ਅਧਿਆਪਕ ਵੱਲੋਂ ਸਾਰੀ ਕਲਾਸ ਨੂੰ ਸਜ਼ਾ ਦੇਣ ਦੌਰਾਨ ਇੱਕ ਪ੍ਰਾਇਮਰੀ ਸਕੂਲ 'ਚ ਪੜ੍ਹਦੀ ਲੜਕੀ ਦੀ ਮੌਤ 
Published : Nov 5, 2022, 6:02 pm IST
Updated : Nov 5, 2022, 6:02 pm IST
SHARE ARTICLE
 A primary school girl died while the teacher was punishing the entire class
A primary school girl died while the teacher was punishing the entire class

ਅਧਿਆਪਕ ਨੇ ਸਾਰੀ ਕਲਾਸ ਨੂੰ ਦਿੱਤੀ ਸਜ਼ਾ,  ਇਸੇ ਦੌਰਾਨ ਇੱਕ ਲੜਕੀ ਦੀ ਮੌਤ 

ਬੈਂਗਲੁਰੂ - ਇੱਥੇ ਇੱਕ ਨਿੱਜੀ ਪ੍ਰਾਇਮਰੀ ਸਕੂਲ ਵਿੱਚ ਇੱਕ ਅਧਿਆਪਕ ਵੱਲੋਂ ਕਥਿਤ ਤੌਰ 'ਤੇ ਕਲਾਸ ਦੇ ਸਾਰੇ ਵਿਦਿਆਰਥੀਆਂ ਨੂੰ ਸਜ਼ਾ ਦਿੱਤੇ ਜਾਣ ਤੋਂ ਬਾਅਦ ਇੱਕ ਵਿਦਿਆਰਥਣ ਡਿੱਗ ਗਈ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਪੁਲਿਸ ਮੁਤਾਬਿਕ ਇਹ ਘਟਨਾ ਸ਼ੁੱਕਰਵਾਰ ਦੁਪਹਿਰ ਨੂੰ ਸ਼ਹਿਰ ਦੇ ਗੰਗਾਮਾਗੁੜੀ ਸਥਿਤ ਸਕੂਲ 'ਚ ਵਾਪਰੀ।

ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ, “ਇੱਕ ਅਧਿਆਪਕ ਵੱਲੋਂ ਕਥਿਤ ਤੌਰ 'ਤੇ ਸਜ਼ਾ ਦੇਣ ਦੌਰਾਨ ਦੁਪਹਿਰ 1.30 ਵਜੇ ਦੇ ਕਰੀਬ ਇੱਕ ਲੜਕੀ ਆਪਣੇ ਕਲਾਸ ਰੂਮ ਵਿੱਚ ਡਿੱਗ ਗਈ। ਅਧਿਆਪਕਾਂ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਹਸਪਤਾਲ ਸਟਾਫ਼ ਨੇ ਕਿਹਾ ਕਿ ਉੱਥੇ ਪਹੁੰਚਣ ਤੋਂ ਪਹਿਲਾਂ ਲੜਕੀ ਦੀ ਮੌਤ ਹੋ ਚੁੱਕੀ ਸੀ।"

ਇਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਇਸ ਘਟਨਾ ਬਾਰੇ ਮਾਪਿਆਂ ਨੂੰ ਸੂਚਿਤ ਕੀਤਾ ਅਤੇ ਲਾਸ਼ ਨੂੰ ਲੈ ਕੇ ਲੜਕੀ ਦੇ ਘਰ ਪਹੁੰਚਾਇਆ। ਪੁਲਿਸ ਨੇ ਦੱਸਿਆ ਕਿ ਲੜਕੀ ਦੇ ਪਿਤਾ ਨੇ ਇਸ ਬਾਰੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਦੇ ਆਧਾਰ 'ਤੇ ਸੀਆਰਪੀਸੀ ਦੀ ਧਾਰਾ 174  ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement