਅਸੀਂ ਮਾਨਯੋਗ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖਲ ਦੇਣ ਅਤੇ ਜਲਦ ਤੋਂ ਜਲਦ ਰਾਜ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਮੁੜ ਤੋਂ ਸ਼ੁਰੂ ਕਰਨ।'

 Partap Bajwa, Shamsher DulloPartap Bajwa-Shamsher Dullo

ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਕਾਂਗਰਸੀ ਸੰਸਦ ਮੈਂਬਰਾਂ ਦੇ ਵਫ਼ਦ ਨਾਲ ਰੇਲ ਮੰਤਰੀ ਨਾਲ ਮੁਲਾਕਾਤ ਕਰਨ ਨਹੀਂ ਗਏ। ਬੀਤੇ ਦਿਨ ਵੀ ਜੰਤਰ-ਮੰਤਰ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਦਿੱਤੇ ਗਏ ਧਰਨੇ ਵਿਚ  ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨਹੀਂ ਦਿਖਾਈ ਦਿੱਤੇ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement